18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

‘ ਦੇਹਿ ਸ਼ਿਵਾ ਬਰੁ ਮੋਹਿ ਇਹੈ’ ਸ਼ਬਦ ਨੂੰ ਪੰਜਾਬ ਦਾ ਰਾਜ ਗੀਤ ਬਣਾਇਆ ਜਾਵੇ-ਜਸਟਿਸ ਨਿਰਮਲ ਸਿੰਘ

ਫ਼ਤਹਿਗੜ੍ਹ ਸਾਹਿਬ, 18 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ ਨੇ ਕਿਹਾ ਕਿ ਦੇਸ਼ ਵਿਚ ਰਾਸ਼ਟਰੀ ਗੀਤ ਨੂੰ ਲੈ ਕੇ ਅੱਜ ਕੱਲ੍ਹ ਵੱਡੀ ਚਰਚਾ ਚੱਲ ਰਹੀ ਹੈ। ਕੋਈ ‘ਵੰਦੇ ਮਾਤਰਮ’ ਦੀ ਗੱਲ ਕਰ ਰਿਹਾ ਹੈ ਅਤੇ ਕੋਈ ‘ਜਨ ਗਣ ਮਨ’ ਨੂੰ ਲੈ ਕੇ ਆਪਣੇ ਵਿਚਾਰ ਪੇਸ਼ ਕਰ ਰਿਹਾ ਹੈ, ਪਰ ਇਸ ਸਾਰੇ ਮਾਹੌਲ ਵਿਚ ਪੰਜਾਬ ਵੱਲ ਵੀ ਧਿਆਨ ਦੇਣ ਦੀ ਲੋੜ ਹੈ।

Ad Position 21
No active advertisement
ਅਜੀਤ ਡੈਸਕ 19-08-2026
ਫ਼ਤਹਿਗੜ੍ਹ ਸਾਹਿਬ, 18 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ ਨੇ ਕਿਹਾ ਕਿ ਦੇਸ਼ ਵਿਚ ਰਾਸ਼ਟਰੀ ਗੀਤ ਨੂੰ ਲੈ ਕੇ ਅੱਜ ਕੱਲ੍ਹ ਵੱਡੀ ਚਰਚਾ ਚੱਲ ਰਹੀ ਹੈ। ਕੋਈ ‘ਵੰਦੇ ਮਾਤਰਮ’ ਦੀ ਗੱਲ ਕਰ ਰਿਹਾ ਹੈ ਅਤੇ ਕੋਈ ‘ਜਨ ਗਣ ਮਨ’ ਨੂੰ ਲੈ ਕੇ ਆਪਣੇ ਵਿਚਾਰ ਪੇਸ਼ ਕਰ ਰਿਹਾ ਹੈ, ਪਰ ਇਸ ਸਾਰੇ ਮਾਹੌਲ ਵਿਚ ਪੰਜਾਬ ਵੱਲ ਵੀ ਧਿਆਨ ਦੇਣ ਦੀ ਲੋੜ ਹੈ। ਫ਼ਤਹਿਗੜ੍ਹ ਸਾਹਿਬ ਵਿਖੇ ‘ਅਜੀਤ’ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਜਸਟਿਸ ਨਿਰਮਲ ਸਿੰਘ ਨੇ ਕਿਹਾ ਕਿ ਪੰਜਾਬ ਹਰ ਖੇਤਰ ਵਿਚ ਆਪਣੇ ਆਪ ਨੂੰ ਦੇਸ਼ ਦਾ ਮੋਹਰੀ ਸੂਬਾ ਹੋਣ ਦਾ ਮਾਣ ਦਿੰਦਾ ਹੈ ਅਤੇ ਪੰਜਾਬ ’ਤੇ ਰਾਜ ਕਰਨ ਵਾਲੀਆਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਵੀ ਆਪਣੇ ਭਾਸ਼ਣਾਂ ਵਿਚ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰਦੇ ਹਨ, ਪਰ ਅਫ਼ਸੋਸ ਦੀ ਗੱਲ ਹੈ ਕਿ ਪੰਜਾਬ ਅਜੇ ਤੱਕ ਆਪਣਾ ਰਾਜ ਗੀਤ ਤੈਅ ਨਹੀਂ ਕਰ ਸਕਿਆ। ਜਸਟਿਸ ਨਿਰਮਲ ਸਿੰਘ ਨੇ ਕਿਹਾ ਕਿ ਦੇਸ਼ ਦੇ 18 ਸੂਬਿਆਂ ਨੇ ਆਪੋ-ਆਪਣੀ ਲੋਕ ਭਾਸ਼ਾ, ਸਭਿਆਚਾਰ ਅਤੇ ਵਿਰਾਸਤ ਨਾਲ ਜੁੜੇ ਰਾਜ ਗੀਤਾਂ ਨੂੰ ਸਰਕਾਰੀ ਮਾਨਤਾ ਦਿੱਤੀ ਹੋਈ ਹੈ, ਪਰ ਪੰਜਾਬ ਇਸ ਮਾਮਲੇ ਵਿਚ ਪਛੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪਣੀ ਵਿਲੱਖਣ ਇਤਿਹਾਸਕ, ਧਾਰਮਿਕ ਅਤੇ ਸਭਿਆਚਾਰਕ ਪਛਾਣ ਹੈ ਅਤੇ ਇਸ ਪਛਾਣ ਨੂੰ ਦਰਸਾਉਣ ਵਾਲੇ ਸ਼ਬਦਾਂ ਤੇ ਰਚਨਾਵਾਂ ਦੀ ਕੋਈ ਕਮੀ ਨਹੀਂ। ਇਸ ਦੇ ਬਾਵਜੂਦ ਪੰਜਾਬ ਲਈ ਅਧਿਕਾਰਤ ਰਾਜ ਗੀਤ ਨਾ ਹੋਣਾ ਗੰਭੀਰ ਵਿਚਾਰ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੀ ਆਪਣੇ ਲੰਬੇ ਰਾਜਭਾਗ ਦੌਰਾਨ ਪੰਜਾਬ ਲਈ ‘ਦੇਹਿ ਸ਼ਿਵਾ ਬਰੁ ਮੋਹਿ ਇਹੈ’ ਨੂੰ ਰਾਜ ਗੀਤ ਦਾ ਦਰਜਾ ਨਹੀਂ ਦੇ ਸਕਿਆ। ਉਨ੍ਹਾਂ ਕਿਹਾ ਕਿ ਇਹ ਗੱਲ ਸਿਰਫ਼ ਕਿਸੇ ਇਕ ਸਰਕਾਰ ਜਾਂ ਸਿਆਸੀ ਪਾਰਟੀ ਦੀ ਨਹੀਂ, ਸਗੋਂ ਪੰਜਾਬ ਦੀ ਸਮੂਹਿਕ ਪਛਾਣ ਨਾਲ ਜੁੜਿਆ ਮਸਲਾ ਹੈ, ਜਿਸ ’ਤੇ ਸਾਰੀਆਂ ਸਿਆਸੀ ਪਾਰਟੀਆਂ ਅਤੇ ਪੰਜਾਬ ਪ੍ਰਤੀ ਚਿੰਤਤ ਲੋਕਾਂ ਨੂੰ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ। ਜਸਟਿਸ ਨਿਰਮਲ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵਿਧਾਨ ਸਭਾ ਵਿਚ ਕਾਨੂੰਨ ਲਿਆ ਕੇ ‘ਦੇਹਿ ਸ਼ਿਵਾ ਬਰੁ ਮੋਹਿ ਇਹੈ’ ਸ਼ਬਦ ਨੂੰ ਪੰਜਾਬ ਦੇ ਰਾਜ ਗੀਤ ਦਾ ਅਧਿਕਾਰਤ ਦਰਜਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਮੌਜੂਦਾ ਸਰਕਾਰ ਇਹ ਇਤਿਹਾਸਕ ਫ਼ੈਸਲਾ ਕਰਦੀ ਹੈ ਤਾਂ ਇਹ ਪੰਜਾਬ ਦੀ ਭਾਸ਼ਾ, ਸਭਿਆਚਾਰ ਅਤੇ ਵਿਰਾਸਤ ਪ੍ਰਤੀ ਇਕ ਮਹੱਤਵਪੂਰਨ ਕਦਮ ਹੋਵੇਗਾ। ਉਨ੍ਹਾਂ ਪਿਛਲੀ ਅਕਾਲੀ ਸਰਕਾਰ ਦੇ ਸਮੇਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਸ ਸਮੇਂ ਸਿੱਖਿਆ ਮੰਤਰੀ ਰਹੇ ਜਥੇਦਾਰ ਤੋਤਾ ਸਿੰਘ ਵਲੋਂ ਵੀ ਇਸ ਮਾਮਲੇ ਨੂੰ ਉਠਾਇਆ ਗਿਆ ਸੀ। ਭਾਵੇਂ ਉਸ ਵੇਲੇ ਇਹ ਮੰਗ ਰਾਜ ਗੀਤ ਦੇ ਅਧਿਕਾਰਤ ਦਰਜੇ ਤੱਕ ਨਹੀਂ ਪਹੁੰਚ ਸਕੀ, ਪਰ ਜਥੇਦਾਰ ਤੋਤਾ ਸਿੰਘ ਨੇ ਆਪਣੇ ਅਧੀਨ ਆਉਂਦੇ ਸਿੱਖਿਆ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ ਸਨ ਕਿ ਸਕੂਲਾਂ ਵਿਚ ਹੋਣ ਵਾਲੀ ਪ੍ਰਾਰਥਨਾ ਦੇ ਸਮੇਂ ‘ਜਨ ਗਣ ਮਨ’ ਤੋਂ ਪਹਿਲਾਂ ‘ਦੇਹਿ ਸ਼ਿਵਾ ਬਰੁ ਮੋਹਿ ਇਹੈ’ ਸ਼ਬਦ ਦਾ ਗਾਇਣ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ, ਵਿਰਸੇ ਅਤੇ ਪੰਜਾਬੀ ਸਭਿਆਚਾਰ ਨਾਲ ਜੋੜਨ ਲਈ ਵੀ ਅਜਿਹੇ ਫ਼ੈਸਲਿਆਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ‘ਦੇਹਿ ਸਿਵਾ ਬਰੁ ਮੋਹਿ ਇਹੈ’ ਵਿਚ ਚੜ੍ਹਦੀ ਕਲਾ, ਹਿੰਮਤ, ਸਚਾਈ, ਧਰਮ ਅਤੇ ਮਨੁੱਖਤਾ ਲਈ ਸੰਘਰਸ਼ ਕਰਨ ਦੀ ਪੇ੍ਰਰਨਾ ਮਿਲਦੀ ਹੈ। ਇਸ ਲਈ ਇਸ ਨੂੰ ਪੰਜਾਬ ਦੇ ਰਾਜ ਗੀਤ ਵਜੋਂ ਮਾਨਤਾ ਦੇਣਾ ਪੰਜਾਬ ਦੀ ਇਤਿਹਾਸਕ ਅਤੇ ਸਭਿਆਚਾਰਕ ਵਿਰਾਸਤ ਨੂੰ ਸਰਕਾਰੀ ਤੌਰ ’ਤੇ ਸਨਮਾਨ ਦੇਣ ਦੇ ਬਰਾਬਰ ਹੋਵੇਗਾ। ਉਨ੍ਹਾਂ ਪੰਜਾਬ ਸਰਕਾਰ ਤੋਂ ਮੁੜ ਜ਼ੋਰਦਾਰ ਮੰਗ ਕੀਤੀ ਕਿ ਇਸ ਮਾਮਲੇ ਨੂੰ ਸਿਰਫ਼ ਸਿਆਸੀ ਬਿਆਨਬਾਜ਼ੀ ਤੱਕ ਸੀਮਤ ਨਾ ਰੱਖਿਆ ਜਾਵੇ, ਸਗੋਂ ਪੰਜਾਬ ਵਿਧਾਨ ਸਭਾ ਵਿਚ ਕਾਨੂੰਨ ਪਾਸ ਕਰਕੇ ‘ਦੇਹਿ ਸਿਵਾ ਬਰੁ ਮੋਹਿ ਇਹੈ’ ਸ਼ਬਦ ਨੂੰ ਪੰਜਾਬ ਦਾ ਰਾਜ ਗੀਤ ਐਲਾਨਿਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਆਪਣੀ ਭਾਸ਼ਾ, ਸਭਿਆਚਾਰ, ਇਤਿਹਾਸ ਅਤੇ ਵਿਰਾਸਤ ’ਤੇ ਮਾਣ ਕਰਦਿਆਂ ਇਸ ਦਿਸ਼ਾ ਵਿਚ ਹੁਣ ਹੋਰ ਦੇਰੀ ਨਹੀਂ ਕਰਨੀ ਚਾਹੀਦੀ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਸਾਜਿਸ਼-ਅਕਾਲੀ ਆਗੂ ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਕਰਵਾਇਆ ਨਸ਼ਾ ਮੁਕਤ ਅਭਿਆਨ ਸਮਾਗਮ
Ad Position 24