15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਪੰਜਾਬੀ ਯੂਨੀਵਰਸਿਟੀ ਵਿਖੇ ਮਨਾਇਆ 80ਵਾਂ ਸੁਤੰਤਰਤਾ ਦਿਵਸ

ਪਟਿਆਲਾ, 16 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਕੈਂਪਸ ਵਿਖੇ ਦੇਸ਼ ਦਾ 80ਵਾਂ ਸੁਤੰਤਰਤਾ ਦਿਵਸ ਪੂਰੇ ਉਤਸ਼ਾਹ ਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ। ਇਸ ਮੌਕੇ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ.

Ad Position 21
No active advertisement
ਅਜੀਤ ਡੈਸਕ 17-08-2026
ਪਟਿਆਲਾ, 16 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਕੈਂਪਸ ਵਿਖੇ ਦੇਸ਼ ਦਾ 80ਵਾਂ ਸੁਤੰਤਰਤਾ ਦਿਵਸ ਪੂਰੇ ਉਤਸ਼ਾਹ ਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ। ਇਸ ਮੌਕੇ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਰਾਸ਼ਟਰੀ ਝੰਡਾ ‘ਤਿਰੰਗਾ’ ਲਹਿਰਾਉਣ ਦੀ ਰਸਮ ਅਦਾ ਕੀਤੀ। ਉਪ-ਕੁਲਪਤੀ ਡਾ. ਜਗਦੀਪ ਸਿੰਘ ਯੂਨੀਵਰਸਿਟੀ ਪਰਿਵਾਰ ਤੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਮੌਜੂਦਾ ਵਪਾਰਕ ਮੁਕਾਬਲੇਬਾਜ਼ੀ ਦੇ ਦੌਰ ਵਿਚ ਜਦੋਂ ਪੂਰੀ ਦੁਨੀਆ ਮਾਲੀ ਮੰਦਹਾਲੀ ਅਤੇ ਚੁਣੌਤੀਆਂ ਨਾਲ ਜੂਝ ਰਹੀ ਹੈ, ਤਾਂ ਸਾਡਾ ਮੁਲਕ ਅਤੇ ਇਸ ਦੀਆਂ ਸੰਸਥਾਵਾਂ ਵੀ ਇਸ ਪ੍ਰਭਾਵ ਤੋਂ ਅਛੂਤੀਆਂ ਨਹੀਂ ਹਨ। ਇਸ ਸੁਭਾਗੇ ਦਿਹਾੜੇ ‘ਤੇ ਸਾਨੂੰ ਸਭ ਨੂੰ ਸਵੈ-ਪੜਚੋਲ ਕਰਨ ਦੀ ਲੋੜ ਹੈ ਕਿ ਇਸ ਆਰਥਿਕ ਸੰਕਟ ਵਿਚ ਅਸੀਂ ਆਪਣਾ ਕੀ ਸਹਿਯੋਗ ਦੇ ਸਕਦੇ ਹਾਂ। ਪੰਜਾਬੀ ਯੂਨੀਵਰਸਿਟੀ ਦੇ ਮੂਲ ਮੰਤਵ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਆਪਣੀ ਅਮੀਰ ਪਰੰਪਰਾ ਤੇ ਸਭਿਆਚਾਰ ਨੂੰ ਸਾਂਭਣਾ ਇਸ ਅਦਾਰੇ ਦੀ ਮੁੱਖ ਜ਼ਿੰਮੇਵਾਰੀ ਹੈ। ਸਮਾਰੋਹ ਦੌਰਾਨ ਯੂਨੀਵਰਸਿਟੀ ਦੀ ਰਵਾਇਤ ਨੂੰ ਕਾਇਮ ਰੱਖਦਿਆਂ ਪੰਜਾਬੀ ਯੂਨੀਵਰਸਿਟੀ ਮਾਡਲ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪਰੇਡ ਪੇਸ਼ ਕੀਤੀ ਗਈ, ਜਿਸ ਤੋਂ ਉਪ-ਕੁਲਪਤੀ ਨੇ ਸਲਾਮੀ ਲਈ। ਇਸ ਮੌਕੇ ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਸਿੰਘ ਬਰਾੜ ਅਤੇ ਰਜਿਸਟਰਾਰ ਵਲੋਂ ਵੀ ਆਪਣੇ ਵਿਚਾਰ ਪ੍ਰਗਟਾਏ ਗਏ। ਇਸ ਮੌਕੇ ਯੂਨੀਵਰਸਿਟੀ ਦਾ ਸਟਾਫ਼, ਅਧਿਆਪਕ ਅਤੇ ਵਿਦਿਆਰਥੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਮਾਣਾ ਦੇ ਪਬਲਿਕ ਕਾਲਜ ’ਚ ਐਸ. ਡੀ. ਐਮ. ਰਿਚਾ ਗੋਇਲ ਨੇ ਲਹਿਰਾਇਆ ਕੌਮੀ ਝੰਡਾ ਅਗਲੀ ਖ਼ਬਰ ਬਨੂੜ ਦੇ ਸਕੂਲਾਂ ’ਚ ਉਤਸ਼ਾਹ ਨਾਲ ਮਨਾਇਆ 80ਵਾਂ ਆਜ਼ਾਦੀ ਦਿਹਾੜਾ
Ad Position 24