14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਭਾਰਤ ਵਿਕਾਸ ਪ੍ਰੀਸ਼ਦ ਜ਼ੀਰਾ ਨੇ ਮੁਫ਼ਤ ਮੈਡੀਕਲ ਕੈਂਪ ਲਗਾਇਆ

ਜ਼ੀਰਾ, 14 ਅਗਸਤ (ਹਰਜੀਤ ਸਿੰਘ ਗਿੱਲ)-ਜ਼ੀਰਾ ਇਲਾਕੇ ਦੀ ਮੋਹਰੀ ਸੰਸਥਾ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਸ਼ਿਵਾਲਾ ਮੰਦਰ ਜ਼ੀਰਾ ਵਿਖੇ ਲਗਾਇਆ ਗਿਆ। ਇਹ ਕੈਂਪ ਅਮਨਦੀਪ ਹਸਪਤਾਲ ਫਿਰੋਜ਼ਪੁਰ ਦੀ ਟੀਮ ਦੇ ਸਹਿਯੋਗ ਨਾਲ ਲਗਾਇਆ ਗਿਆ।

Ad Position 21
No active advertisement
ਵਿਧਾਇਕ ਨਰੇਸ਼ ਕਟਾਰੀਆ ਨੂੰ ਸਨਮਾਨਿਤ ਕਰਦੇ ਹੋਏ ਭਾਰਤ ਵਿਕਾਸ ਪ੍ਰੀਸ਼ਦ ਦੇ ਅਹੁਦੇਦਾਰ ਅਤੇ ਮੈਂਬਰ। ਤਸਵੀਰ- ਹਰਜੀਤ ਸਿੰਘ ਗਿੱਲ 15-08-2026
ਜ਼ੀਰਾ, 14 ਅਗਸਤ (ਹਰਜੀਤ ਸਿੰਘ ਗਿੱਲ)-ਜ਼ੀਰਾ ਇਲਾਕੇ ਦੀ ਮੋਹਰੀ ਸੰਸਥਾ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਸ਼ਿਵਾਲਾ ਮੰਦਰ ਜ਼ੀਰਾ ਵਿਖੇ ਲਗਾਇਆ ਗਿਆ। ਇਹ ਕੈਂਪ ਅਮਨਦੀਪ ਹਸਪਤਾਲ ਫਿਰੋਜ਼ਪੁਰ ਦੀ ਟੀਮ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਕੈਂਪ ਦਾ ਰਸਮੀ ਉਦਘਾਟਨ ਮੁੱਖ ਮਹਿਮਾਨ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਵਲੋਂ ਰੀਬਨ ਕੱਟ ਕੇ ਕੀਤਾ ਗਿਆ । ਵਿਧਾਇਕ ਨਰੇਸ਼ ਕਟਾਰੀਆ ਨੇ ਭਾਰਤ ਵਿਕਾਸ ਪਰੀਸ਼ਦ ਵਲੋਂ ਸਮਾਜ ਸੇਵੀ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜ਼ਰੂਰਤਮੰਦਾਂ ਅਤੇ ਆਮ ਜਨਤਾ ਤੱਕ ਸਿਹਤ ਸਹੂਲਤਾਂ ਪਹੁੰਚਾਉਣਾ ਬਹੁਤ ਹੀ ਸ਼ਲਾਘਾਯੋਗ ਕੰਮ ਹੈ। ਅਜਿਹੀਆਂ ਸੰਸਥਾਵਾਂ ਸਮਾਜ ਵਿਚ ਮਨੁੱਖਤਾ ਦੀ ਸੇਵਾ ਨੂੰ ਹੀ ਸੱਚੀ ਸੇਵਾ ਮੰਨ ਕੇ ਕੰਮ ਕਰ ਰਹੀਆਂ ਹਨ। ਇਸ ਕੈਂਪ ਦੌਰਾਨ ਜਾਣਕਾਰੀ ਦਿੰਦਿਆਂ ਪ੍ਰਧਾਨ ਵਿਜੇ ਮੋਂਗਾ ਨੇ ਦੱਸਿਆ ਕਿ ਇਹ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਸੰਸਥਾ ਦੇ ਸਟੇਟ ਕੋਆਰਡੀਨੇਟਰ ਸਤਿੰਦਰ ਸਚਦੇਵਾ ਦੀ ਪੂਜਨੀਕ ਮਾਤਾ ਰਾਮ ਲੁਭਾਈ ਸਚਦੇਵਾ ਜੀ ਦੀ ਨਿੱਘੀ ਯਾਦ ਵਿਚ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਤਾ ਜੀ ਦੀ ਆਤਮਿਕ ਸ਼ਾਂਤੀ ਅਤੇ ਸਮਾਜ ਸੇਵਾ ਦੇ ਭਾਵ ਨਾਲ ਇਸ ਕੈਂਪ ਵਿਚ ਆਉਣ ਵਾਲੇ ਮਰੀਜ਼ਾਂ ਦੇ ਬੀ.ਐਮ.ਡੀ ਟੈੱਸਟ ਅਤੇ ਲੀਵਰ ਦੇ ਫਾਈਬਰ ਸਕੈਨ ਟੈੱਸਟ ਬਿਲਕੁਲ ਮੁਫ਼ਤ ਕੀਤੇ ਗਏ ਹਨ । ਭਾਰਤ ਵਿਕਾਸ ਪਰਿਸ਼ਦ ਨੇ ਇਹ ਸਹੂਲਤ ਜ਼ੀਰਾ ਵਿਖੇ ਹੀ ਉਪਲਬਧ ਕਰਵਾ ਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਮੌਕੇ ਸਟੇਟ ਕੋਆਰਡੀਨੇਟਰ ਸਤਿੰਦਰ ਸਚਦੇਵਾ ਅਤੇ ਚੇਅਰਮੈਨ ਮਹਿੰਦਰ ਪਾਲ ਨੇ ਵੀ ਆਏ ਹੋਏ ਮਹਿਮਾਨਾਂ ਅਤੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਲਗਭਗ 200 ਮਰੀਜ਼ਾਂ ਦੇ ਟੈੱਸਟਾਂ ਤੋਂ ਪਿੱਛੋਂ ਜ਼ਰੂਰਤਮੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਧਰਮਪਾਲ ਚੁੱਘ, ਸਟੇਟ ਕੋਆਰਡੀਨੇਟਰ ਸਤਿੰਦਰ ਸਚਦੇਵਾ, ਪ੍ਰਧਾਨ ਵਿਜੇ ਮੋਂਗਾ, ਚੇਅਰਮੈਨ ਮਹਿੰਦਰ ਪਾਲ, ਵਾਈਸ ਚੇਅਰਮੈਨ ਪ੍ਰੀਤਮ ਸਿੰਘ, ਸਟੇਟ ਕਨਵੀਨਰ ਨਵੀਨ ਸਚਦੇਵਾ, ਕੈਸ਼ੀਅਰ ਜੁਗਲ ਕਿਸ਼ੋਰ, ਸੈਕਟਰੀ ਦਿਨੇਸ਼ ਸ਼ਰਮਾ, ਵਾਈਸ ਪ੍ਰਧਾਨ ਓਮ ਪ੍ਰਕਾਸ਼ ਪੁਰੀ, ਐਡਵਾਈਜ਼ਰ ਰਜਿੰਦਰ ਚਰੱਈਆ, ਸੀਨੀਅਰ ਵਾਈਸ ਪ੍ਰਧਾਨ ਵਿਪਿਨ ਸੇਠੀ, ਕ੍ਰਿਸ਼ਨ ਹਾਂਡਾ, ਸ਼ਿਵ ਕੁਮਾਰ ਸ਼ਰਮਾ, ਆਸ਼ੂ ਸਚਦੇਵਾ, ਅਸ਼ੋਕ ਸਚਦੇਵਾ, ਨੀਰੂ, ਰਜਿੰਦਰ ਦੁਆ, ਜਰਨੈਲ ਸਿੰਘ ਭੁੱਲਰ, ਅੰਗਰੇਜ਼ ਸਿੰਘ, ਗੁਲਸ਼ਨ ਸ਼ਰਮਾ, ਦਰਬਾਰਾ ਸਿੰਘ, ਜੋਲੀ ਗੌੜ, ਗੁਰਦੇਵ ਸਿੱਧੂ, ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ’ਤੇ ਹਮਲਾ ਅਤੀ ਨਿੰਦਣਯੋਗ ਕਾਰਵਾਈ - ਜਥੇ ਮੇਘ ਸਿੰਘ ਅਗਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਅੱਜ ਤਿਰੰਗਾ ਯਾਤਰਾ ਕੱਢੀ ਜਾਵੇਗੀ
Ad Position 24