18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਗੁਰਦੁਆਰਾ ਖ਼ਾਲਸਾ ਦੀਵਾਨ ਹਾਂਗਕਾਂਗ ਵਲੋਂ ਪ੍ਰਚਾਰਕ ਭਾਈ ਗੁਰਪ੍ਰੀਤ ਸਿੰਘ ਪੰਜਗਰਾਈਂ ਵਾਲਿਆਂ ਦਾ ਸਨਮਾਨ

ਬਸੀ ਪਠਾਣਾਂ, 17 ਅਗਸਤ (ਰਾਜਿੰਦਰ ਸ਼ਰਮਾ)-ਡੇਰਾ ਬਾਬਾ ਬੁੱਧ ਦਾਸ ਵਿਖੇ ਸਾਬਕਾ ਵਿਧਾਇਕ ਤੇ ਆਮ ਆਦਮੀ ਪਾਰਟੀ ਐਸ. ਸੀ.

Ad Position 21
No active advertisement
ਸਾਬਕਾ ਵਿਧਾਇਕ ਤੇ ਆਮ ਆਦਮੀ ਪਾਰਟੀ ਐਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀ.ਪੀ. ਡੇਰੇ ਦੀ ਪ੍ਰਮੁੱਖ ਸੇਵਿਕਾ ਰੇਨੂ ਹੈਪੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਦੇ ਹੋਏ। ਅਜੀਤ ਤਸਵੀਰ 18-08-2026
ਬਸੀ ਪਠਾਣਾਂ, 17 ਅਗਸਤ (ਰਾਜਿੰਦਰ ਸ਼ਰਮਾ)-ਡੇਰਾ ਬਾਬਾ ਬੁੱਧ ਦਾਸ ਵਿਖੇ ਸਾਬਕਾ ਵਿਧਾਇਕ ਤੇ ਆਮ ਆਦਮੀ ਪਾਰਟੀ ਐਸ. ਸੀ. ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀ. ਪੀ. ਵਲੋਂ ਡੇਰੇ ਦੀ ਪ੍ਰਮੁੱਖ ਸੇਵਿਕਾ ਰੇਨੂ ਹੈਪੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਰੇਨੂ ਹੈਪੀ ਵਲੋਂ ਡੇਰਾ ਬਾਬਾ ਬੁੱਧ ਦਾਸ ਦੀਆਂ ਧਾਰਮਿਕ, ਸਮਾਜਿਕ ਤੇ ਲੋਕ ਭਲਾਈ ਨਾਲ ਸੰਬੰਧਿਤ ਗਤੀਵਿਧੀਆਂ ’ਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਜੀ. ਪੀ. ਨੇ ਕਿਹਾ ਕਿ ਧਾਰਮਿਕ ਅਸਥਾਨਾਂ ਨਾਲ ਜੁੜ ਕੇ ਨਿਸ਼ਕਾਮ ਭਾਵਨਾ ਨਾਲ ਸੇਵਾ ਕਰਨਾ ਸਾਡੇ ਵਿਰਸੇ ਤੇ ਸਭਿਆਚਾਰ ਦੀ ਮਹੱਤਵਪੂਰਨ ਪਛਾਣ ਹੈ। ਡੇਰੇ ਦੀ ਸੇਵਿਕਾ ਰੇਨੂ ਹੈਪੀ ਨੇ ਗੁਰਪ੍ਰੀਤ ਸਿੰਘ ਜੀ. ਪੀ. ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਡੇਰਾ ਬਾਬਾ ਬੁੱਧ ਦਾਸ ਦੀਆਂ ਧਾਰਮਿਕ ਅਤੇ ਲੋਕ ਭਲਾਈ ਦੀਆਂ ਗਤੀਵਿਧੀਆਂ ’ਚ ਆਪਣੀ ਸਮਰੱਥਾ ਅਨੁਸਾਰ ਸੇਵਾ ਕਰਦੀ ਰਹੇਗੀ। ਇਸ ਮੌਕੇ ਡਾ. ਮੌਸਮ, ਫੈਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਸਿੰਗਲਾ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਸਤਬੀਰ ਸਿੰਘ ਨੌਗਾਵਾਂ, ਸੁਰਜੀਤ ਸਿੰਘ ਕਾਲੇਵਾਲ, ਪ੍ਰੇਮ ਵਧਵਾ, ਜਸਵੀਰ ਸਿੰਘ ਭਾਦਲਾ ਸਮੇਤ ਕਈ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੇਵਾਦਾਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਪਤਾਰਾ ਵਿਖੇ ਮਾਸਟਰ ਮੋਤਾ ਸਿੰਘ ਦੇ ਅਸਥਾਨ ’ਤੇ ਆਜ਼ਾਦੀ ਦਿਵਸ ਮਨਾਇਆ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਵਲੋਂ ਜਾਗਰੂਕਤਾ ਪ੍ਰੋਗਰਾਮ ਆਦੇਸ਼ ਕਾਲਜ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸ੍...
Ad Position 24