19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਵੱਲਭ ਭਾਈ ਪਟੇਲ ਦੀ ਜੈਅੰਤੀ ਨੂੰ ਸਮਰਪਿਤ ਵਿਦਿਆਰਥੀਆਂ ਦੇ ਕੁਇਜ਼ ਤੇ ਲੇਖ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਸਾਹਿਬ, 18 ਅਗਸਤ (ਬਲਜਿੰਦਰ ਸਿੰਘ)-ਜ਼ਿਲ੍ਹਾ ਸਾਂਝ ਕੇਂਦਰ ਫ਼ਤਹਿਗੜ੍ਹ ਸਾਹਿਬ ਵਲੋਂ ਪਿੰਡ ਕੋਟਲਾ ਬਜਵਾੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵੱਲਭ ਭਾਈ ਪਟੇਲ ਦੀ ਜਯੰਤੀ ਨੂੰ ਸਮਰਪਿਤ ਵਿਦਿਆਰਥੀਆਂ ਦੇ ਲੇਖ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ। ਸਾਂਝ ਕੇਂਦਰ ਦੇ ਇੰਚਾਰਜ ਸਬ-ਇੰਸਪੈਕਟਰ ਅਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ.

Ad Position 21
No active advertisement
ਅਜੀਤ ਡੈਸਕ 19-08-2026
ਫ਼ਤਹਿਗੜ੍ਹ ਸਾਹਿਬ, 18 ਅਗਸਤ (ਬਲਜਿੰਦਰ ਸਿੰਘ)-ਜ਼ਿਲ੍ਹਾ ਸਾਂਝ ਕੇਂਦਰ ਫ਼ਤਹਿਗੜ੍ਹ ਸਾਹਿਬ ਵਲੋਂ ਪਿੰਡ ਕੋਟਲਾ ਬਜਵਾੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵੱਲਭ ਭਾਈ ਪਟੇਲ ਦੀ ਜਯੰਤੀ ਨੂੰ ਸਮਰਪਿਤ ਵਿਦਿਆਰਥੀਆਂ ਦੇ ਲੇਖ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ। ਸਾਂਝ ਕੇਂਦਰ ਦੇ ਇੰਚਾਰਜ ਸਬ-ਇੰਸਪੈਕਟਰ ਅਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ.ਪੀ.(ਐਚ) ਹਰਵੰਤ ਕੌਰ ਦੀ ਰਹਿਨੁਮਾਈ ਹੇਠ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿਚ ਐਸ.ਪੀ.ਸੀ. ਨਾਲ ਸਬੰਧਿਤ 10 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਜਿਨ੍ਹਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਰਾਲਾ, ਮੁਸਤਫਾਬਾਦ, ਭੜੀ, ਨੰਦਪੁਰ ਕਲੌੜ, ਘਮੰਡਗੜ੍ਹ, ਚਨਾਰਥਲ ਕਲਾਂ, ਸੰਗਤਪੁਰ ਸੋਢੀਆਂ, ਬਡਾਲੀ ਆਲਾ ਸਿੰਘ, ਰੁਪਾਲਹੇੜੀ ਅਤੇ ਕੋਟਲਾ ਬਜਵਾੜਾ ਦੇ ਵਿਦਿਆਰਥੀ ਸ਼ਾਮਲ ਸਨ। ਇਨ੍ਹਾਂ ਮੁਕਾਬਲਿਆਂ ਵਿਚ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਾਂਝ ਕੇਂਦਰ ਦੇ ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ, ਐਚ.ਸੀ. ਗੁਰਦੀਪ ਸਿੰਘ ਅਤੇ ਸਕੂਲ ਦੇ ਸਟਾਫ਼ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗੈਰੀ ਬੜਿੰਗ ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਅਮਲੋਹ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਝੰਡੀ ਦਿਖਾ ਕੇ ਕੀਤਾ ਰਵਾਨ... ਅਗਲੀ ਖ਼ਬਰ 326 ਸੰਸਦ ਮੈਂਬਰਾਂ ਤੇ 14 ਮੁੱਖ ਮੰਤਰੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਲੋਕਤੰਤਰ ਲਈ ਚਿੰਤਾ ਦਾ ਵਿਸ਼ਾ- ਟਿਵਾਣਾ
Ad Position 24