ਪ੍ਰਦੀਪ ਗਰਗ ਭਾਜਪਾ ਪਟਿਆਲਾ ਦਿਹਾਤੀ (ਦੱਖਣੀ) ਦੇ ਸਹਿ-ਇੰਚਾਰਜ ਨਿਯੁਕਤ
ਮੰਡੀ ਗੋਬਿੰਦਗੜ੍ਹ, 16 ਅਗਸਤ (ਰਾਜੇਸ਼ ਸ਼ਰਮਾ)-ਭਾਜਪਾ ਪੰਜਾਬ ਵਲੋਂ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਐਲਾਨੀ ਨਵੀਂ ਟੀਮ ਵਿਚ ਸੂਬਾ ਕਾਰਜਕਾਰਨੀ ਕਮੇਟੀ ਦੇ ਮੈਂਬਰ ਤੇ ਅਮਲੋਹ ਹਲਕੇ ਦੇ ਸੀਨੀਅਰ ਆਗੂ ਪ੍ਰਦੀਪ ਗਰਗ ਨੂੰ ਭਾਜਪਾ ਜ਼ਿਲ੍ਹਾ ਪਟਿਆਲਾ ਦਿਹਾਤੀ (ਦੱਖਣੀ) ਦਾ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਦਾ ਭਾਜਪਾ ਆਗੂਆਂ ਤੇ ਵਰਕਰਾਂ ਨੇ ਸਵਾਗਤ ਕਰਦਿਆਂ ਵਧਾਈ ਦਿੱਤੀ।
ਮੰਡੀ ਗੋਬਿੰਦਗੜ੍ਹ, 16 ਅਗਸਤ (ਰਾਜੇਸ਼ ਸ਼ਰਮਾ)-ਭਾਜਪਾ ਪੰਜਾਬ ਵਲੋਂ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਐਲਾਨੀ ਨਵੀਂ ਟੀਮ ਵਿਚ ਸੂਬਾ ਕਾਰਜਕਾਰਨੀ ਕਮੇਟੀ ਦੇ ਮੈਂਬਰ ਤੇ ਅਮਲੋਹ ਹਲਕੇ ਦੇ ਸੀਨੀਅਰ ਆਗੂ ਪ੍ਰਦੀਪ ਗਰਗ ਨੂੰ ਭਾਜਪਾ ਜ਼ਿਲ੍ਹਾ ਪਟਿਆਲਾ ਦਿਹਾਤੀ (ਦੱਖਣੀ) ਦਾ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਦਾ ਭਾਜਪਾ ਆਗੂਆਂ ਤੇ ਵਰਕਰਾਂ ਨੇ ਸਵਾਗਤ ਕਰਦਿਆਂ ਵਧਾਈ ਦਿੱਤੀ। ਪਾਰਟੀ ਆਗੂਆਂ ਨੇ ਕਿਹਾ ਕਿ ਗਰਗ ਦੇ ਸੰਗਠਨਾਤਮਕ ਤਜਰਬੇ ਤੇ ਸਰਗਰਮ ਕਾਰਜਸ਼ੈਲੀ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ। ਉਹ ਪਾਰਟੀ ਦੀਆਂ ਨੀਤੀਆਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ। ਪ੍ਰਦੀਪ ਗਰਗ ਨੇ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਲਗਨ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕਰਨਾ ਅਤੇ ਵਰਕਰਾਂ ਨੂੰ ਸਰਗਰਮ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ।