17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਵਿਚ ਮਨਾਇਆ ਆਜ਼ਾਦੀ ਦਿਹਾੜਾ

ਫ਼ਤਹਿਗੜ੍ਹ ਸਾਹਿਬ, 16 ਅਗਸਤ (ਬਲਜਿੰਦਰ ਸਿੰਘ)-ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਸਰਹਿੰਦ ਵਿਖੇ ਦੇਸ਼ ਦਾ 80ਵਾਂ ਆਜ਼ਾਦੀ ਦਿਵਸ ਉਤਸ਼ਾਹ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ। ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਹੋਈ, ਉਪਰੰਤ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਰਾਸ਼ਟਰੀ ਗੀਤ ਗਾਇਆ।

Ad Position 21
No active advertisement
ਅਜੀਤ ਡੈਸਕ 17-08-2026
ਫ਼ਤਹਿਗੜ੍ਹ ਸਾਹਿਬ, 16 ਅਗਸਤ (ਬਲਜਿੰਦਰ ਸਿੰਘ)-ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਸਰਹਿੰਦ ਵਿਖੇ ਦੇਸ਼ ਦਾ 80ਵਾਂ ਆਜ਼ਾਦੀ ਦਿਵਸ ਉਤਸ਼ਾਹ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ। ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਹੋਈ, ਉਪਰੰਤ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਰਾਸ਼ਟਰੀ ਗੀਤ ਗਾਇਆ। ਇਸ ਮੌਕੇ ਨਰਸਰੀ ਤੇ ਐਲ. ਕੇ. ਜੀ. ਕਲਾਸਾਂ ਦੇ ਨੰਨ੍ਹੇ-ਮੁੰਨੇ ਬੱਚਿਆਂ ਲਈ ਟਰਾਈ-ਕਲਰ ਟਿਫ਼ਨ ਐਕਟੀਵਿਟੀ ਦਾ ਆਯੋਜਨ ਕੀਤਾ। ਬੱਚੇ ਘਰੋਂ ਤਿਰੰਗੇ ਦੇ ਤਿੰਨ ਰੰਗਾਂ ਨਾਲ ਸਜਿਆ ਖਾਣਾ ਤਿਆਰ ਕਰਕੇ ਲਿਆਏ। ਯੂ. ਕੇ. ਜੀ. ਕਲਾਸ ਦੇ ਬੱਚਿਆਂ ਨੇ ਉਤਸ਼ਾਹ ਨਾਲ ਟਰਾਈ-ਕਲਰ ਸੈਂਡਵਿਚ ਤਿਆਰ ਕੀਤੇ। ਇਸ ਗਤੀਵਿਧੀ ਰਾਹੀਂ ਬੱਚਿਆਂ ਨੇ ਰਚਨਾਤਮਿਕਤਾ ਦੇ ਨਾਲ-ਨਾਲ ਸਾਡੇ ਰਾਸ਼ਟਰੀ ਝੰਡੇ ਦੇ ਤਿੰਨ ਰੰਗਾਂ ਤੇ ਉਨ੍ਹਾਂ ਦੀ ਮਹੱਤਤਾ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਬੱਚਿਆਂ ਨੇ ਤਿਰੰਗੇ ਦੀ ਕਲਰਿੰਗ ਗਤੀਵਿਧੀ ਵਿਚ ਵੀ ਉਤਸ਼ਾਹ ਨਾਲ ਭਾਗ ਲਿਆ। ਸਕੂਲ ਦੀ ਪ੍ਰਿੰਸੀਪਲ ਡਾ. ਬਬੀਤਾ ਚੋਪੜਾ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਆਪਣੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਅਤੇ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਮਾਨਦਾਰੀ, ਅਨੁਸ਼ਾਸਨ ਅਤੇ ਜ਼ਿੰਮੇਵਾਰੀ ਨਾਲ ਆਪਣੇ ਫ਼ਰਜ਼ ਨਿਭਾਉਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਿੱਖ ਲੀਡਰਸ਼ਿਪ ਤੇ ਸੰਗਤਾਂ ’ਤੇ ਕੀਤੇ ਹਕੂਮਤੀ ਜਬਰ ਦੀ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਸਖ਼ਤ ਨਿੰਦਾ ਹੁਣ ਸਰਕਾਰ ਸਿੱਖ ਕੌ... ਅਗਲੀ ਖ਼ਬਰ ਰਿਮਟ ਯੂਨੀਵਰਸਿਟੀ ਵਿਖੇ ‘ਆਮ ਆਦਮੀ ਪਾਰਟੀ ਯੂਥ ਵਿੰਗ ਵਲੋਂ ਨਵੀਆਂ ਨਿਯੁਕਤੀਆਂ ਦਾ ਐਲਾਨ
Ad Position 24