ਸੇਂਟ ਫ਼ਰੀਦ ਪਬਲਿਕ ਸਕੂਲ ਵਿਖੇ ਸੁਤੰਤਰਤਾ ਦਿਵਸ ਉਤਸ਼ਾਹ ਨਾਲ ਮਨਾਇਆ
ਮੰਡੀ ਗੋਬਿੰਦਗੜ੍ਹ, 16 ਅਗਸਤ (ਇਕਬਾਲਦੀਪ ਸੰਧੂ)-ਸੇਂਟ ਫ਼ਰੀਦ ਪਬਲਿਕ ਸਕੂਲ ਮੰਡੀ ਗੋਬਿੰਦਗੜ੍ਹ ਵਿਖੇ ਆਜ਼ਾਦੀ ਦਿਹਾੜਾ ਬੜੀ ਧੂਮ ਮਨਾਇਆ। ਸਭ ਤੋਂ ਪਹਿਲਾਂ ਸਕੂਲ ਡਾਇਰੈਕਟਰ ਵਰਿੰਦਰਜੀਤ ਸਿੰਘ ਤੇ ਪ੍ਰਿੰਸੀਪਲ ਡਾ.
ਮੰਡੀ ਗੋਬਿੰਦਗੜ੍ਹ, 16 ਅਗਸਤ (ਇਕਬਾਲਦੀਪ ਸੰਧੂ)-ਸੇਂਟ ਫ਼ਰੀਦ ਪਬਲਿਕ ਸਕੂਲ ਮੰਡੀ ਗੋਬਿੰਦਗੜ੍ਹ ਵਿਖੇ ਆਜ਼ਾਦੀ ਦਿਹਾੜਾ ਬੜੀ ਧੂਮ ਮਨਾਇਆ। ਸਭ ਤੋਂ ਪਹਿਲਾਂ ਸਕੂਲ ਡਾਇਰੈਕਟਰ ਵਰਿੰਦਰਜੀਤ ਸਿੰਘ ਤੇ ਪ੍ਰਿੰਸੀਪਲ ਡਾ. ਅੰਮ੍ਰਿਤਾ ਸਿੰਘ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਸ ਤੋਂ ਬਾਅਦ ਸਕੂਲ ਦੇ ਹੈੱਡ ਬੁਆਏ ਨੇ ਆਪਣੇ ਭਾਸ਼ਨ ਦੌਰਾਨ ਆਏ ਹੋਏ ਪਤਵੰਤਿਆਂ ਦਾ ਧੰਨਵਾਦ ਕੀਤਾ। ਉਪਰੰਤ ਸਕੂਲ ਦੇ ਬੱਚਿਆਂ ਵਲੋਂ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ। ਸਕੂਲ ਡਾਇਰੈਕਟਰ ਵਰਿੰਦਰਜੀਤ ਸਿੰਘ ਨੇ ਸਾਰਿਆਂ ਨੂੰ 80ਵੇਂ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ। ਪ੍ਰੋਗਰਾਮ ਦੇ ਅੰਤ ਵਿਚ ਸਕੂਲ ਪ੍ਰਿੰਸੀਪਲ ਡਾ. ਅੰਮ੍ਰਿਤਾ ਸਿੰਘ ਨੇ ਸਾਰਿਆਂ ਨੂੰ 80ਵੇਂ ਆਜ਼ਾਦੀ ਦਿਹਾੜੇ ਦੀ ਦਿੰਦੇ ਹੋਏ ਸਾਰਿਆਂ ਦਾ ਧੰਨਵਾਦ ਕੀਤਾ।