15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਸਨੌਰ ’ਚ ਕਤਲ ਦੇ ਮੁਲਜ਼ਮਾਂ ਦੀ ਗਿ੍ਫ਼ਤਾਰੀ ਨਾ ਹੋਣ ’ਤੇ ਭਾਰਤੀ ਕਿਸਾਨ ਯੂਨੀਅਨ (ਸ਼ਾਦੀਪੁਰ) ਨੇ ਪ੍ਰਗਟਾਇਆ ਰੋਸ ਕੌਮੀ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਦੀ ਅਗਵਾਈ ਹੇਠ ਵਫ਼ਦ ਥਾਣਾ ਮੁਖੀ ਨੂੰ ਮਿਲਿਆ, ਦੋ ਦਿਨਾਂ ਦਾ ਦਿੱਤਾ ਅਲਟੀਮੇਟਮ

ਸਨੌਰ, 16 ਅਗਸਤ (ਮੋਹਣ ਸਿੰਘ ਭੱਟੀ)-ਕਸਬਾ ਸਨੌਰ ਵਿਖੇ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕੀਤੇ ਨੌਜਵਾਨ ਜਸ਼ਨਪ੍ਰੀਤ ਸਿੰਘ ਉਰਫ਼ ਜਸ਼ਨ ਵਿਰਕ ਦੇ ਮਾਮਲੇ ਵਿਚ ਕਰੀਬ ਇਕ ਹਫ਼ਤਾ ਬੀਤ ਜਾਣ ਦੇ ਬਾਵਜੂਦ ਕਿਸੇ ਵੀ ਦੋਸ਼ੀ ਦੀ ਗਿ੍ਫ਼ਤਾਰੀ ਨਾ ਹੋਣ ਕਾਰਨ ਇਲਾਕਾ ਨਿਵਾਸੀਆਂ ਤੇ ਕਿਸਾਨ ਜਥੇਬੰਦੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸੇ ਸੰਬੰਧ ਵਿਚ ਭਾਰਤੀ ਕਿਸਾਨ ਯੂਨੀਅਨ (ਸ਼ਾਦੀਪੁਰ) ਦੇ ਕੌਮੀ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਦੀ ਅਗਵਾਈ ਹੇਠ ਇਕ ਵਿਸ਼ੇਸ਼ ਵਫ਼ਦ ਤੇ ਪੀੜਤ ਪਰਿਵਾਰਕ ਮੈਂਬਰਾਂ ਨੇ ਥਾਣਾ ਸਨੌਰ ਦੇ ਮੁਖੀ (ਐੱਸ.

Ad Position 21
No active advertisement
ਅਜੀਤ ਡੈਸਕ 17-08-2026
ਸਨੌਰ, 16 ਅਗਸਤ (ਮੋਹਣ ਸਿੰਘ ਭੱਟੀ)-ਕਸਬਾ ਸਨੌਰ ਵਿਖੇ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕੀਤੇ ਨੌਜਵਾਨ ਜਸ਼ਨਪ੍ਰੀਤ ਸਿੰਘ ਉਰਫ਼ ਜਸ਼ਨ ਵਿਰਕ ਦੇ ਮਾਮਲੇ ਵਿਚ ਕਰੀਬ ਇਕ ਹਫ਼ਤਾ ਬੀਤ ਜਾਣ ਦੇ ਬਾਵਜੂਦ ਕਿਸੇ ਵੀ ਦੋਸ਼ੀ ਦੀ ਗਿ੍ਫ਼ਤਾਰੀ ਨਾ ਹੋਣ ਕਾਰਨ ਇਲਾਕਾ ਨਿਵਾਸੀਆਂ ਤੇ ਕਿਸਾਨ ਜਥੇਬੰਦੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸੇ ਸੰਬੰਧ ਵਿਚ ਭਾਰਤੀ ਕਿਸਾਨ ਯੂਨੀਅਨ (ਸ਼ਾਦੀਪੁਰ) ਦੇ ਕੌਮੀ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਦੀ ਅਗਵਾਈ ਹੇਠ ਇਕ ਵਿਸ਼ੇਸ਼ ਵਫ਼ਦ ਤੇ ਪੀੜਤ ਪਰਿਵਾਰਕ ਮੈਂਬਰਾਂ ਨੇ ਥਾਣਾ ਸਨੌਰ ਦੇ ਮੁਖੀ (ਐੱਸ. ਐੱਚ. ਓ.) ਇੰਸਪੈਕਟਰ ਅਵਤਾਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਦੋਸ਼ੀਆਂ ਨੂੰ ਤੁਰੰਤ ਗਿ੍ਫ਼ਤਾਰ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਉਣ ਦੀ ਮੰਗ ਕੀਤੀ। ਇਸ ਮੌਕੇ ਯੂਨੀਅਨ ਦੇ ਕੌਮੀ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਤੇ ਹੋਰ ਕਿਸਾਨ ਆਗੂਆਂ ਨੇ ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ’ਤੇ ਗੰਭੀਰ ਚਿੰਤਾ ਅਤੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਇਕ ਹਫ਼ਤਾ ਬੀਤ ਜਾਣ ਦੇ ਬਾਵਜੂਦ ਨਾਮਜ਼ਦ ਦੋਸ਼ੀਆਂ ਦਾ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ ਹੋਣਾ ਕਾਨੂੰਨ-ਵਿਵਸਥਾ ’ਤੇ ਵੱਡੇ ਸਵਾਲ ਖੜ੍ਹੇ ਕਰਦਾ ਹੈ। ਕਿਸਾਨ ਆਗੂਆਂ ਨੇ ਪੁਲਿਸ ਪ੍ਰਸ਼ਾਸਨ ਨੂੰ ਦੋ ਦਿਨਾਂ ਦਾ ਅਲਟੀਮੇਟਮ ਦਿੰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਨਿਰਧਾਰਿਤ ਸਮੇਂ ਦੇ ਅੰਦਰ-ਅੰਦਰ ਕਤਲ ਕਾਂਡ ਦੇ ਸਾਰੇ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਕੇ ਸਲਾਖ਼ਾਂ ਪਿੱਛੇ ਨਾ ਭੇਜਿਆ ਗਿਆ, ਤਾਂ ਜਥੇਬੰਦੀ ਪਰਿਵਾਰ ਅਤੇ ਇਲਾਕੇ ਦੇ ਲੋਕਾਂ ਨੂੰ ਨਾਲ ਲੈ ਕੇ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ, ਜਿਸ ਦੀ ਪੂਰੀ ਜ਼ਿੰਮੇਵਾਰੀ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਥਾਣਾ ਮੁਖੀ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਪੁਲਿਸ ਪੂਰੀ ਸਰਗਰਮੀ ਨਾਲ ਛਾਪੇਮਾਰੀ ਕਰ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਸ਼ਾਦੀਪੁਰ) ਦੇ ਕੌਮੀ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਦੇ ਨਾਲ ਸੀਨੀਅਰ ਸੂਬਾ ਕਿਸਾਨ ਆਗੂ ਜਸਵਿੰਦਰ ਸਿੰਘ ਮੋਹਣੀ ਭਾਂਖਰ, ਕੈਪਟਨ ਮੇਜਰ ਸਿੰਘ, ਲੱਖਾ ਸਿੰਘ ਸੰਧੂ, ਸੰਸਾਰ ਸਿੰਘ ਸੰਧੂ, ਗੁਰਮੇਜ ਸਿੰਘ ਅਲੀਪੁਰ, ਕਿਰਪਾਲ ਸਿੰਘ ਸਨੌਰ, ਦੇਵ ਰਾਜ ਸ਼ਰਮਾ ਸਮੇਤ ਵੱਡੀ ਗਿਣਤੀ ਵਿਚ ਜਥੇਬੰਦਕ ਆਗੂ, ਵਰਕਰ ਅਤੇ ਪੀੜਤ ਪਰਿਵਾਰ ਦੇ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਜ਼ਾਦੀ ਦਿਹਾੜੇ ਮੌਕੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਵਲੋਂ ਕਾਰਗਿਲ ਸ਼ਹੀਦ ਭਾਗ ਸਿੰਘ ਨੂੰ ਸ਼ਰਧਾ ਤੇ ਸਤਿਕਾਰ ਭੇਟ ਅਗਲੀ ਖ਼ਬਰ ਬ੍ਰਾਈਟਵੇ ਪਬਲਿਕ ਸਕੂਲ ਅਰਨੋਂ ਵਿਖੇ ਆਜ਼ਾਦੀ ਦਿਹਾੜਾ ਮਨਾਇਆ
Ad Position 24