ਸਰਕਾਰੀ ਹਾਈ ਸਕੂਲ ਡਡਹੇੜੀ ਵਿਖੇ 80ਵਾਂ ਆਜ਼ਾਦੀ ਦਿਵਸ ਮਨਾਇਆ
ਮੰਡੀ ਗੋਬਿੰਦਗੜ੍ਹ ,16 ਅਗਸਤ (ਇਕਬਾਲਦੀਪ ਸੰਧੂ)-ਸਰਕਾਰੀ ਹਾਈ ਸਕੂਲ ਡਡਹੇੜੀ ਵਿਖੇ 80ਵਾਂ ਆਜ਼ਾਦੀ ਦਿਵਸ ਉਤਸ਼ਾਹ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ। ਇਸ ਮੌਕੇ ਮੁੱਖ ਅਧਿਆਪਕਾ ਸਰਿਤਾ ਸਿੰਗਲਾ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।
ਮੰਡੀ ਗੋਬਿੰਦਗੜ੍ਹ ,16 ਅਗਸਤ (ਇਕਬਾਲਦੀਪ ਸੰਧੂ)-ਸਰਕਾਰੀ ਹਾਈ ਸਕੂਲ ਡਡਹੇੜੀ ਵਿਖੇ 80ਵਾਂ ਆਜ਼ਾਦੀ ਦਿਵਸ ਉਤਸ਼ਾਹ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ। ਇਸ ਮੌਕੇ ਮੁੱਖ ਅਧਿਆਪਕਾ ਸਰਿਤਾ ਸਿੰਗਲਾ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਕੈਨਰਾ ਬੈਂਕ-ਬਰਾਂਚ ਡਡਹੇੜੀ ਵਲੋਂ ਨੌਵੀਂ ਤੇ ਦਸਵੀਂ ਜਮਾਤ ਦੀ ਇਕ-ਇਕ ਵਿਦਿਆਰਥਣ ਨੂੰ 5,000 ਰੁਪਏ ਅਤੇ ਛੇਵੀਂ, ਸੱਤਵੀਂ ਤੇ ਅੱਠਵੀਂ ਜਮਾਤ ਦੀਆਂ ਇਕ-ਇਕ ਵਿਦਿਆਰਥਣ ਨੂੰ 3,000-3,000 ਰੁਪਏ ਦੀ ਸਕਾਲਰਸ਼ਿਪ ਪ੍ਰਦਾਨ ਕੀਤੀ ਗਈ। ਵਿਦਿਆਰਥੀਆਂ ਵਲੋਂ ਆਜ਼ਾਦੀ ਦਿਵਸ ਨਾਲ ਸੰਬੰਧਿਤ ਦੇਸ਼ ਭਗਤੀ ਦੇ ਗੀਤ, ਸਕਿੱਟਾਂ, ਗਰੁੱਪ ਡਾਂਸ ਆਦਿ ਪੇਸ਼ ਕਰਕੇ ਸਮਾਗਮ ਨੂੰ ਰੰਗਾਰੰਗ ਬਣਾਇਆ ਗਿਆ। ਅੰਤ ਵਿਚ ਵਿਦਿਆਰਥੀਆਂ ਨੂੰ ਲੱਡੂ ਵੰਡ ਕੇ ਆਜ਼ਾਦੀ ਦਿਵਸ ਦੀ ਖ਼ੁਸ਼ੀ ਸਾਂਝੀ ਕੀਤੀ ਗਈ। ਇਸ ਮੌਕੇ ਸਮੂਹ ਸਕੂਲ ਸਟਾਫ਼ ਤੋਂ ਬਿਨਾਂ ਐਸ. ਐਮ. ਸੀ. ਕਮੇਟੀ ਦੇ ਚੇਅਰਮੈਨ ਮੇਜਰ ਸਿੰਘ ਤੇ ਸਮੂਹ ਕਮੇਟੀ ਮੈਂਬਰ ਹਾਜ਼ਰ ਹੋਏ।