19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਮਹਾਂਰਿਸ਼ੀ ਮੇਹੀਂ ਵਿੱਦਿਆ ਮੰਦਰ ਸਕੂਲ ਅਮਲੋਹ ਵਿਖੇ ਉਤਸ਼ਾਹ ਨਾਲ ਮਨਾਇਆ ਆਜ਼ਾਦੀ ਦਿਹਾੜਾ

ਅਮਲੋਹ, 18 ਅਗਸਤ (ਕੇਵਲ ਸਿੰਘ)-ਮਹਾਂਰਿਸ਼ੀ ਮੇਹੀਂ ਵਿੱਦਿਆ ਮੰਦਿਰ ਸਕੂਲ ਅਮਲੋਹ ਵਿਖੇ ਆਜ਼ਾਦੀ ਦਿਹਾੜਾ ਉਤਸ਼ਾਹ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਸਮਾਗਮ ਵਿਚ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਪ੍ਰਬੰਧਕੀ ਕਮੇਟੀ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 19-08-2026
ਅਮਲੋਹ, 18 ਅਗਸਤ (ਕੇਵਲ ਸਿੰਘ)-ਮਹਾਂਰਿਸ਼ੀ ਮੇਹੀਂ ਵਿੱਦਿਆ ਮੰਦਿਰ ਸਕੂਲ ਅਮਲੋਹ ਵਿਖੇ ਆਜ਼ਾਦੀ ਦਿਹਾੜਾ ਉਤਸ਼ਾਹ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਸਮਾਗਮ ਵਿਚ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਪ੍ਰਬੰਧਕੀ ਕਮੇਟੀ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਸਮਾਗਮ ਦੀ ਸ਼ੁਰੂਆਤ ਸਕੂਲ ਦੀ ਪ੍ਰਿੰਸੀਪਲ ਜਸਵਿੰਦਰ ਕੌਰ ਅਤੇ ਮੁੱਖ ਮਹਿਮਾਨਾਂ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਨਾਲ ਹੋਈ। ਇਸ ਉਪਰੰਤ ਸਾਰਿਆਂ ਨੇ ਰਾਸ਼ਟਰੀ ਗੀਤ ਗਾਇਆ। ਇਸ ਮੌਕੇ ਸਕੂਲੀ ਵਿਦਿਆਰਥੀਆਂ ਵਲੋਂ ਦੇਸ਼ ਭਗਤੀ, ਰੰਗਾ-ਰੰਗ, ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ, ਭਾਸ਼ਣ ਅਤੇ ਨਾਟਕ ਪੇਸ਼ ਕਰਕੇ ਹਾਜ਼ਰੀਨ ਨੂੰ ਪ੍ਰਭਾਵਿਤ ਕੀਤਾ। ਸਕੂਲ ਦੇ ਪ੍ਰਿੰਸੀਪਲ ਜਸਵਿੰਦਰ ਕੌਰ ਨੇ ਆਪਣੇ ਸੰਬੋਧਨ ਵਿਚ ਆਜ਼ਾਦੀ ਦਿਹਾੜੇ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਚੰਗੇ ਨਾਗਰਿਕ ਬਣਨ ਅਤੇ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਸਰਕਾਰ ਦੀਆਂ ਝੂਠੀਆਂ ਗਾਰੰਟੀਆਂ ਤੇ ਝੂਠੇ ਦਾਅਵਿਆਂ ਖ਼ਿਲਾਫ਼ ਯੂਥ ਅਕਾਲੀ ਦਲ ਨੇ ਕੀਤੀ ਲਾਮਬੰਦੀ-ਰਾਜੂ ਖੰਨਾ ਅਗਲੀ ਖ਼ਬਰ ਰਿਤਿਕ ਅਰੋੜਾ ਉੱਤਰੀ ਰੇਲਵੇ ਦੀ ਜ਼ੋਨਲ ਯੂਜ਼ਰਸ ਸਲਾਹਕਾਰ ਕਮੇਟੀ ਦੇ ਮੈਂਬਰ ਨਾਮਜ਼ਦ
Ad Position 24