17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਕੇਂਦਰ ਵਲੋਂ ਮਾਈਨਿੰਗ ਤੇ ਖਣਿਜ ਪਦਾਰਥਾਂ ’ਤੇ ਲਿਆਂਦਾ ਬਿੱਲ ਸੂਬਿਆਂ ਦੇ ਅਧਿਕਾਰਾਂ ਤੇ ਵਿੱਤੀ ਖ਼ੁਦਮੁਖ਼ਤਿਆਰੀ ’ਤੇ ਸਿੱਧੀ ਸੱਟ-ਸਪੀਕਰ ਸੰਧਵਾਂ

ਫ਼ਤਹਿਗੜ੍ਹ ਸਾਹਿਬ, 16 ਅਗਸਤ (ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਮਾਈਨਿੰਗ ਤੇ ਖਣਿਜ ਪਦਾਰਥਾਂ ’ਤੇ ਲਿਆਂਦਾ ਬਿੱਲ ਸੂਬਿਆਂ ਦੇ ਅਧਿਕਾਰਾਂ ਤੇ ਵਿੱਤੀ ਖ਼ੁਦਮੁਖ਼ਤਿਆਰੀ ’ਤੇ ਸਿੱਧੀ ਸੱਟ ਹੈ। ਉਨ੍ਹਾਂ ਕਿਹਾ ਕਿ ਮਾਈਨਿੰਗ ਨਾਲ ਜੁੜੇ ਮਾਮਲਿਆਂ ਵਿਚ ਰਾਜਾਂ ਦੇ ਹੱਕਾਂ ਨੂੰ ਕਮਜ਼ੋਰ ਕਰਨਾ ਸੰਵਿਧਾਨਕ ਢਾਂਚੇ ਦੀ ਭਾਵਨਾ ਦੇ ਉਲਟ ਹੈ, ਇਸ ਲਈ ਕੇਂਦਰ ਸਰਕਾਰ ਨੂੰ ਸੂਬਿਆਂ ਦੇ ਸੰਵਿਧਾਨਕ ਹੱਕਾਂ ਦਾ ਸਨਮਾਨ ਕਰਦਿਆਂ ਅਜਿਹੇ ਇਕ ਪਾਸੜ ਫ਼ੈਸਲੇ ਲੈਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

Ad Position 21
No active advertisement
ਅਜੀਤ ਡੈਸਕ 17-08-2026
ਫ਼ਤਹਿਗੜ੍ਹ ਸਾਹਿਬ, 16 ਅਗਸਤ (ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਮਾਈਨਿੰਗ ਤੇ ਖਣਿਜ ਪਦਾਰਥਾਂ ’ਤੇ ਲਿਆਂਦਾ ਬਿੱਲ ਸੂਬਿਆਂ ਦੇ ਅਧਿਕਾਰਾਂ ਤੇ ਵਿੱਤੀ ਖ਼ੁਦਮੁਖ਼ਤਿਆਰੀ ’ਤੇ ਸਿੱਧੀ ਸੱਟ ਹੈ। ਉਨ੍ਹਾਂ ਕਿਹਾ ਕਿ ਮਾਈਨਿੰਗ ਨਾਲ ਜੁੜੇ ਮਾਮਲਿਆਂ ਵਿਚ ਰਾਜਾਂ ਦੇ ਹੱਕਾਂ ਨੂੰ ਕਮਜ਼ੋਰ ਕਰਨਾ ਸੰਵਿਧਾਨਕ ਢਾਂਚੇ ਦੀ ਭਾਵਨਾ ਦੇ ਉਲਟ ਹੈ, ਇਸ ਲਈ ਕੇਂਦਰ ਸਰਕਾਰ ਨੂੰ ਸੂਬਿਆਂ ਦੇ ਸੰਵਿਧਾਨਕ ਹੱਕਾਂ ਦਾ ਸਨਮਾਨ ਕਰਦਿਆਂ ਅਜਿਹੇ ਇਕ ਪਾਸੜ ਫ਼ੈਸਲੇ ਲੈਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਸਪੀਕਰ ਸੰਧਵਾਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪ੍ਰਸ਼ਾਸਨ ਵਲੋਂ 80 ਵੇਂ ਆਜ਼ਾਦੀ ਦਿਹਾੜੇ ਮੌਕੇ ਖੇਡ ਸਟੇਡੀਅਮ ਮਾਧੋਪੁਰ ਸਰਹਿੰਦ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਸ਼ਾਮਿਲ ਸਨ। ਇਸ ਮੌਕੇ ਸਪੀਕਰ ਸੰਧਵਾਂ ਨੇ ਸਮੂਹ ਜ਼ਿਲ੍ਹਾ ਵਾਸੀਆਂ ਸਮੇਤ ਸਮੁੱਚੇ ਪੰਜਾਬੀਆ ਨੂੰ ਆਜ਼ਾਦੀ ਦਿਹਾੜੇ ਦੀ ਮੁਬਾਰਕਬਾਦ ਦਿੱਤੀ ਅਤੇ ਦੇਸ਼ ਲਈ ਵਡਮੁੱਲੀਆਂ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਨੂੰ ਸਿੱਜਦਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਵੈਲਡਿੰਗ ਦਾ ਕੰਮ ਕਰਨ ਵਾਲੇ ਨੌਜਵਾਨ ਦਾ ਕਤਲ, ਮਾਮਲੇ ’ਚ ਨਾਮਜ਼ਦ ਔਰਤ ਸਮੇਤ ਤਿੰਨ ਕਾਬੂ ਵੈਲਡਿੰਗ ਦੇ ਕੰਮ ਦੌਰਾਨ ਔਰਤ ਨ... ਅਗਲੀ ਖ਼ਬਰ - ਮਾਮਲਾ ਬਿਜਲੀ ਦਾ ਖੰਭਾ ਲਾਉਣ ਦੇ ਵਿਵਾਦ ਦਾ- ਪਿੰਡ ਬੂਰੜ੍ਹ ਦੇ ਵਿਅਕਤੀ ਨੇ ਵੀਡੀਓ ਬਣਾ ਕੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼...
Ad Position 24