15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਜਗਤਾਰ ਸਿੰਘ ਹਵਾਰਾ ਨੂੰ ਘੱਟੋ-ਘੱਟ 10 ਦਿਨ ਦੀ ਪੈਰੋਲ ਦਿੱਤੀ ਜਾਵੇ-ਜੀ. ਪੀ.

ਖਮਾਣੋਂ, 14 ਅਗਸਤ (ਜੋਗਿੰਦਰ ਪਾਲ, ਮਨਮੋਹਨ ਸਿੰਘ ਕਲੇਰ)-ਆਮ ਆਦਮੀ ਪਾਰਟੀ ਐਸ. ਸੀ.

Ad Position 21
No active advertisement
ਅਜੀਤ ਡੈਸਕ 15-08-2026
ਖਮਾਣੋਂ, 14 ਅਗਸਤ (ਜੋਗਿੰਦਰ ਪਾਲ, ਮਨਮੋਹਨ ਸਿੰਘ ਕਲੇਰ)-ਆਮ ਆਦਮੀ ਪਾਰਟੀ ਐਸ. ਸੀ. ਵਿੰਗ ਪੰਜਾਬ ਦੇ ਪ੍ਰਧਾਨ ਤੇ ਬਸੀ ਪਠਾਣਾਂ ਹਲਕੇ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਜ਼ੁਰਗ ਮਾਤਾ ਨਾਲ ਮਿਲਣ ਲਈ ਪੈਰੋਲ ਦੇਣ ਦੀ ਕੀਤੀ ਮੰਗ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਹੈ। ਗੱਲਬਾਤ ਕਰਦਿਆਂ ਗੁਰਪ੍ਰੀਤ ਸਿੰਘ ਜੀ. ਪੀ. ਨੇ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਨੂੰ ਲੰਬਾ ਸਮਾਂ ਜੇਲ੍ਹ ਵਿਚ ਬਤੀਤ ਕਰਦਿਆਂ ਲਗਪਗ 34 ਸਾਲ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਸਿਹਤ ਵੀ ਕਾਫ਼ੀ ਨਾਜ਼ੁਕ ਦੱਸੀ ਜਾ ਰਹੀ ਹੈ, ਜਿਸ ਕਾਰਨ ਮਨੁੱਖੀ ਤੇ ਪਰਿਵਾਰਕ ਪੱਖ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਨੂੰ ਆਪਣੀ ਮਾਤਾ ਨਾਲ ਮਿਲਣ ਦਾ ਮੌਕਾ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗ ਮਾਂ ਦੀ ਆਪਣੇ ਪੁੱਤਰ ਨਾਲ ਮੁਲਾਕਾਤ ਦੀ ਇੱਛਾ ਨੂੰ ਮਨੁੱਖੀ ਸੰਵੇਦਨਾਵਾਂ ਦੇ ਮੱਦੇਨਜ਼ਰ ਵੇਖਿਆ ਜਾਣਾ ਚਾਹੀਦਾ ਹੈ। ਗੁਰਪ੍ਰੀਤ ਸਿੰਘ ਜੀ. ਪੀ. ਨੇ ਮੰਗ ਕੀਤੀ ਕਿ ਭਾਈ ਜਗਤਾਰ ਸਿੰਘ ਹਵਾਰਾ ਨੂੰ ਤੁਰੰਤ ਘੱਟੋ-ਘੱਟ 10 ਦਿਨ ਦੀ ਪੈਰੋਲ ਦਿੱਤੀ ਜਾਵੇ, ਤਾਂ ਜੋ ਉਹ ਆਪਣੀ ਮਾਤਾ ਨੂੰ ਮਿਲ ਕੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਜਾਣ ਸਕਣ। ਉਨ੍ਹਾਂ ਕਿਹਾ ਕਿ 2 ਦਿਨ ਦੀ ਪੈਰੋਲ ਬਹੁਤ ਘੱਟ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰੂ ਘਰ ਵਿਚ ਹਿੰਸਕ ਵਿਵਹਾਰ ਚੰਗਾ ਨਹੀਂ-ਜਥੇਦਾਰ ਚਨਾਰਥਲ ਅਗਲੀ ਖ਼ਬਰ ਸੁਖਬੀਰ ’ਤੇ ਹਮਲਾ ਕਰਨ ਵਾਲੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ-ਬਿਰਦੀ
Ad Position 24