14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੰਤ ਈਸ਼ਰ ਸਿੰਘ ਪਬਲਿਕ ਸਕੂਲ ਰਾਣਵਾਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਖਮਾਣੋਂ, 14 ਅਗਸਤ (ਜੋਗਿੰਦਰ ਪਾਲ)-ਸੰਤ ਈਸ਼ਰ ਸਿੰਘ ਪਬਲਿਕ ਸਕੂਲ ਰਾਣਵਾਂ ਵਿਖੇ ਤੀਆਂ ਦਾ ਤਿਉਹਾਰ ਪੰਜਾਬੀ ਸਭਿਆਚਾਰ ਤੇ ਵਿਰਸੇ ਦੀਆਂ ਰੰਗਤਾਂ ਨਾਲ ਬੜੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਪੰਜਾਬੀ ਸੱਭਿਆਚਾਰ ਨਾਲ ਸੰਬੰਧਿਤ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲੈਂਦਿਆਂ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 15-08-2026
ਖਮਾਣੋਂ, 14 ਅਗਸਤ (ਜੋਗਿੰਦਰ ਪਾਲ)-ਸੰਤ ਈਸ਼ਰ ਸਿੰਘ ਪਬਲਿਕ ਸਕੂਲ ਰਾਣਵਾਂ ਵਿਖੇ ਤੀਆਂ ਦਾ ਤਿਉਹਾਰ ਪੰਜਾਬੀ ਸਭਿਆਚਾਰ ਤੇ ਵਿਰਸੇ ਦੀਆਂ ਰੰਗਤਾਂ ਨਾਲ ਬੜੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਪੰਜਾਬੀ ਸੱਭਿਆਚਾਰ ਨਾਲ ਸੰਬੰਧਿਤ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲੈਂਦਿਆਂ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਗਿੱਧਾ, ਲੋਕ ਗੀਤ ਤੇ ਪੰਜਾਬੀ ਵਿਰਸੇ ਨਾਲ ਸੰਬੰਧਿਤ ਵੱਖ-ਵੱਖ ਗਤੀਵਿਧੀਆਂ ਪੇਸ਼ ਕਰਕੇ ਪੰਜਾਬ ਦੀ ਅਮੀਰ ਸਭਿਆਚਾਰਕ ਵਿਰਾਸਤ ਨੂੰ ਦਰਸਾਇਆ। ਇਸ ਮੌਕੇ ਸਕੂਲ ਦਾ ਮਾਹੌਲ ਪੰਜਾਬੀ ਲੋਕ ਸਭਿਆਚਾਰ ਦੀਆਂ ਰੰਗ-ਬਰੰਗੀਆਂ ਝਲਕੀਆਂ ਨਾਲ ਰੰਗਿਆ ਨਜ਼ਰ ਆਇਆ। ਸਕੂਲ ਪ੍ਰਬੰਧਕ ਦੀਦਾਰ ਸਿੰਘ ਨੇ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਵਿਦਿਆਰਥੀਆਂ ਨੂੰ ਆਪਣੇ ਅਮੀਰ ਵਿਰਸੇ ਅਤੇ ਸਭਿਆਚਾਰ ਨਾਲ ਜੋੜਨ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪੰਜਾਬੀ ਸਭਿਆਚਾਰ ਦੀਆਂ ਚੰਗੀਆਂ ਰਵਾਇਤਾਂ ਨੂੰ ਸੰਭਾਲਣ ਅਤੇ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਤੇਜਿੰਦਰ ਸਿੰਘ, ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਸਪਾਲ ਸਿੰਘ, ਕਮੇਟੀ ਮੈਂਬਰ ਭਗਤ ਸਿੰਘ, ਦਰਸ਼ਨ ਸਿੰਘ, ਬਹਾਦਰ ਸਿੰਘ, ਜਗਤਾਰ ਸਿੰਘ, ਚਰਨਜੀਤ ਸਿੰਘ ਤੇ ਸਮੂਹ ਸਟਾਫ਼ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਯੁਵਾ ਦਿਵਸ ’ਤੇ ਪੀ. ਆਈ. ਐਮ. ਟੀ. ’ਚ ਨੌਜਵਾਨਾਂ ਦੀ ਭੂਮਿਕਾ ਵਿਸ਼ੇ ‘ਤੇ ਲੈਕਚਰ ਅਗਲੀ ਖ਼ਬਰ ਪੂਜਯ ਸ੍ਰੀ ਸ਼ਾਲੀਗ੍ਰਾਮ ਸਕੂਲ ਵਲੋਂ ਆਜ਼ਾਦੀ ਦਿਵਸ ਤੇ ਤੀਜ ਦਾ ਤਿਉਹਾਰ ਮਨਾਇਆ
Ad Position 24