‘ ਆਪ’ ਸਰਕਾਰ ਦੀਆਂ ਝੂਠੀਆਂ ਗਾਰੰਟੀਆਂ ਤੇ ਝੂਠੇ ਦਾਅਵਿਆਂ ਖ਼ਿਲਾਫ਼ ਯੂਥ ਅਕਾਲੀ ਦਲ ਨੇ ਕੀਤੀ ਲਾਮਬੰਦੀ-ਰਾਜੂ ਖੰਨਾ
ਮੰਡੀ ਗੋਬਿੰਦਗੜ੍ਹ, 18 ਅਗਸਤ (ਇਕਬਾਲਦੀਪ ਸੰਧੂ)-ਇੱਥੋਂ ਦੇ ਗੁਰਦੁਆਰਾ ਸਾਹਿਬ ਕੁੱਕੜ ਮਾਜਰਾ ਵਿਖੇ ਯੂਥ ਅਕਾਲੀ ਦਲ ਸਰਕਲ ਮੰਡੀ ਗੋਬਿੰਦਗੜ੍ਹ ਦਿਹਾਤੀ ਦੀ ਇਕ ਅਹਿਮ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਹਮਲੇ ਬੋਲਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਨੌਜਵਾਨਾਂ ਅਤੇ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਸਾਰੇ ਵਾਅਦੇ ਅਤੇ ‘ਗਰੰਟੀਆਂ’ ਪੂਰੀ ਤਰ੍ਹਾਂ ਝੂਠੀਆਂ ਸਾਬਤ ਹੋਈਆਂ ਹਨ।
ਮੰਡੀ ਗੋਬਿੰਦਗੜ੍ਹ, 18 ਅਗਸਤ (ਇਕਬਾਲਦੀਪ ਸੰਧੂ)-ਇੱਥੋਂ ਦੇ ਗੁਰਦੁਆਰਾ ਸਾਹਿਬ ਕੁੱਕੜ ਮਾਜਰਾ ਵਿਖੇ ਯੂਥ ਅਕਾਲੀ ਦਲ ਸਰਕਲ ਮੰਡੀ ਗੋਬਿੰਦਗੜ੍ਹ ਦਿਹਾਤੀ ਦੀ ਇਕ ਅਹਿਮ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਹਮਲੇ ਬੋਲਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਨੌਜਵਾਨਾਂ ਅਤੇ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਸਾਰੇ ਵਾਅਦੇ ਅਤੇ ‘ਗਰੰਟੀਆਂ’ ਪੂਰੀ ਤਰ੍ਹਾਂ ਝੂਠੀਆਂ ਸਾਬਤ ਹੋਈਆਂ ਹਨ। ‘ਆਪ’ ਸਰਕਾਰ ਨੇ ਨਸ਼ਾ ਖ਼ਤਮ ਕਰਨ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਸਨ, ਪਰ ਅੱਜ ਰਾਜ ਵਿਚ ਨਸ਼ਿਆਂ ਦਾ ਪ੍ਰਕੋਪ ਹੋਰ ਵਧ ਗਿਆ ਹੈ ਅਤੇ ਨੌਜਵਾਨ ਵਰਗ ਖੁਦ ਨੂੰ ਠੱਗਿਆ ਮਹਿਸੂਸ ਕਰ ਰਿਹਾ ਹੈ। ਰਾਜੂ ਖੰਨਾ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਲਹਿਰ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਨਸ਼ਿਆਂ ਦੇ ਦੁਸ਼ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇਗੀ। ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਯੂਥ ਅਕਾਲੀ ਦਲ ਵਲੋਂ ਨੌਜਵਾਨਾਂ ਦੀ ਊਰਜਾ ਨੂੰ ਹਾਂ ਵਾਚਕ ਦਿਸ਼ਾ ਵਿਚ ਲਗਾਉਣ ਲਈ ਸਥਾਨਕ ਪੱਧਰ ’ਤੇ ਖੇਡ ਟੂਰਨਾਮੈਂਟ ਅਤੇ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਝੂਠ ਦਾ ਪਰਦਾਫਾਸ਼ ਕਰਕੇ ਸਰਕਾਰ ਦੀਆਂ ਨਾਕਾਮੀਆਂ ਅਤੇ ਝੂਠੇ ਵਾਅਦਿਆਂ ਨੂੰ ਜਨਤਾ ਦੇ ਕਚਹਿਰੀ ਵਿਚ ਲਿਜਾਇਆ ਜਾਵੇਗਾ। ਇਸ ਮੌਕੇ ਯੂਥ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਨਸ਼ਾ ਮੁਕਤ ਸਮਾਜ ਦੇ ਨਿਰਮਾਣ ਲਈ ਇੱਕਜੁੱਟ ਹੋ ਕੇ ਕੰਮ ਕਰਨ ਦਾ ਪ੍ਰਣ ਲਿਆ। ਇਸ ਮੀਟਿੰਗ ਵਿਚ ਜਥੇਦਾਰ ਜਰਨੈਲ ਸਿੰਘ ਮਾਜਰੀ, ਯੂਥ ਆਗੂ ਸਿਮਰਨਜੀਤ ਸਿੰਘ ਧਾਲੀਵਾਲ, ਸੂਬਾ ਮੀਤ ਪ੍ਰਧਾਨ ਜਸ਼ਨ ਸ਼ਾਹਪੁਰ, ਸਰਕਲ ਪ੍ਰਧਾਨ ਅੰਗਰੇਜ਼ ਸਿੰਘ ਲਾਡਪੁਰ, ਸੋਹਣ ਸਿੰਘ ਖੱਟੜਾ, ਜਸਪਾਲ ਸਿੰਘ ਢਿੱਲੋਂ, ਹਰਜੋਤ ਸਿੰਘ ਕਾਹਲੋਂ, ਲਾਡੀ ਸ਼ਾਹਪੁਰ, ਜਗਵੀਰ ਸਿੰਘ ਕੁੰਭੜਾ, ਅਮਰਜੀਤ ਸਿੰਘ ਲਾਡਪੁਰ, ਕ੍ਰਿਸ਼ਨ ਕੁਮਾਰ, ਗਿਆਨ ਸਿੰਘ ਕੁੰਭੜਾ, ਗੁਰਵਿੰਦਰ ਸਿੰਘ ਕੁੰਭੜਾ, ਜਗਦੀਪ ਸਿੰਘ, ਗੁਰਵੀਰ ਸਿੰਘ, ਹਰਵਿੰਦਰ ਸਿੰਘ ਰਵੀ, ਜਗਰਾਜ ਸਿੰਘ, ਜਗਦੀਪ ਸਿੰਘ ਜੱਗੀ, ਜਸਪਾਲ ਸਿੰਘ ਕੁੰਭ, ਰਾਜਵਿੰਦਰ ਸਿੰਘ ਰਾਜਾ ਚਤੁਰਪੁਰਾ, ਗਿੰਦਾ ਪਰਵਿੰਦਰ ਸਿੰਘ, ਅਮਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਯੂਥ ਨੌਜਵਾਨ ਮੌਜੂਦ ਸਨ।