17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਸਿੱਖ ਲੀਡਰਸ਼ਿਪ ਤੇ ਸੰਗਤਾਂ ’ਤੇ ਕੀਤੇ ਹਕੂਮਤੀ ਜਬਰ ਦੀ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਸਖ਼ਤ ਨਿੰਦਾ ਹੁਣ ਸਰਕਾਰ ਸਿੱਖ ਕੌਮ ਵਿਚ ਉੱਠੇ ਵੱਡੇ ਰੋਹ ਨੂੰ ਸ਼ਾਂਤ ਨਹੀਂ ਕਰ ਸਕੇਗੀ-ਇਕਬਾਲ ਸਿੰਘ ਟਿਵਾਣਾ

ਫ਼ਤਹਿਗੜ੍ਹ ਸਾਹਿਬ, 16 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਮੁੱਖ ਬੁਲਾਰਾ, ਸਿਆਸੀ ਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਨੇ ਪ੍ਰੈੱਸ ਦੇ ਨਾਂਅ ਜਾਰੀ ਬਿਆਨ ਵਿਚ ਦੱਸਿਆ ਕਿ ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਪੰਥਕ ਮੁੱਦਿਆਂ ਨੂੰ ਲੈ ਕੇ 15 ਅਗਸਤ ਦੇ ਦਿਹਾੜੇ ਨੂੰ ਕਾਲੇ ਦਿਨ ਵਜੋਂ ਮਨਾਉਂਦੇ ਹੋਏ ਪੰਜਾਬ ਰਾਜਪਾਲ ਹਾਊਸ ਤੱਕ ਰੋਸ ਮਾਰਚ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਜਿਸ ਦੌਰਾਨ ਪੁਲਿਸ ਵਲੋਂ ਸਿੱਖ ਲੀਡਰਸ਼ਿਪ ਤੇ ਸੰਗਤਾਂ ਨੂੰ ਗਵਰਨਰ ਹਾਊਸ ਵੱਲ ਜਾਣ ਤੋਂ ਰੋਕਣ ਲਈ ਅੱਥਰੂ ਗੈੱਸ ਦੇ ਗੋਲੇ ਛੱਡ ਗਏ ਤੇ ਸੰਗਤਾਂ ‘ਤੇ ਪਾਣੀ ਦੀਆਂ ਤੇਜ਼ ਬੁਛਾੜਾਂ ਮਾਰੀਆਂ ਗਈਆਂ ਪਰ ਰੋਸ ਮਾਰਚ ਦੌਰਾਨ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਪੁਲਿਸ ਨੂੰ ਚਕਮਾ ਦੇ ਕੇ ਗਵਰਨਰ ਹਾਊਸ ਦੇ ਨਜ਼ਦੀਕ ਪਹੁੰਚਣ ਵਿਚ ਕਾਮਯਾਬ ਹੋ ਗਏ।

Ad Position 21
No active advertisement
ਅਜੀਤ ਡੈਸਕ 17-08-2026
ਫ਼ਤਹਿਗੜ੍ਹ ਸਾਹਿਬ, 16 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਮੁੱਖ ਬੁਲਾਰਾ, ਸਿਆਸੀ ਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਨੇ ਪ੍ਰੈੱਸ ਦੇ ਨਾਂਅ ਜਾਰੀ ਬਿਆਨ ਵਿਚ ਦੱਸਿਆ ਕਿ ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਪੰਥਕ ਮੁੱਦਿਆਂ ਨੂੰ ਲੈ ਕੇ 15 ਅਗਸਤ ਦੇ ਦਿਹਾੜੇ ਨੂੰ ਕਾਲੇ ਦਿਨ ਵਜੋਂ ਮਨਾਉਂਦੇ ਹੋਏ ਪੰਜਾਬ ਰਾਜਪਾਲ ਹਾਊਸ ਤੱਕ ਰੋਸ ਮਾਰਚ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਜਿਸ ਦੌਰਾਨ ਪੁਲਿਸ ਵਲੋਂ ਸਿੱਖ ਲੀਡਰਸ਼ਿਪ ਤੇ ਸੰਗਤਾਂ ਨੂੰ ਗਵਰਨਰ ਹਾਊਸ ਵੱਲ ਜਾਣ ਤੋਂ ਰੋਕਣ ਲਈ ਅੱਥਰੂ ਗੈੱਸ ਦੇ ਗੋਲੇ ਛੱਡ ਗਏ ਤੇ ਸੰਗਤਾਂ ‘ਤੇ ਪਾਣੀ ਦੀਆਂ ਤੇਜ਼ ਬੁਛਾੜਾਂ ਮਾਰੀਆਂ ਗਈਆਂ ਪਰ ਰੋਸ ਮਾਰਚ ਦੌਰਾਨ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਪੁਲਿਸ ਨੂੰ ਚਕਮਾ ਦੇ ਕੇ ਗਵਰਨਰ ਹਾਊਸ ਦੇ ਨਜ਼ਦੀਕ ਪਹੁੰਚਣ ਵਿਚ ਕਾਮਯਾਬ ਹੋ ਗਏ। ਜਿਥੇ ਆਈ. ਆਰ. ਬੀ. ਦੀ ਫੋਰਸ ਨੇ ਸਿਮਰਨਜੀਤ ਸਿੰਘ ਮਾਨ ਸਮੇਤ ਉਨ੍ਹਾਂ ਦੇ ਸਾਥੀਆਂ ਭਾਈ ਜਸਵੀਰ ਸਿੰਘ ਰੋਡੇ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਇਮਾਨ ਸਿੰਘ ਮਾਨ ਕਾਰਜਕਾਰੀ ਪ੍ਰਧਾਨ, ਗੁਰਦੀਪ ਸਿੰਘ ਬਠਿੰਡਾ, ਓੁਪਿੰਦਰ ਪ੍ਰਤਾਪ ਸਿੰਘ ਪੀ.ਏ, ਗੁਰਜੰਟ ਸਿੰਘ ਕੱਟੂ ਜਨਰਲ ਸਕੱਤਰ, ਗੋਪਾਲ ਸਿੰਘ ਸਿੱਧੂ ਪ੍ਰਧਾਨ ਚੰਡੀਗੜ੍ਹ ਸਟੇਟ, ਬੀਬੀ ਮਨਦੀਪ ਕੌਰ, ਚਰਨਜੀਤ ਸਿੰਘ ਆਦਿ ਨੂੰ ਹਿਰਾਸਤ ਵਿਚ ਲੈ ਕੇ ਆਈ.ਆਰ.ਬੀ ਦੇ ਹੈੱਡਕੁਆਟਰ ਵਿਖੇ ਡਿਟੇਨ ਕਰ ਲਿਆ। ਉਨ੍ਹਾਂ ਦੱਸਿਆ ਕਿ ਕੌਮੀ ਇਨਸਾਫ਼ ਮੋਰਚੇ ਦੀ ਅਗਵਾਈ ਹੇਠ ਜਦੋਂ ਸਮੁੱਚੀਆਂ ਪੰਥਕ ਜਥੇਬੰਦੀਆਂ ਇਨਸਾਫ਼ ਮੋਰਚੇ ਵਾਲੀ ਥਾਂ ਤੋਂ ਅਰਦਾਸ ਕਰਨ ਉਪਰੰਤ ਗਵਰਨਰ ਹਾਊਸ ਵੱਲ ਨੂੰ ਚਾਲੇ ਪਾਉਣ ਦੀ ਤਿਆਰੀ ਕਰ ਰਹੀਆਂ ਸਨ ਤਾਂ ਪੁਲਿਸ ਵਲੋਂ ਸਾਰੇ ਪਾਸਿਉਂ ਅੱਥਰੂ ਗੈੱਸ ਦੇ ਗੋਲੇ ਛੱਡ ਗਏ ਅਤੇ ਸੰਗਤਾਂ ‘ਤੇ ਪਾਣੀ ਦੀਆਂ ਤੇਜ਼ ਬੁਛਾੜਾਂ ਮਾਰੀਆਂ ਗਈਆਂ, ਜੋ ਗੈਰ ਜਮਹੂਰੀਅਤ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਅਮਨ ਮਈ ਢੰਗ ਰਾਹੀਂ ਰੋਸ ਪ੍ਰਗਟ ਕਰ ਰਹੀ ਸਿੱਖ ਲੀਡਰਸ਼ਿਪ ਤੇ ਸੰਗਤਾਂ ਨਾਲ ਕੀਤੇ ਗਏ ਹਕੂਮਤੀ ਜਬਰ ਦੀ ਸ਼੍ਰੋਮਣੀ ਅਕਾਲੀ ਦਲ (ਅ) ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਾ ਹੈ। ਟਿਵਾਣਾ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ 3 ਦਹਾਕਿਆਂ ਤੋਂ ਵੱਧ ਸਮੇਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਕੈਦ ਬੰਦੀ ਸਿੰਘਾਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਹੁਣ ਸਰਕਾਰਾਂ ਸਿੱਖ ਕੌਮ ਵਿਚ ਉੱਠੇ ਵੱਡੇ ਰੋਹ ਨੂੰ ਸ਼ਾਂਤ ਨਹੀਂ ਕਰ ਸਕਣਗੀਆਂ।
Ad Position 22
No active advertisement
ਪਿਛਲੀ ਖ਼ਬਰ ਬਸੀ ਪਠਾਣਾਂ ’ਚ 80ਵੇਂ ਆਜ਼ਾਦੀ ਦਿਹਾੜੇ ਮੌਕੇ ਐਸ. ਡੀ. ਐਮ. ਦੀਪਜੋਤ ਕੌਰ ਨੇ ਲਹਿਰਾਇਆ ਕੌਮੀ ਝੰਡਾ ਅਗਲੀ ਖ਼ਬਰ ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਵਿਚ ਮਨਾਇਆ ਆਜ਼ਾਦੀ ਦਿਹਾੜਾ
Ad Position 24