ਵਿਸ਼ਵਾਸ ਏਕ ਉਮੀਦ ਨੇ ਆਜ਼ਾਦੀ ਦਿਹਾੜੇ ਮੌਕੇ ਰੇਣੂਕਾ ਜੀ ਪਾਰਕ ਸਾਹਮਣੇ ਲਹਿਰਾਇਆ ਤਿਰੰਗਾ
ਹੈਰੋਇਨ ਸਮੇਤ 2 ਵਿਅਕਤੀ ਕਾਬੂ
ਫ਼ਤਹਿਗੜ੍ਹ ਸਾਹਿਬ, 17 ਅਗਸਤ (ਮਨਪ੍ਰੀਤ ਸਿੰਘ)-ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਆਮ ਆਦਮੀ ਪਾਰਟੀ ਯੂਥ ਵਿੰਗ ਵਲੋਂ ਸੂਬਾ ਪ੍ਰਧਾਨ ਪਰਮਿੰਦਰ ਗੋਲਡੀ ਤੇ ਸੂਬਾ ਮੀਤ ਪ੍ਰਧਾਨ ਪਰਮਿੰਦਰ ਸੰਧੂ ਦੀ ਅਗਵਾਈ ਹੇਠ ਸਰਹਿੰਦ ਵਿਚ ਤਿਰੰਗਾ ਮਾਰਚ ਕੱਢਿਆ। ਤਿਰੰਗਾ ਮਾਰਚ ਦੌਰਾਨ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ ਤੇ ਹੱਥਾਂ ਵਿਚ ਤਿਰੰਗੇ ਝੰਡੇ ਲੈ ਕੇ ਦੇਸ਼ ਭਗਤੀ ਦਾ ਸੰਦੇਸ਼ ਦਿੱਤਾ।
ਆ
ਆਜ਼ਾਦੀ ਦਿਹਾੜੇ ਮੌਕੇ ਆਮ ਆਦਮੀ ਪਾਰਟੀ ਯੂਥ ਵਿੰਗ ਵਲੋਂ ਸਰਹਿੰਦ ਵਿਚ ਕੱਢੇ ਤਿਰੰਗਾ ਮਾਰਚ ਵਿਚ ਸ਼ਾਮਿਲ ਹਰਪ੍ਰੀਤ ਸਿੰਘ ਵਿੱਕੀ ਚਾਹਲ ਤੇ ਹੋਰ ਨੌਜਵਾਨ ਸਾਥੀ। ਤਸਵੀਰ: ਕਰਨ
18-08-2026
ਫ਼ਤਹਿਗੜ੍ਹ ਸਾਹਿਬ, 17 ਅਗਸਤ (ਮਨਪ੍ਰੀਤ ਸਿੰਘ)-ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਆਮ ਆਦਮੀ ਪਾਰਟੀ ਯੂਥ ਵਿੰਗ ਵਲੋਂ ਸੂਬਾ ਪ੍ਰਧਾਨ ਪਰਮਿੰਦਰ ਗੋਲਡੀ ਤੇ ਸੂਬਾ ਮੀਤ ਪ੍ਰਧਾਨ ਪਰਮਿੰਦਰ ਸੰਧੂ ਦੀ ਅਗਵਾਈ ਹੇਠ ਸਰਹਿੰਦ ਵਿਚ ਤਿਰੰਗਾ ਮਾਰਚ ਕੱਢਿਆ। ਤਿਰੰਗਾ ਮਾਰਚ ਦੌਰਾਨ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ ਤੇ ਹੱਥਾਂ ਵਿਚ ਤਿਰੰਗੇ ਝੰਡੇ ਲੈ ਕੇ ਦੇਸ਼ ਭਗਤੀ ਦਾ ਸੰਦੇਸ਼ ਦਿੱਤਾ। ਇਸ ਮੌਕੇ ਨੌਜਵਾਨਾਂ ਵਲੋਂ ‘ਇਨਕਲਾਬ ਜ਼ਿੰਦਾਬਾਦ’ ਦੇ ਨਾਅਰੇ ਵੀ ਲਗਾਏ ਗਏ। ਇਹ ਤਿਰੰਗਾ ਮਾਰਚ ਸਰਹਿੰਦ ਦੇ ਫੁਆਰਾ ਚੌਕ ਤੋਂ ਸ਼ੁਰੂ ਹੋਇਆ ਅਤੇ ਵੱਖ-ਵੱਖ ਰਸਤਿਆਂ ਤੋਂ ਹੁੰਦਾ ਹੋਇਆ ਰੋਪੜ ਬੱਸ ਸਟੈਂਡ ਸਰਹਿੰਦ ਵਿਖੇ ਪਹੁੰਚ ਕੇ ਸਮਾਪਤ ਹੋਇਆ। ਇਸ ਮੌਕੇ ‘ਆਪ’ ਯੂਥ ਵਿੰਗ ਦੇ ਸੂਬਾ ਜੁਆਇੰਟ ਸੈਕਟਰੀ ਹਰਪ੍ਰੀਤ ਸਿੰਘ ਵਿੱਕੀ ਚਾਹਲ ਨੇ ਕਿਹਾ ਕਿ ਆਜ਼ਾਦੀ ਸਾਨੂੰ ਅਨੇਕਾਂ ਕੁਰਬਾਨੀਆਂ ਤੋਂ ਬਾਅਦ ਪ੍ਰਾਪਤ ਹੋਈ ਹੈ ਤੇ ਨੌਜਵਾਨ ਪੀੜ੍ਹੀ ਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਮਾਰਚ ਵਿਚ ਸ਼ਾਮਿਲ ਨੌਜਵਾਨਾਂ ਨੇ ਆਜ਼ਾਦੀ ਦਿਹਾੜੇ ਦੀਆਂ ਵਧਾਈ ਦਿੰਦਿਆਂ ਦੇਸ਼ ਦੀ ਚੜ੍ਹਦੀ ਕਲਾ ਤੇ ਖ਼ੁਸ਼ਹਾਲੀ ਦੀ ਕਾਮਨਾ ਕੀਤੀ। ਇਸ ਤਿਰੰਗਾ ਮਾਰਚ ’ਚ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨੀਸ਼ ਨਿਊਆਂ, ਸੂਬਾ ਜੁਆਇੰਟ ਸੈਕਟਰੀ ਹਰਪ੍ਰੀਤ ਸਿੰਘ ਵਿੱਕੀ ਚਾਹਲ, ਵਿਸ਼ਾਲ ਸ਼ਰਮਾ, ਕੋਆਰਡੀਨੇਟਰ ਸਰਹਿੰਦ ਦਿਲਪ੍ਰੀਤ ਸਿੰਘ ਭੱਟੀ, ਕੋਆਰਡੀਨੇਟਰ ਅਮਲੋਹ ਪ੍ਰਦੀਪ ਕੰਜਾਰੀ, ਜ਼ਿਲ੍ਹਾ ਮੀਤ ਪ੍ਰਧਾਨ ਗੁਰਸੇਵਕ ਸਿੰਘ ਭੱਟੀ, ਸ਼ਾਹਿਦ ਮੁਹੰਮਦ, ਜਸ਼ਨਪ੍ਰੀਤ ਸਿੰਘ, ਵਿਸ਼ਾਲ ਗਿੱਲ, ਸਾਹਿਲ, ਅਮਨ ਸੰਧੂ, ਦਰੁਵ ਕੁਮਾਰ, ਜੱਸੀ ਚੀਮਾ, ਭਿੰਦਰ ਚੀਮਾ, ਜਸ਼ਨ ਮਾਂਗਟ, ਛਿੰਦਾਂ ਵਿਰਕ ਤੋਂ ਇਲਾਵਾ ਵੱਡੀ ਗਿਣਤੀ ’ਚ ਨੌਜਵਾਨ ਹਾਜ਼ਰ ਸਨ।