13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਰਵਿੰਦਰ ਸਿੰਘ ਸੈਂਪਲਾ, ਭਾਈ ਰਵਿੰਦਰ ਸਿੰਘ ਖ਼ਾਲਸਾ, ਫੋਰਮੈਨ ਬਲਵੀਰ ਸਿੰਘ ਸਿੱਧੂ ਤੇ ਸਵਰਨ ਸਿੰਘ ਸ਼ਿਵਦਾਸਪੁਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਵੱਖ-ਵੱਖ ਆਗੂਆਂ ਵਲੋਂ ਜ਼ੋਰਦਾਰ ਨਿੰਦਾ

ਫ਼ਤਹਿਗੜ੍ਹ ਸਾਹਿਬ, 13 ਅਗਸਤ (ਬਲਜਿੰਦਰ ਸਿੰਘ)-ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਸਾਹਿਬ ਵਿਖੇੇ ਪਰਿਵਾਰ ਸਮੇਤ ਨਤਮਸਤਕ ਹੋਣ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਕਤਲ ਦੇ ਇਰਾਦੇ ਨਾਲ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਐਸ. ਸੀ.

Ad Position 21
No active advertisement
ਅਜੀਤ ਡੈਸਕ 14-08-2026
ਫ਼ਤਹਿਗੜ੍ਹ ਸਾਹਿਬ, 13 ਅਗਸਤ (ਬਲਜਿੰਦਰ ਸਿੰਘ)-ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਸਾਹਿਬ ਵਿਖੇੇ ਪਰਿਵਾਰ ਸਮੇਤ ਨਤਮਸਤਕ ਹੋਣ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਕਤਲ ਦੇ ਇਰਾਦੇ ਨਾਲ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਐਸ. ਸੀ. ਵਿੰਗ ਦੇ ਮੁੱਖ ਬੁਲਾਰਾ ਤੇ ਸਕੱਤਰ ਐਡਵੋਕੇਟ ਰਵਿੰਦਰ ਸਿੰਘ ਸੈਂਪਲਾ, ਭਾਈ ਰਵਿੰਦਰ ਸਿੰਘ ਖ਼ਾਲਸਾ ਮੈਂਬਰ ਸ਼੍ਰੋਮਣੀ ਕਮੇਟੀ, ਸ਼੍ਰੋਮਣੀ ਅਕਾਲੀ ਦੇ ਸੂਬਾ ਸਲਾਹਕਾਰ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਚੈਰੀਟੇਬਲ ਦੇ ਉਪ ਚੇਅਰਮੈਨ ਫੋਰਮੈਨ ਬਲਵੀਰ ਸਿੰਘ ਸਿੱਧੂ ਅਤੇ ਜ਼ਿਲ੍ਹਾ ਸਕੱਤਰ ਜਨਰਲ ਸਵਰਨ ਸਿੰਘ ਸ਼ਿਵਦਾਸਪੁਰ ਨੇ ਮਹਾਰਾਸ਼ਟਰ ਸਰਕਾਰ ਤੇ ਪ੍ਰਸ਼ਾਸਨ ਨੂੰ ਇਸ ਹਮਲੇ ਪਿਛਲੀਆਂ ਤਾਕਤਾਂ ਦੇ ਮਨਸੂਬੇ ਸੰਗਤ ਅੱਗੇ ਨਸ਼ਰ ਕਰਨ ਦੀ ਅਪੀਲ ਕੀਤੀ। ਆਗੂਆਂ ਨੇ ਆਖਿਆ ਕਿ ਮੁਲਜ਼ਮਾਂ ਵਿਰੁੱਧ ਸਖ਼ਤ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਕ ਜੈੱਡ ਪਲੱਸ ਸੁਰੱਖਿਆ ਵਾਲੇ ਦੇਸ਼ ਦੇ ਵੱਡੇ ਨੇਤਾ ਤੇ ਦੁਬਾਰਾ ਹੋਏ ਹਮਲੇ ਨੇ ਸੁਰੱਖਿਆ ਏਜੰਸੀਆਂ ਦੀ ਕਾਰਜਸ਼ੈਲੀ ’ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਅਮਲੋਹ ਦੇ ਨੌਜਵਾਨਾਂ ਨੂੰ ਯੂਥ ਅਕਾਲੀ ਦਲ ਵਿਚ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ ਅਗਲੀ ਖ਼ਬਰ ਸੁਖਬੀਰ ’ਤੇ ਨਾਂਦੇੜ ਸਾਹਿਬ ਵਿਖੇ ਹਮਲਾ ਮੰਦਭਾਗਾ ਤੇ ਨਿੰਦਣਯੋਗ-ਸੁਖਬੀਰ ਕੌਰ ਸੁਹਾਵੀ
Ad Position 24