ਪੂਜਯ ਸ੍ਰੀ ਸ਼ਾਲੀਗ੍ਰਾਮ ਸਕੂਲ ਵਲੋਂ ਆਜ਼ਾਦੀ ਦਿਵਸ ਤੇ ਤੀਜ ਦਾ ਤਿਉਹਾਰ ਮਨਾਇਆ
ਮੰਡੀ ਗੋਬਿੰਦਗੜ੍ਹ, 14 ਅਗਸਤ (ਰਾਜੇਸ਼ ਸ਼ਰਮਾ)-ਪੂਜਯ ਸ੍ਰੀ ਸ਼ਾਲੀਗ੍ਰਾਮ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਪ੍ਰੀਤ ਨਗਰ ਵਿਖੇ ਆਜ਼ਾਦੀ ਦਿਵਸ ਦੀ ਵਰ੍ਹੇਗੰਢ ਨੂੰ ਸਮਰਪਿਤ ਤੇ ਤੀਜ ਦੇ ਤਿਉਹਾਰ ਨੂੰ ਲੈ ਕੇ ਵਿਸ਼ੇਸ਼ ਸਮਾਗਮ ਕਰਵਾਇਆ। ਇਸ ਦੌਰਾਨ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀ ਇਤਿਹਾਸਕ ਮਹੱਤਤਾ ਅਤੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਯੋਗਦਾਨ ਤੋਂ ਜਾਣੂ ਕਰਵਾਇਆ।
ਮੰਡੀ ਗੋਬਿੰਦਗੜ੍ਹ, 14 ਅਗਸਤ (ਰਾਜੇਸ਼ ਸ਼ਰਮਾ)-ਪੂਜਯ ਸ੍ਰੀ ਸ਼ਾਲੀਗ੍ਰਾਮ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਪ੍ਰੀਤ ਨਗਰ ਵਿਖੇ ਆਜ਼ਾਦੀ ਦਿਵਸ ਦੀ ਵਰ੍ਹੇਗੰਢ ਨੂੰ ਸਮਰਪਿਤ ਤੇ ਤੀਜ ਦੇ ਤਿਉਹਾਰ ਨੂੰ ਲੈ ਕੇ ਵਿਸ਼ੇਸ਼ ਸਮਾਗਮ ਕਰਵਾਇਆ। ਇਸ ਦੌਰਾਨ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀ ਇਤਿਹਾਸਕ ਮਹੱਤਤਾ ਅਤੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਯੋਗਦਾਨ ਤੋਂ ਜਾਣੂ ਕਰਵਾਇਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਸਮੇਤ ਹੋਰ ਮਹਾਨ ਕ੍ਰਾਂਤੀਕਾਰੀਆਂ ਦੇ ਜੀਵਨ, ਸੰਘਰਸ਼ ਤੇ ਦੇਸ਼ ਭਗਤੀ ਬਾਰੇ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਵਿਦਿਆਰਥੀਆਂ ਵਲੋਂ ਤੀਜ ਦੇ ਤਿਉਹਾਰ ਨੂੰ ਸਮਰਪਿਤ ਰੰਗਾ-ਰੰਗ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ। ਬੱਚਿਆਂ ਨੇ ਵੱਖ-ਵੱਖ ਸਭਿਆਚਾਰਕ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਪ੍ਰਿੰਸੀਪਲ ਨੇ 15 ਅਗਸਤ ਦੀ ਇਤਿਹਾਸਕ ਮਹੱਤਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈ ਕੇ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਤੀਜ ਦੇ ਤਿਉਹਾਰ ਦੀ ਪੰਜਾਬੀ ਸਭਿਆਚਾਰ ’ਚ ਮਹੱਤਤਾ ਬਾਰੇ ਵੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਦੇ ਵਿਦਿਆਰਥੀ, ਅਧਿਆਪਕ ਤੇ ਹੋਰ ਸਟਾਫ਼ ਮੈਂਬਰ ਵੱਡੀ ਗਿਣਤੀ ਵਿਚ ਹਾਜ਼ਰ ਸਨ।