15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਬ੍ਰਾਈਟਵੇ ਪਬਲਿਕ ਸਕੂਲ ਅਰਨੋਂ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਅਰਨੋਂ, 16 ਅਗਸਤ (ਦਰਸ਼ਨ ਸਿੰਘ ਪਰਮਾਰ)-ਸਥਾਨਕ ਕਸਬੇ ਦੀ ਨਾਮਵਰ ਸਿੱਖਿਆ ਸੰਸਥਾ ਬ੍ਰਾਈਟਵੇ ਪਬਲਿਕ ਸਕੂਲ ’ਚ ਦੇਸ਼ ਦਾ 80ਵਾਂ ਆਜ਼ਾਦੀ ਦਿਹਾੜਾ ਧੂਮ-ਧਾਮ ਨਾਲ ਮਨਾਇਆ। ਸਕੂਲ ਦੇ ਖੇਡ ਮੈਦਾਨ ਵਿਚ ਮਨਾਏ ਗਏ ਆਜ਼ਾਦੀ ਦਿਹਾੜੇ ’ਤੇ ਸਕੂਲ ਪ੍ਰਿੰਸੀਪਲ ਰਾਜਦੀਪ ਸਿੰਘ ਥਿੰਦ ਵਲੋਂ ਕੌਮੀ ਝੰਡਾ ਲਹਿਰਾਇਆ।

Ad Position 21
No active advertisement
ਅਜੀਤ ਡੈਸਕ 17-08-2026
ਅਰਨੋਂ, 16 ਅਗਸਤ (ਦਰਸ਼ਨ ਸਿੰਘ ਪਰਮਾਰ)-ਸਥਾਨਕ ਕਸਬੇ ਦੀ ਨਾਮਵਰ ਸਿੱਖਿਆ ਸੰਸਥਾ ਬ੍ਰਾਈਟਵੇ ਪਬਲਿਕ ਸਕੂਲ ’ਚ ਦੇਸ਼ ਦਾ 80ਵਾਂ ਆਜ਼ਾਦੀ ਦਿਹਾੜਾ ਧੂਮ-ਧਾਮ ਨਾਲ ਮਨਾਇਆ। ਸਕੂਲ ਦੇ ਖੇਡ ਮੈਦਾਨ ਵਿਚ ਮਨਾਏ ਗਏ ਆਜ਼ਾਦੀ ਦਿਹਾੜੇ ’ਤੇ ਸਕੂਲ ਪ੍ਰਿੰਸੀਪਲ ਰਾਜਦੀਪ ਸਿੰਘ ਥਿੰਦ ਵਲੋਂ ਕੌਮੀ ਝੰਡਾ ਲਹਿਰਾਇਆ। ਉਪਰੰਤ ਸਕੂਲੀ ਬੱਚਿਆਂ ਵਲੋਂ ਰਾਸ਼ਟਰੀ ਗਾਣ ਗਾਇਆ ਅਤੇ ਸਕੂਲ ਪ੍ਰਿੰਸੀਪਲ ਤੋਂ ਇਲਾਵਾ ਸਮੂਹ ਸਕੂਲ ਸਟਾਫ਼ ਵਲੋਂ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਗਈ। ਇਸ ਤੋਂ ਉਪਰੰਤ ਸਕੂਲੀ ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤਾਂ ਤੇ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮਾਂ ਤੋਂ ਇਲਾਵਾ ਖੇਡ ਮੁਕਾਬਲਿਆਂ ਵਿਚ ਹਿੱਸਾ ਲੈ ਕੇ ਪ੍ਰੋਗਰਾਮ ਨੂੰ ਚਾਰ ਚੰਨ ਲਾ ਦਿੱਤੇ। ਪ੍ਰੋਗਰਾਮ ਦੇ ਅਖੀਰ ਵਿਚ ਪ੍ਰਿੰਸੀਪਲ ਰਾਜਦੀਪ ਸਿੰਘ ਥਿੰਦ ਵਲੋਂ ਸਕੂਲੀ ਬੱਚਿਆਂ ਨੂੰ ਦੇਸ਼ ਦੀ ਆਜ਼ਾਦੀ ਦੀ ਮਹਿਤਤਾ ਬਾਰੇ ਬਾਰੀਕੀ ਨਾਲ ਸਮਝਾਇਆ ਅਤੇ ਪ੍ਰੋਗਰਾਮ ਦੇ ਅਖੀਰ ਵਿਚ ਆਜ਼ਾਦੀ ਦਿਹਾੜੇ ਦੀ ਖੁਸ਼ੀ ਵਿਚ ਸਕੂਲੀ ਬੱਚਿਆਂ ਨੂੰ ਲੱਡੂ ਵੰਡੇ ਗਏ। ਇਸ ਮੌਕੇ ਪ੍ਰਿੰਸੀਪਲ ਰਾਜਦੀਪ ਥਿੰਦ ਤੋਂ ਇਲਾਵਾ ਸਮੂਹ ਸਕੂਲ ਸਟਾਫ਼ ਅਤੇ ਸਕੂਲੀ ਬੱਚੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਨੌਰ ’ਚ ਕਤਲ ਦੇ ਮੁਲਜ਼ਮਾਂ ਦੀ ਗਿ੍ਫ਼ਤਾਰੀ ਨਾ ਹੋਣ ’ਤੇ ਭਾਰਤੀ ਕਿਸਾਨ ਯੂਨੀਅਨ (ਸ਼ਾਦੀਪੁਰ) ਨੇ ਪ੍ਰਗਟਾਇਆ ਰੋਸ ਕੌਮੀ ਪ੍ਰ... ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ ਭਵਨ ਵਿਖੇ ਮਨਾਇਆ 80ਵਾਂ ਆਜ਼ਾਦੀ ਦਿਵਸ
Ad Position 24