17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਮਾਤਾ ਗੁਜਰੀ ਕਾਲਜ ਦੇ ਐਨ. ਐੱਸ. ਐੱਸ. ਯੂਨਿਟ ਵਲੋਂ ਵਿਸ਼ੇਸ਼ ਲੈਕਚਰ

ਫ਼ਤਹਿਗੜ੍ਹ ਸਾਹਿਬ, 16 ਅਗਸਤ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਐਨ. ਐੱਸ.

Ad Position 21
No active advertisement
ਅਜੀਤ ਡੈਸਕ 17-08-2026
ਫ਼ਤਹਿਗੜ੍ਹ ਸਾਹਿਬ, 16 ਅਗਸਤ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਐਨ. ਐੱਸ. ਐੱਸ. ਯੂਨਿਟ ਵਲੋਂ ਅੰਤਰ ਰਾਸ਼ਟਰੀ ਯੁਵਾ ਦਿਵਸ ਮੌਕੇ ਵਿਸ਼ੇਸ਼ ਲੈਕਚਰ ਕਰਵਾਇਆ, ਜਿਸ ’ਚ ਕਾਲਜ ਦੇ ਮਨੋਵਿਗਿਆਨ ਵਿਭਾਗ ਦੇ ਮੁਖੀ ਡਾ. ਹਰਦੀਪ ਕੌਰ ਨੇ ‘ਨੌਜਵਾਨਾਂ ਵਿਚ ਨਸ਼ਿਆਂ ਤੋਂ ਬਚਾਅ ਦੇ ਉਪਾਅ’ ਵਿਸ਼ੇ ‘ਤੇ ਆਪਣੇ ਵਿਚਾਰ ਸਾਂਝੇ ਕੀਤੇ। ਡਾ. ਹਰਦੀਪ ਕੌਰ ਨੇ ਨੌਜਵਾਨਾਂ ਵਿਚ ਨਸ਼ਿਆਂ ਦੀ ਵੱਧ ਰਹੀ ਪ੍ਰਵਿਰਤੀ ਦੇ ਕਾਰਨਾਂ ਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਵੱਖ-ਵੱਖ ਵਿਹਾਰਕ ਹੁਨਰਾਂ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਆਪਣੀ ਸੰਗਤ ਦੀ ਚੋਣ ਸੁਚੇਤ ਹੋ ਕੇ ਕਰਨ, ਸਕਾਰਾਤਮਿਕ ਸੋਚ ਵਿਕਸਿਤ ਕਰਨ, ਪੜ੍ਹਾਈ ਪ੍ਰਤੀ ਲਗਨ ਰੱਖਣ ਅਤੇ ਨਸ਼ਿਆਂ ਤੋਂ ਬਚਾਅ ਲਈ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ‘ਤੇ ਜ਼ੋਰ ਦਿੱਤਾ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਜਿਥੇ ਨੌਜਵਾਨਾਂ ਵਿਚ ਨੈਤਿਕ ਕਦਰਾਂ-ਕੀਮਤਾਂ ਅਤੇ ਸਕਾਰਾਤਮਿਕ ਸੋਚ ਵਿਕਸਿਤ ਕਰਨ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ ਉਥੇ ਨਾਲ ਹੀ ਵਿਦਿਆਰਥੀਆਂ ਨੂੰ ਨਸ਼ਿਆਂ ਤੇ ਮਾੜੀਆਂ ਅਲਾਮਤਾਂ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਤ ਕਰਦੇ ਹਨ। ਕਾਲਜ ਦੇ ਐਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰ ਪ੍ਰੋ. ਬਰਿੰਦਰ ਸਿੰਘ ਸਰਾਓ ਨੇ ਕਿਹਾ ਕਿ ਐਨ. ਐੱਸ. ਐੱਸ. ਨੌਜਵਾਨਾਂ ਵਿਚ ਸੇਵਾ ਭਾਵਨਾ, ਸਮਾਜਿਕ ਜ਼ਿੰਮੇਵਾਰੀ ਤੇ ਮਨੁੱਖੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਲਈ ਇਕ ਮਹੱਤਵਪੂਰਨ ਮੰਚ ਹੈ । ਸਮਾਗਮ ਦੇ ਅਖੀਰ ਵਿਚ ਪ੍ਰੋ. ਹਰਭਿੰਦਰ ਸਿੰਘ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਮੌਕੇ ਐਨ. ਐੱਸ. ਐੱਸ. ਯੂਨਿਟ ਦੇ ਹੋਰ ਅਫ਼ਸਰ ਪ੍ਰੋ. ਰਵਿੰਦਰ ਕੌਰ, ਡਾ. ਨੈਨਾ ਖੁੱਲਰ ਅਤੇ ਪ੍ਰੋ. ਹਰਮਨਜੋਤ ਕੌਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੇਂਟ ਫ਼ਰੀਦ ਪਬਲਿਕ ਸਕੂਲ ਵਿਖੇ ਸੁਤੰਤਰਤਾ ਦਿਵਸ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਬਾਬਾ ਬੁੱਧ ਦਾਸ ਜੀ ਦੀ 59ਵੀਂ ਬਰਸੀ ਦੇ ਸਮਾਗਮ ਅੱਜ, ਤਿਆਰੀਆਂ ਮੁਕੰਮਲ-ਮਹੰਤ ਡਾ. ਆਫ਼ਤਾਬ ਸਿੰਘ
Ad Position 24