ਪਟਵਾਰੀਆਂ ਤੇ ਕਾਨੂੰਗੋਆਂ ਨੇ ਲੰਬਿਤ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਦਿੱਤਾ ਰੋਸ ਧਰਨਾ
ਫ਼ਤਹਿਗੜ੍ਹ ਸਾਹਿਬ, 19 ਅਗਸਤ (ਬਲਜਿੰਦਰ ਸਿੰਘ)-ਦੀ ਰਿਟਾਇਰ ਰੈਵੀਨਿਊ ਪਟਵਾਰੀ, ਕਾਨੂੰਗੋ, ਨਾਇਬ ਤਹਿਸੀਲਦਾਰ ਵੈੱਲਫੇਅਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਵਲੋਂ ਅੱਜ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਉਲੀਕੇ ਸੰਘਰਸ਼ ਪ੍ਰੋਗਰਾਮ ਤਹਿਤ ਡਿਪਟੀ ਕਮਿਸ਼ਨਰ ਦਫ਼ਤਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ 2 ਘੰਟਿਆਂ ਲਈ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਆਗੂਆਂ ਨੇ ਮੰਗਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਜਨਵਰੀ 2016 ਤੋਂ 30 ਜੂਨ 2021 ਤੱਕ ਪੰਜਾਬ ਸਰਕਾਰ ਵਲੋਂ ਜਾਰੀ ਹੋਏ ਪੱਤਰ ਅਨੁਸਾਰ ਪੇ-ਕਮਿਸ਼ਨ ਦਾ ਬਣਦਾ ਬਕਾਇਆ ਇਸ ਜ਼ਿਲੇ੍ਹ ਦੇ ਸਬੰਧਿਤ ਤਹਿਸੀਲਾਂ ਵਿਚ ਨਹੀਂ ਬਣਾਇਆ ਜਾ ਰਿਹਾ, ਜੋ ਕਿ ਜਨਵਰੀ 2016 ਤੋਂ ਮਿਲਣਾ ਚਾਹੀਦਾ ਸੀ।
ਫ਼ਤਹਿਗੜ੍ਹ ਸਾਹਿਬ, 19 ਅਗਸਤ (ਬਲਜਿੰਦਰ ਸਿੰਘ)-ਦੀ ਰਿਟਾਇਰ ਰੈਵੀਨਿਊ ਪਟਵਾਰੀ, ਕਾਨੂੰਗੋ, ਨਾਇਬ ਤਹਿਸੀਲਦਾਰ ਵੈੱਲਫੇਅਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਵਲੋਂ ਅੱਜ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਉਲੀਕੇ ਸੰਘਰਸ਼ ਪ੍ਰੋਗਰਾਮ ਤਹਿਤ ਡਿਪਟੀ ਕਮਿਸ਼ਨਰ ਦਫ਼ਤਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ 2 ਘੰਟਿਆਂ ਲਈ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਆਗੂਆਂ ਨੇ ਮੰਗਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਜਨਵਰੀ 2016 ਤੋਂ 30 ਜੂਨ 2021 ਤੱਕ ਪੰਜਾਬ ਸਰਕਾਰ ਵਲੋਂ ਜਾਰੀ ਹੋਏ ਪੱਤਰ ਅਨੁਸਾਰ ਪੇ-ਕਮਿਸ਼ਨ ਦਾ ਬਣਦਾ ਬਕਾਇਆ ਇਸ ਜ਼ਿਲੇ੍ਹ ਦੇ ਸਬੰਧਿਤ ਤਹਿਸੀਲਾਂ ਵਿਚ ਨਹੀਂ ਬਣਾਇਆ ਜਾ ਰਿਹਾ, ਜੋ ਕਿ ਜਨਵਰੀ 2016 ਤੋਂ ਮਿਲਣਾ ਚਾਹੀਦਾ ਸੀ। ਸੇਵਾ ਮੁਕਤ ਕਰਮਚਾਰੀਆਂ ਦੇ ਮੈਡੀਕਲ ਬਿਲ ਪਿਛਲੇ 3 ਸਾਲਾਂ ਤੋਂ ਪੈਡਿੰਗ ਪਏ ਹਨ ਅਤੇ ਵਾਰ-ਵਾਰ ਬਜਟ ਪ੍ਰਵਾਨ ਹੋਣ ਦੇ ਬਾਵਜੂਦ ਜਾਰੀ ਨਹੀਂ ਕੀਤੇ ਜਾ ਰਹੇ, ਸਗੋਂ ਅਲਮਾਰੀਆਂ ਵਿਚ ਰੱਖ ਕੇ ਡੀ.ਐਲ.ਆਰ ਦਫ਼ਤਰ ਜਲੰਧਰ ਨੂੰ ਵਾਪਸ ਕੀਤੇ ਜਾਂਦੇ ਹਨ। ਜਿਸ ਨਾਲ ਸਬੰਧਿਤ ਕਰਮਚਾਰੀਆਂ ਨੂੰ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਸਬੰਧਿਤ ਕਸੂਰਵਾਰ ਕਰਮਚਾਰੀਆਂ ਖ਼ਿਲਾਫ਼ ਸਖ਼ਤ ਐਕਸ਼ਨ ਲਿਆ ਜਾਵੇ। ਕੁਝ ਕਰਮਚਾਰੀਆਂ ਦੇ ਲੀਵ ਇੰਨ ਕੈਸ਼ਮੈਂਟ ਬਕਾਇਆ ਰਹਿੰਦੇ ਹਨ, ਉਹ ਬਿਨਾ ਕਿਸੇ ਦੇਰੀ ਤੋਂ ਜਲਦ ਜਾਰੀ ਕੀਤੇ ਜਾਣ। ਇਸ ਰੋਸ ਧਰਨੇ ਵਿਚ ਸੁਰਿੰਦਰਪਾਲ ਸਿੰਘ ਕਾਨੂੰਗੋ ਪ੍ਰਧਾਨ, ਪ੍ਰਿਤਪਾਲ ਸਿੰਘ ਜਨਰਲ ਸਕੱਤਰ, ਦਰਸ਼ਨ ਸਿੰਘ ਢਿੱਲੋਂ ਨੁਮਾਇੰਦਾ ਪੰਜਾਬ, ਕਰਮਜੀਤ ਸਿੰਘ ਸਰਪ੍ਰਸਤ, ਜਸਵਿੰਦਰ ਸਿੰਘ, ਹਾਕਮ ਸਿੰਘ, ਗੁਰਮੀਤ ਸਿੰਘ, ਪਰਮਜੀਤ ਸਿੰਘ, ਰਣ ਬਹਾਦਰ ਸਿੰਘ, ਰਣਧੀਰ ਸਿੰਘ, ਚਰਨਜੀਤ ਕੁਮਾਰ, ਹਰਜਿੰਦਰ ਸਿੰਘ ਅਤੇ ਜੈ ਭਗਵਾਨ (ਸਾਰੇ ਕਾਨੂੰਗੋ), ਹਰਬੰਸ ਸਿੰਘ, ਚਰਨਜੀਤ ਸਿੰਘ, ਪ੍ਰਦੀਪ ਕੁਮਾਰ, ਅਵਤਾਰ ਸਿੰਘ, ਗੁਰਮੇਲ ਸਿੰਘ, ਤਾਰਾ ਚੰਦ, ਗੁਰਵਿੰਦਰ ਸਿੰਘ, ਸਤਪਾਲ ਸਿੰਘ ਅਤੇ ਮਲਕੀਤ ਸਿੰਘ (ਸਾਰੇ ਪਟਵਾਰੀ) ਸ਼ਾਮਿਲ ਸਨ। ਸਮੂਹ ਸਾਥੀਆਂ ਨੇ ਉਕਤ ਮੰਗਾਂ ਸਬੰਧੀ ਦ੍ਰਿੜ੍ਹ ਨਿਸ਼ਚਾ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਧਰਨੇ ਤੋਂ ਬਾਅਦ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਉਹ ਆਉਣ ਵਾਲੇ ਸਮੇਂ ਵਿਚ ਵੱਡੇ ਪੱਧਰ ਤੇ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ। ਧਰਨੇ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।