‘ ਆਪ’ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ’ਚ ਅਸਫਲ ਰਹੀ-ਰਣਦੀਪ ਸਿੰਘ ਨਾਭਾ
ਅਮਲੋਹ, 14 ਅਗਸਤ (ਕੇਵਲ ਸਿੰਘ)-ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਿਚ ਵੱਡੇ ਪੱਧਰ ’ਤੇ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਝੂਠੇ ਸਬਜ਼ਬਾਗ ਦਿਖਾ ਕੇ ਸੱਤਾ ਵਿਚ ਆਈ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ।
ਅਮਲੋਹ, 14 ਅਗਸਤ (ਕੇਵਲ ਸਿੰਘ)-ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਿਚ ਵੱਡੇ ਪੱਧਰ ’ਤੇ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਝੂਠੇ ਸਬਜ਼ਬਾਗ ਦਿਖਾ ਕੇ ਸੱਤਾ ਵਿਚ ਆਈ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਸ. ਨਾਭਾ ਨੇ ਕਿਹਾ ਕਿ ਪੰਜਾਬ ਵਿਚ ਦਿਨੋਂ-ਦਿਨ ਵੱਧ ਰਹੀਆਂ ਹੱਤਿਆਵਾਂ, ਫਿਰੌਤੀਆਂ ਅਤੇ ਨਸ਼ਿਆਂ ਨੇ ਸੂਬੇ ਦੇ ਲੋਕਾਂ ਵਿਚ ਡਰ ਅਤੇ ਚਿੰਤਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਗੰਭੀਰ ਰੂਪ ਧਾਰ ਚੁੱਕੀ ਹੈ, ਜਿਸ ਕਾਰਨ ਪੰਜਾਬ ਦੀ ਨੌਜਵਾਨ ਪੀੜ੍ਹੀ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਣ ਵਿਚ ਨਾਕਾਮ ਰਹੀ ਹੈ, ਮੌਜੂਦਾ ਹਾਲਾਤ ਪੰਜਾਬ ਨੂੰ ਅਜਿਹੇ ਹਨੇਰੇ ਵੱਲ ਧੱਕ ਰਹੇ ਹਨ, ਜਿਸ ਤੋਂ ਬਾਹਰ ਆਉਣ ਲਈ ਲੰਮਾ ਸਮਾਂ ਲੱਗ ਸਕਦਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ‘ਆਪ’ ਸਰਕਾਰ ਨੂੰ ਪੰਜਾਬ ਦੀਆਂ ਸਭ ਤੋਂ ਅਸਫਲ ਸਰਕਾਰਾਂ ਵਿਚ ਗਿਣਿਆ ਜਾਵੇਗਾ। ਇਸ ਮੌਕੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ, ਬਲਵੀਰ ਸਿੰਘ ਮਿੰਟੂ, ਗੁਰਬਚਨ ਕਾਹਨਪੁਰਾ, ਬਿੱਕਰ ਸਿੰਘ ਦੀਵਾ, ਹਰਦੀਪ ਸਿੰਘ ਮਹਿਮੂਦਪੁਰ, ਰਾਏ ਸਿੰਘ, ਲਵਪ੍ਰੀਤ ਕਾਹਨਪੁਰਾ, ਸੁੱਖ ਰਾਏਪੁਰ , ਭੂਸਣ ਸ਼ਰਮਾ, ਪੀ.ਏ ਮਨਪ੍ਰੀਤ ਸਿੰਘ ਮਿੰਟਾ ਤੋਂ ਇਲਾਵਾ ਕਾਂਗਰਸੀ ਆਗੂ ਤੇ ਵਰਕਰ ਮੌਜੂਦ ਸਨ।