14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਅੰਤਰਰਾਸ਼ਟਰੀ ਯੁਵਾ ਦਿਵਸ ’ਤੇ ਪੀ. ਆਈ. ਐਮ. ਟੀ. ’ਚ ਨੌਜਵਾਨਾਂ ਦੀ ਭੂਮਿਕਾ ਵਿਸ਼ੇ ‘ਤੇ ਲੈਕਚਰ

ਮੰਡੀ ਗੋਬਿੰਦਗੜ੍ਹ, 14 ਅਗਸਤ (ਇਕਬਾਲਦੀਪ ਸੰਧੂ)-ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੀ ਐਨ. ਐਸ.

Ad Position 21
No active advertisement
ਅਜੀਤ ਡੈਸਕ 15-08-2026
ਮੰਡੀ ਗੋਬਿੰਦਗੜ੍ਹ, 14 ਅਗਸਤ (ਇਕਬਾਲਦੀਪ ਸੰਧੂ)-ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੀ ਐਨ. ਐਸ. ਐਸ. ਟੀਮ ਨੇ ਅੰਤਰਰਾਸ਼ਟਰੀ ਯੁਵਾ ਦਿਵਸ ਦੇ ਮੌਕੇ ‘ਤੇ, ਰਾਸ਼ਟਰ ਨਿਰਮਾਣ ਵਿਚ ਨੌਜਵਾਨਾਂ ਦੀ ਭੂਮਿਕਾ ਵਿਸ਼ੇ ‘ਤੇ ਇਕ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ। ਇਸ ਮੌਕੇ ਬੀ. ਟੀ. ਟੀ. ਐਮ. ਵਿਭਾਗ ਦੇ ਸਹਾਇਕ ਪ੍ਰੋਫੈਸਰ ਕਾਰਤਿਕ ਸ਼ਰਮਾ ਤੇ ਪ੍ਰਬੰਧਨ ਵਿਭਾਗ ਦੀ ਸਹਾਇਕ ਪ੍ਰੋਫੈਸਰ ਨਵਜੋਤ ਕੌਰ ਨੇ ਮੁੱਖ ਬੁਲਾਰਿਆਂ ਵਜੋਂ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਨੌਜਵਾਨਾਂ ਦੀ ਉਰਜਾ, ਸੰਭਾਵਨਾ, ਲੀਡਰਸ਼ਿਪ ਹੁਨਰ ਅਤੇ ਸਮਾਜਿਕ ਜ਼ਿੰਮੇਵਾਰੀਆਂ ਬਾਰੇ ਵਿਸਥਾਰ ਨਾਲ ਦੱਸਿਆ। ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹੁੰਦੇ ਹਨ ਅਤੇ ਦੇਸ਼ ਦੇ ਸਮਾਜਿਕ, ਆਰਥਿਕ ਅਤੇ ਸਭਿਆਚਾਰਕ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਸਮਾਜ ਸੇਵਾ ਕਰਨ, ਸਕਾਰਾਤਮਿਕ ਸੋਚ, ਲੀਡਰਸ਼ਿਪ ਹੁਨਰ ਵਿਕਸਤ ਕਰਨ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਪੀ.ਆਈ.ਐਮ.ਟੀ. ਦੀ ਡਾਇਰੈਕਟਰ ਡਾ. ਨਿਸ਼ੀ ਬਾਲਾ ਨੇ ਐਨ. ਐਸ. ਐਸ. ਟੀਮ ਤੇ ਬੁਲਾਰਿਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਝਣ, ਲੀਡਰਸ਼ਿਪ ਹੁਨਰ ਵਿਕਸਤ ਕਰਨ, ਸਮਾਜ ਅਤੇ ਰਾਸ਼ਟਰ ਦੇ ਵਿਕਾਸ ਵਿਚ ਸਕਾਰਾਤਮਿਕ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋਹਟਾ ਵਲੋਂ ਪ੍ਰਧਾਨ ਹਰਮੀਤ ਮਾਨ ਦਾ ਸਨਮਾਨ ਅਗਲੀ ਖ਼ਬਰ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਰਾਣਵਾਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ
Ad Position 24