ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਫਾਇਰਿੰਗ ਹੋਣਾ ਨਿੰਦਣਯੋਗ-ਲਖਵੀਰ ਸਿੰਘ ਥਾਬਲਾ
ਬਸੀ ਪਠਾਣਾਂ, 14 ਅਗਸਤ (ਰਜਿੰਦਰ ਸ਼ਰਮਾ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਰਿਹਾਇਸ਼ ’ਤੇ ਫਾਇਰਿੰਗ ਦੀ ਘਟਨਾ ਹੋਣਾ ਬਹੁਤ ਦੁਖਦਾਇਕ ਤੇ ਨਿੰਦਣਯੋਗ ਹੈ। ਇਹ ਪ੍ਰਗਟਾਵਾ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਅਕਾਲੀ ਆਗੂ ਲਖਵੀਰ ਸਿੰਘ ਥਾਬਲਾ ਨੇ ਕੀਤਾ।
ਬਸੀ ਪਠਾਣਾਂ, 14 ਅਗਸਤ (ਰਜਿੰਦਰ ਸ਼ਰਮਾ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਰਿਹਾਇਸ਼ ’ਤੇ ਫਾਇਰਿੰਗ ਦੀ ਘਟਨਾ ਹੋਣਾ ਬਹੁਤ ਦੁਖਦਾਇਕ ਤੇ ਨਿੰਦਣਯੋਗ ਹੈ। ਇਹ ਪ੍ਰਗਟਾਵਾ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਅਕਾਲੀ ਆਗੂ ਲਖਵੀਰ ਸਿੰਘ ਥਾਬਲਾ ਨੇ ਕੀਤਾ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵਲੋਂ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜੋ ਸੂਬੇ ਦੇ ਲੋਕਾਂ ’ਚ ਚਿੰਤਾ ਪੈਦਾ ਕਰ ਰਿਹਾ ਹੈ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਕਦਮ ਚੁੱਕਣ ਦੀ ਲੋੜ ਹੈ।