ਆਜ਼ਾਦੀ ਦਿਹਾੜੇ ਮੌਕੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਵਲੋਂ ਕਾਰਗਿਲ ਸ਼ਹੀਦ ਭਾਗ ਸਿੰਘ ਨੂੰ ਸ਼ਰਧਾ ਤੇ ਸਤਿਕਾਰ ਭੇਟ
ਫ਼ਤਹਿਗੜ੍ਹ ਸਾਹਿਬ, 16 ਅਗਸਤ (ਬਲਜਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਿੱਥੇ ਸਮੁੱਚੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ ਉਥੇ ਹੀ ਹਲਕਾ ਫ਼ਤਹਿਗੜ੍ਹ ਸਾਹਿਬ ਅਧੀਨ ਪੈਂਦੇ ਪਿੰਡ ਪੋਲਾ ਵਿਖੇ ਕਾਰਗਿਲ ਸ਼ਹੀਦ ਭਾਗ ਸਿੰਘ ਦੇ ਬੁੱਤ ‘ਤੇ ਫੁੱਲ੍ਹ ਮਾਲਾਵਾਂ ਤੇ ਸਿਰੋਪਾਓ ਪਾ ਕੇ ਉਨ੍ਹਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਅਤੇ ਸ਼ਹੀਦ ਭਾਗ ਸਿੰਘ ਦੇ ਭਰਾ ਗਿਆਨ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ।
ਫ਼ਤਹਿਗੜ੍ਹ ਸਾਹਿਬ, 16 ਅਗਸਤ (ਬਲਜਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਿੱਥੇ ਸਮੁੱਚੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ ਉਥੇ ਹੀ ਹਲਕਾ ਫ਼ਤਹਿਗੜ੍ਹ ਸਾਹਿਬ ਅਧੀਨ ਪੈਂਦੇ ਪਿੰਡ ਪੋਲਾ ਵਿਖੇ ਕਾਰਗਿਲ ਸ਼ਹੀਦ ਭਾਗ ਸਿੰਘ ਦੇ ਬੁੱਤ ‘ਤੇ ਫੁੱਲ੍ਹ ਮਾਲਾਵਾਂ ਤੇ ਸਿਰੋਪਾਓ ਪਾ ਕੇ ਉਨ੍ਹਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਅਤੇ ਸ਼ਹੀਦ ਭਾਗ ਸਿੰਘ ਦੇ ਭਰਾ ਗਿਆਨ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਡਾ. ਹਰਬੰਸ ਲਾਲ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ। ਇਸ ਲਈ ਦੇਸ਼ ਦੀ ਆਜ਼ਾਦੀ ਲਈ ਸ਼ਹੀਦ ਹੋਏ ਸੂਰਬੀਰ ਯੋਧਿਆਂ ਨੂੰ ਯਾਦ ਕਰਨਾ ਤੇ ਉਨ੍ਹਾਂ ਦੇ ਸੁਪਨਿਆਂ ਦਾ ਸਮਾਜ ਸਿਰਜਣਾ ਸਾਡੀ ਸਾਰਿਆਂ ਨੂੰ ਜ਼ਿੰਮੇਵਾਰੀ ਹੈ। ਇਸ ਮੌਕੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਦੇ ਨਾਲ ਸ਼ਹੀਦ ਭਾਗ ਸਿੰਘ ਦੇ ਪਿਤਾ ਹਰਚੰਦ ਸਿੰਘ, ਮਲਕੀਤ ਸਿੰਘ, ਪਰਮਜੀਤ ਸਿੰਘ, ਬਹਾਲ ਸਿੰਘ ਪੋਲਾ, ਮਨਜੀਤ ਸਿੰਘ ਮਿੱਠਾ ਮਹਿਰਾ, ਮੰਗਲ ਸਿੰਘ ਰਾਣਾ, ਸ਼ੇਰ ਸਿੰਘ, ਜਥੇਦਾਰ ਕੁਲਦੀਪ ਸਿੰਘ ਪੋਲਾ, ਸੰਦੀਪ ਸਿੰਘ ਲਵਲੀ, ਜਗਵੀਰ ਸਿੰਘ ਤਰਖੇੜੀ, ਬਲਦੇਵ ਸਿੰਘ ਚੌਰਵਾਲਾ, ਚਰਨ ਸਿੰਘ, ਰਣਜੀਤ ਸਿੰਘ, ਗੁਰਿੰਦਰ ਸਿੰਘ ਗੁਰੂ, ਜਸਵਿੰਦਰ ਸਿੰਘ, ਗੁਰਦੀਪ ਸਿੰਘ ਭਾਗਨਪੁਰ ਤੇ ਸੁਖਵੀਰ ਸਿੰਘ ਚੌਰਵਾਲਾ ਵੀ ਹਾਜ਼ਰ ਸਨ।