18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਫਰੀਦਕੋਟ ’ਚ ਵੱਖ-ਵੱਖ ਥਾਈ ਆਜ਼ਾਦੀ ਦਿਵਸ ਮਨਾਇਆ ਸਿਵਲ ਪੈਨਸ਼ਨਰਜ਼ ਐਸੋਸੀਏਸ਼ਨ ਭਵਨ ਵਿਖੇ ਆਜ਼ਾਦੀ ਦਿਵਸ ਮਨਾਇਆ

ਫ਼ਰੀਦਕੋਟ , 17 ਅਗਸਤ ( ਜਸਵੰਤ ਸਿੰਘ ਪੁਰਬਾ )- ਸਿਵਲ ਪੈਨਸ਼ਨਰਜ਼ ਐਸੋਸੀਏਸ਼ਨ ਭਵਨ ਫ਼ਰੀਦਕੋਟ ਵਿਖੇ ਆਜ਼ਾਦੀ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ । ਇਸ ਸਮਾਗਮ ਦੀ ਪ੍ਰਧਾਨਗੀ ਇੰਦਰਜੀਤ ਸਿੰਘ ਖੀਵਾ ਨੇ ਕੀਤੀ ।

Ad Position 21
No active advertisement
ਰੇਣੂਕਾ ਜੀ ਪਾਰਕ ਸਾਹਮਣੇ ਤਿਰੰਗਾ ਲਹਿਰਾਉਂਦੇ ਇੰਜ. ਕੰਵਰਵੀਰ ਸਿੰਘ ਟੌਹੜਾ ਨਾਲ ਰਵਿੰਦਰ ਪਦਮ, ਨਰਿੰਦਰ ਭਾਟੀਆ ਤੇ ਹੋਰ। ਅਜੀਤ ਤਸਵੀਰ ? 18-08-2026
ਫ਼ਰੀਦਕੋਟ , 17 ਅਗਸਤ ( ਜਸਵੰਤ ਸਿੰਘ ਪੁਰਬਾ )- ਸਿਵਲ ਪੈਨਸ਼ਨਰਜ਼ ਐਸੋਸੀਏਸ਼ਨ ਭਵਨ ਫ਼ਰੀਦਕੋਟ ਵਿਖੇ ਆਜ਼ਾਦੀ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ । ਇਸ ਸਮਾਗਮ ਦੀ ਪ੍ਰਧਾਨਗੀ ਇੰਦਰਜੀਤ ਸਿੰਘ ਖੀਵਾ ਨੇ ਕੀਤੀ । ਇਸ ਮੌਕੇ ਸਿਵਲ ਪੈਨਸ਼ਨਰਜ਼ ਐਸੋਸੀਏਸ਼ਨ ਦੇ ਮੈਂਬਰਾਂ ਨੇ ਵੀ ਭਾਰੀ ਗਿਣਤੀ ਵਿਚ ਸ਼ਮੂਲੀਅਤ ਕੀਤੀ । ਇਨ੍ਹਾਂ ਮੈਂਬਰਾਂ ਦਾ ਮਨੋਹਰ ਸਿੰਘ ਧੁੰਨਾ , ਮਨੋਹਰ ਸਿੰਘ ਦੀਪ , ਬਿਸ਼ਨ ਕੁਮਾਰ ਅਰੋੜਾ ਅਤੇ ਕਿਰਨ ਬਾਲਾ ਨੇ ਸਵਾਗਤ ਕੀਤਾ । ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਇੰਦਰਜੀਤ ਸਿੰਘ ਖੀਵਾ , ਇੰਜ . ਬਲਵੰਤ ਰਾਏ ਗੱਖੜ , ਪ੍ਰਿੰਸੀਪਲ ਜੋਗਿੰਦਰ ਸਿੰਘ ਸਿੱਧੂ , ਮਾਸਟਰ ਬਲਵੀਰ ਸਿੰਘ ਅਤੇ ਪ੍ਰਿੰਸੀਪਲ ਕ੍ਰਿਸ਼ਨ ਕੁਮਾਰ ਬਕੋਲੀਆ ਨੇ ਜਿੱਥੇ ਪੈਨਸ਼ਨਰ ਨੂੰ ਇਸ ਸ਼ੁਭ ਦਿਹਾੜੇ ਦੀ ਵਧਾਈ ਦਿੱਤੀ ਉਥੇ ਸਾਰਿਆਂ ਨੇ ਸਰਕਾਰ ਨੂੰ ਕੋਸਦੇ ਹੋਏ ਪੁਰਜ਼ੋਰ ਮੰਗ ਕੀਤੀ ਕਿ ਜੇ ਤੁਸੀਂ ਸੱਚਮੁੱਚ ਹੀ ਸ਼ਹੀਦ ਭਗਤ ਸਿੰਘ ਦੇ ਨਾਮ ’ ਤੇ ਸੰਕਲਪ ਨਾਲ 92 ਸੀਟਾਂ ਪ੍ਰਾਪਤ ਕੀਤੀਆਂ ਸਨ ਤਾਂ ਆਪਣੀ ਸ਼ਹਿਰਦਤਾ ਦਿਖਾਉਂਦੇ ਹੋਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕਾਂ ’ ਤੇ ਰੋਕ ਨਾ ਲਾਓ । ਪੈਨਸ਼ਨਰ ਅਤੇ ਮੁਲਾਜ਼ਮਾਂ ਦੇ ਹੱਕਾਂ ਸਬੰਧੀ ਜਦ ਮਾਨਯੋਗ ਹਾਈਕੋਰਟ ਨੇ ਵੀ ਪ੍ਰੋੜਤਾ ਕਰ ਦਿੱਤੀ ਹੈ ਤਾਂ ਫਿਰ ਹੁਣ ਪਿੱਛੇ ਕੀ ਰਹਿ ਜਾਂਦਾ ਹੈ । ਸਰਕਾਰ ਨੂੰ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਕਿਉਂਕਿ ਮੁਲਾਜ਼ਮ ਤੇ ਪੈਨਸ਼ਨਰ ਪੰਜਾਬ ਦੇ ਅਹਿਮ ਵੋਟਰ ਹਨ ਇਨ੍ਹਾਂ ਨੂੰ ਅੱਖੋਂ ਪਰੋਖੇ ਕਰਨਾ ਸਰਕਾਰ ਨੂੰ ਭਾਰੀ ਮਹਿੰਗਾ ਪੈ ਸਕਦਾ ਹੈ । ਸੰਤ ਮੋਹਨ ਦਾਸ ਸਕੂਲ ਵਿਖੇ ਆਜ਼ਾਦੀ ਦਿਵਸ ਸਮਾਗਮ ਫ਼ਰੀਦਕੋਟ , ( ਜਸਵੰਤ ਸਿੰਘ ਪੁਰਬਾ )- ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਅਤੇ ਐਸ . ਐਮ . ਡੀ . ਵਰਲਡ ਸਕੂਲ ਵਿਖੇ 15 ਅਗਸਤ ਆਜ਼ਾਦੀ ਦਿਵਸ ਬੜੇ ਉਤਸ਼ਾਹ ਅਤੇ ਦੇਸ਼ - ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ । ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਤਿਰੰਗੇ ਝੰਡੇ ਨੂੰ ਸਨਮਾਨ ਸਹਿਤ ਲਹਿਰਾਉਣ ਦੀ ਰਸਮ ਨਾਲ ਹੋਈ । ਸੰਸਥਾਵਾਂ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ , ਦੋਵਾਂ ਸਕੂਲਾਂ ਦੇ ਪ੍ਰਿੰਸੀਪਲ ਅਤੇ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਵਲੋਂ ਸਾਂਝੇ ਤੌਰ ’ ਤੇ ਤਿਰੰਗਾ ਝੰਡਾ ਲਹਿਰਾਇਆ ਗਿਆ । ਝੰਡਾ ਲਹਿਰਾਉਣ ਉਪਰੰਤ ਰਾਸ਼ਟਰੀ ਗਾਇਣ ਨਾਲ ਮਾਹੌਲ ਦੇਸ਼ - ਭਗਤੀ ਦੇ ਜਜ਼ਬੇ ਨਾਲ ਭਰ ਗਿਆ । ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਮਰਹੂਮ ਸਵਰਨਜੀਤ ਕੌਰ ‘ ਸਿੰਮੀ ’ ਥਾਪਰ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਸਿੱਖਿਆ ਦੇ ਖੇਤਰ ਵਿਚ ਪਾਏ ਯੋਗਦਾਨ ਅਤੇ ਸੰਸਥਾਵਾਂ ਪ੍ਰਤੀ ਸਮਰਪਣ ਬਾਰੇ ਵਿਚਾਰ ਸਾਂਝੇ ਕੀਤੇ । ਸਵਰਨਜੀਤ ਕੌਰ ‘ ਸਿੰਮੀ ’ ਦੇ ਜਨਮ ਦਿਹਾੜੇ ਦੀ ਯਾਦ ਨੂੰ ਸਮਰਪਿਤ ਨੈਤਿਕ ਸਿੱਖਿਆ ਦਾ ਪੇਪਰ ਵੀ ਕਰਵਾਇਆ ਗਿਆ । ਨੈਤਿਕ ਸਿੱਖਿਆ ਦਾ ਇਹ ਪੇਪਰ ਤਿੰਨ ਦਰਜਿਆਂ ਵਿਚ ਲਿਆ ਗਿਆ । ਪਹਿਲੇ ਦਰਜੇ ਵਿਚ ਤੀਜੀ ਤੋਂ ਪੰਜਵੀਂ , ਦੂਜੇ ਦਰਜੇ ਵਿਚ ਛੇਵੀਂ ਤੋਂ ਅੱਠਵੀਂ ਅਤੇ ਤੀਜੇ ਦਰਜੇ ਵਿਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ । ਸਮਾਗਮ ਵਿਚ ਐਸ . ਐਮ . ਡੀ . ਵਰਲਡ ਸਕੂਲ ਦੇ ਪ੍ਰਿੰਸੀਪਲ ਹਰਮੋਹਨ ਸਿੰਘ ਸਾਹਨੀ , ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਿੰਸੀਪਲ ਰੇਨੂਕਾ ਜੈਨ , ਪ੍ਰਬੰਧਕੀ ਕਮੇਟੀ ਮੈਂਬਰ ਮੇਘਾ ਥਾਪਰ ਅਤੇ ਕੈਂਪਸ ਇੰਚਾਰਜ ਮਨਜੀਤ ਕੌਰ ਮੌਜੂਦ ਸਨ । ਇਸ ਦੌਰਾਨ ਨੰਨੇ - ਮੁੰਨੇ ਬੱਚਿਆਂ ਵਲੋਂ ਵੱਖ - ਵੱਖ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ । ਸਮਾਗਮ ਨੂੰ ਸਫਲ ਬਣਾਉਣ ਲਈ ਡਿਪਟੀ ਡਾਇਰੈਕਟਰ , ਪ੍ਰਿੰਸੀਪਲ , ਪ੍ਰਬੰਧਕੀ ਕਮੇਟੀ ਮੈਂਬਰਾਂ ਅਤੇ ਸਮੂਹ ਸਟਾਫ਼ ਵਲੋਂ ਵਿਸ਼ੇਸ਼ ਯੋਗਦਾਨ ਪਾਇਆ ਗਿਆ । ਸਰਕਾਰੀ ਪ੍ਰਾਇਮਰੀ ਸਕੂਲ ਸਿੱਖਾਂ ਵਾਲਾ ਵਿਖੇ ਆਜ਼ਾਦੀ ਦਿਵਸ ਮਨਾਇਆ ਫ਼ਰੀਦਕੋਟ , ( ਜਸਵੰਤ ਸਿੰਘ ਪੁਰਬਾ )- ਸਰਕਾਰੀ ਪ੍ਰਾਇਮਰੀ ਸਕੂਲ ਸਿੱਖਾਂ ਵਾਲਾ ਵਿਖੇ ਆਜ਼ਾਦੀ ਦਿਵਸ ਬਹੁਤ ਧੂਮਧਾਮ ਨਾਲ ਮਨਾਇਆ ਗਿਆ । ਹਰਬੰਸ ਸਿੰਘ ਸਰਪੰਚ ਵਲੋਂ ਝੰਡਾ ਲਹਿਰਾਇਆ ਗਿਆ । ਅਧਿਆਪਕਾ ਸਰਬਜੀਤ ਕੌਰ ਨੇ ਆਏ ਹੋਏ ਮੁੱਖ ਮਹਿਮਾਨਾਂ ਨੂੰ ਜੀ ਆਇਆਂ ਨੂੰ ਆਖਿਆ ਅਤੇ ਆਜ਼ਾਦੀ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ । ਵਕੀਲ ਸਿੰਘ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਫ਼ਰੀਦਕੋਟ ਨੇ ਵੀ ਸ਼ਹੀਦਾਂ ਦੀਆਂ ਕੁਰਬਾਨੀਆਂ ਬਾਰੇ ਬੱਚਿਆਂ ਨਾਲ ਜਾਣਕਾਰੀ ਸਾਂਝੀ ਕੀਤੀ । ਸਕੂਲ ਅਧਿਆਪਕ ਸਤੀਸ਼ ਕੁਮਾਰ ਵਲੋਂ ਵੀ ਬੱਚਿਆਂ ਨੂੰ ਆਜ਼ਾਦੀ ਦਿਵਸ ਨਾਲ ਸੰਬੰਧਿਤ ਜਾਣਕਾਰੀ ਦਿੱਤੀ । ਬੱਚਿਆਂ ਨੂੰ ਰਿਫ਼ਰੈਸ਼ਮੈਂਟ ਵੀ ਦਿੱਤੀ । ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ । ਇਸ ਮੌਕੇ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ । ਜਿਸ ਤਹਿਤ ਪਿੰਡ ਸੁਰੱਖਿਆ ਕਮੇਟੀ ਸਿੱਖਾਂ ਵਾਲਾ ਨੂੰ ਪੰਜਾਬ ਸਰਕਾਰ ਦੇ ਪ੍ਰਮਾਣ ਪੱਤਰ ਨਾਲ ਸਨਮਾਨਿਤ ਵੀ ਕੀਤਾ ਗਿਆ । ਪਿੰਡ ਸੁਰੱਖਿਆ ਕਮੇਟੀ ਦੇ ਮੈਂਬਰ ਹਰਬੰਸ ਸਿੰਘ , ਮੋਹਤਮ ਸਿੰਘ , ਕਰਮ ਸਿੰਘ , ਬਖਸ਼ੀਰ ਸਿੰਘ ਅਤੇ ਬੁੱਕਣ ਸਿੰਘ ਨੂੰ ਸਨਮਾਨਿਤ ਕੀਤਾ ਗਿਆ । ਇਸ ਮੌਕੇ ਸਕੂਲ ਸਟਾਫ਼ ਛਿੰਦਰਪਾਲ ਕੌਰ , ਮਲਕੀਤ ਕੌਰ , ਅਰਸਦੀਪ ਸਿੰਘ ਵੀ ਹਾਜ਼ਰ ਸਨ । ਡਿਪਸ ਸਕੂਲ ਵਿਖੇ ਆਜ਼ਾਦੀ ਦਿਵਸ ਦਾ ਸ਼ਾਨਦਾਰ ਜਸ਼ਨ ਮਨਾਇਆ ਗਿੱਦੜਬਾਹਾ , ( ਪਰਮਜੀਤ ਸਿੰਘ ਥੇੜੀ )- ਦਸਮੇਸ਼ ਇੰਟਰਨੈਸ਼ਨਲ ਪਬਲਿਕ ਸਕੂਲ ਥੇੜੀ ਵਿਖੇ 80 ਵਾਂ ਆਜ਼ਾਦੀ ਦਿਵਸ ਦੇਸ਼ ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ । ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਗਾਨ ਨਾਲ ਹੋਈ । ਇਸ ਮੌਕੇ ਵਿਦਿਆਰਥੀਆਂ ਨੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੀਆਂ ਮਹਾਨ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ । ਇਸ ਦੌਰਾਨ ਸਮੁੱਚਾ ਸਕੂਲ ਕੈਂਪਸ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਨਜ਼ਰ ਆਇਆ । ਆਜ਼ਾਦੀ ਦਿਵਸ ਮੌਕੇ ਨਰਸਰੀ ਅਤੇ ਯੂ . ਕੇ . ਜੀ . ਕਲਾਸ ਦੇ ਨੰਨ੍ਹੇ - ਮੁੰਨੇ ਵਿਦਿਆਰਥੀਆਂ ਲਈ ਫੈਂਸੀ ਡਰੈੱਸ ਮੁਕਾਬਲਾ ਕਰਵਾਇਆ ਗਿਆ । ਬੱਚਿਆਂ ਨੇ ਵੱਖ - ਵੱਖ ਦੇਸ਼ ਭਗਤੀ ਅਤੇ ਰਾਸ਼ਟਰੀ ਪਾਤਰਾਂ ਦੇ ਰੂਪ ਧਾਰ ਕੇ ਸਭ ਦਾ ਮਨ ਮੋਹ ਲਿਆ । ਸਕੂਲ ਪ੍ਰਿੰਸੀਪਲ ਮੋਨਿਕਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦੇ ਅਸਲ ਅਰਥ ਸਮਝਾਉਂਦਿਆਂ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਦੀ ਬਲਾਕ ਪੱਧਰੀ ਮੀਟਿੰਗ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਖੇ ਆਜ਼ਾਦੀ ਦੀ ਲਹਿਰ ਵਿਚ ਸਿੱਖਾਂ ਦੇ ਯੋਗਦਾਨ ’ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ
Ad Position 24