15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਸਮਾਣਾ ਦੇ ਪਬਲਿਕ ਕਾਲਜ ’ਚ ਐਸ. ਡੀ. ਐਮ. ਰਿਚਾ ਗੋਇਲ ਨੇ ਲਹਿਰਾਇਆ ਕੌਮੀ ਝੰਡਾ

ਸਮਾਣਾ, 16 ਅਗਸਤ (ਸਾਹਿਬ ਸਿੰਘ)-ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਪਬਲਿਕ ਕਾਲਜ ਸਮਾਣਾ ਦੇ ਖੇਡ ਸਟੇਡੀਅਮ ਵਿਚ ਸਰਕਾਰੀ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਉਪ-ਮੰਡਲ ਮੈਜਿਸਟ੍ਰੇਟ ਰਿਚਾ ਗੋਇਲ ਨੇ ਕੌਮੀ ਝੰਡਾ ਲਹਿਰਾਇਆ। ਉਨ੍ਹਾਂ ਪੰਜਾਬ ਪੁਲਿਸ, ਐਨ.

Ad Position 21
No active advertisement
ਅਜੀਤ ਡੈਸਕ 17-08-2026
ਸਮਾਣਾ, 16 ਅਗਸਤ (ਸਾਹਿਬ ਸਿੰਘ)-ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਪਬਲਿਕ ਕਾਲਜ ਸਮਾਣਾ ਦੇ ਖੇਡ ਸਟੇਡੀਅਮ ਵਿਚ ਸਰਕਾਰੀ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਉਪ-ਮੰਡਲ ਮੈਜਿਸਟ੍ਰੇਟ ਰਿਚਾ ਗੋਇਲ ਨੇ ਕੌਮੀ ਝੰਡਾ ਲਹਿਰਾਇਆ। ਉਨ੍ਹਾਂ ਪੰਜਾਬ ਪੁਲਿਸ, ਐਨ. ਸੀ. ਸੀ. ਕੈਡਟਾਂ ਤੇ ਸਕੂਲੀ ਬੱਚਿਆਂ ਦੀਆਂ ਮਾਰਚ ਪਾਸਟ ਟੁਕੜੀਆਂ ਤੋਂ ਸਲਾਮੀ ਲਈ। ਉਨ੍ਹਾਂ ਦੇਸ਼ ਦੀ ਆਜ਼ਾਦੀ ਲਈ ਸ਼ਹੀਦੀਆਂ ਦੇਣ ਵਾਲੇ ਸੁਤੰਤਰਤਾ ਸੰਗਰਾਮੀਆਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਤੇ ਕਿਹਾ ਕਿ ਆਜ਼ਾਦੀ ਦੇ ਸੰਗਰਾਮ ਵਿਚ ਸਭ ਤੋਂ ਵੱਧ 93 ਫ਼ੀਸਦੀ ਸ਼ਹੀਦੀਆਂ ਪੰਜਾਬੀਆਂ ਦੀਆਂ ਹਨ। ਉਨ੍ਹਾਂ ਦੇਸ਼ ਦੀਆਂ ਸਰਹੱਦਾਂ ਤੇ ਦਿਨ ਰਾਤ ਸੇਵਾਵਾਂ ਦੇਣ ਵਾਲੇ ਹਥਿਆਰਬੰਦ ਫ਼ੌਜੀਆਂ ਨੂੰ ਵੀ ਸਲਾਮ ਕੀਤੀ। ਸਮਾਗਮ ਦੌਰਾਨ ਉਨ੍ਹਾਂ ਕਾਰਗਿਲ ਦੇ ਸ਼ਹੀਦਾਂ, ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਤੋਂ ਇਲਾਵਾ ਸਮਾਜ ਦੇ ਵੱਖ-ਵੱਖ ਖੇਤਰਾਂ ਵਿਚ ਸ਼ਲਾਘਾਯੋਗ ਭੂਮਿਕਾ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ, ਵੱਖ-ਵੱਖ ਸੰਸਥਾਵਾਂ ਨੂੰ ਸਨਮਾਨਿਤ ਕੀਤਾ। ਪਰੇਡ ਕਮਾਂਡਰ ਸਹਾਇਕ ਥਾਣੇਦਾਰ ਗਗਨਦੀਪ ਸਿੰਘ ਪਰੇਡ ਦਾ ਨਿਰੀਖਣ ਕਰਨ ਸਮੇਂ ਮੁੱਖ ਮਹਿਮਾਨ ਦਾ ਸਾਥ ਦਿੱਤਾ। ਸਮਾਗਮ ਵਿਚ ਵਧੀਕ ਸਿਵਲ ਜੱਜ ਸੀਨੀਅਰ ਡਵੀਜ਼ਨ ਸਮਾਣਾ ਮਨਦੀਪ ਸਿੰਘ, ਸਿਵਲ ਜੱਜ ਡਾ. ਰਾਜਵਿੰਦਰ ਕੌਰ, ਸਿਵਲ ਜੱਜ ਸ਼ਵੇਤਾ, ਸਿਵਲ ਜੱਜ ਜਸਲੀਨ ਕੌਰ ਬਵੇਜਾ ਅਤੇ ਸਿਵਲ ਜੱਜ ਮੋਹਿਨੀ ਗੋਇਲ ਦਾ ਸਨਮਾਨ ਕੀਤਾ ਗਿਆ। ਆਜ਼ਾਦੀ ਸਮਾਗਮ ਵਿਚ ਕਾਲਜ ਪਿ੍ੰਸੀਪਲ ਹਰਕੀਰਤ ਸਿੰਘ, ਨਗਰ ਕੌਂਸਲ ਦੇ ਪ੍ਰਧਾਨ ਕਪੂਰ ਚੰਦ ਬਾਂਸਲ, ਨਾਇਬ ਤਹਿਸੀਲਦਾਰ ਕਰਮਜੀਤ ਸਿੰਘ, ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਸਮਾਣਾ ਅਪਰਅਪਾਰ ਸਿੰਘ, ਅਗਰਵਾਲ ਧਰਮਸ਼ਾਲਾ ਦੇ ਸਾਬਕਾ ਪ੍ਰਧਾਨ ਜੀਵਨ ਗਰਗ, ਸਾਬਕਾ ਪ੍ਰਧਾਨ ਯਸ਼ਪਾਲ ਸਿੰਗਲਾ, ਨਗਰ ਕੌਂਸਲ ਮੈਂਬਰ ਮਨਜਿੰਦਰ ਸਿੰਘ ਰਾਣਾ, ਹਰਪ੍ਰੀਤ ਸਿੰਘ ਕੂਕਾ, ਜਗਤਾਰ ਸਿੰਘ ਸੰਧੂ, ਗੁਰਦਿਆਲ ਸਿੰਘ ਰੰਧਾਵਾ, ਸੁਰਜੀਤ ਰਾਮ ਪੱਪੀ, ਖੇਤੀਬਾੜੀ ਅਫ਼ਸਰ ਸਤੀਸ਼ ਚੌਧਰੀ, ਮਾਸਟਰ ਹਿੱਤ ਅਭਿਲਾਸ਼ੀ, ਪਿ੍ੰਸੀਪਲ ਕਿ੍ਸ਼ਨ ਵੋਹਰਾ, ਆਂਗਣਵਾੜੀ ਵਰਕਰ ਫ਼ਤਹਿਗੜ੍ਹ ਛੰਨਾ ਜਸਬੀਰ ਕੌਰ, ਪਿ੍ਰੰਸੀਪਲ ਜੁੱਗਪ੍ਰਗਟ ਸਿੰਘ, ਬਲਾਕ ਸਿੱਖਿਆ ਅਫ਼ਸਰ ਗੁਰਪ੍ਰੀਤ ਵਰਮਾ ਹਾਜ਼ਰ ਸਨ। ਇਸ ਮੌਕੇ ਐੱਸ. ਆਰ. ਐੱਸ. ਵਿਦਿਆਪੀਠ ਸਣੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਆਜ਼ਾਦੀ ਦਿਹਾੜੇ ਮੌਕੇ ਲਹਿਰਾਇਆ ਕੌਮੀ ਝੰਡਾ ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਵਿਖੇ ਮਨਾਇਆ 80ਵਾਂ ਸੁਤੰਤਰਤਾ ਦਿਵਸ
Ad Position 24