20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਵਰਕਰਾਂ ਦਾ ਜੋਸ਼ ਹੀ ਸ਼੍ਰੋਮਣੀ ਅਕਾਲੀ ਦਲ ਦੀ ਅਸਲ ਤਾਕਤ-ਜਥੇਦਾਰ ਮੁਕਾਰੋਂਪੁਰ

ਫ਼ਤਹਿਗੜ੍ਹ ਸਾਹਿਬ, 19 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਦੇ ਮੈਂਬਰ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਵਲੋਂ ਜ਼ਿਲ੍ਹੇ ਭਰ ਵਿਚ ਸ਼ੁਰੂ ਕੀਤੀ ਜਨ ਸੰਪਰਕ ਮੁਹਿੰਮ ਤਹਿਤ ਪਿੰਡ ਰੈਲੋਂ ਵਿਖੇ ਅਜੈਬ ਸਿੰਘ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਪਾਰਟੀ ਨੂੰ ਪਿੰਡ ਪੱਧਰ ’ਤੇ ਹੋਰ ਮਜ਼ਬੂਤ ਕਰਨ, ਵਰਕਰਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 20-08-2026
ਫ਼ਤਹਿਗੜ੍ਹ ਸਾਹਿਬ, 19 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਦੇ ਮੈਂਬਰ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਵਲੋਂ ਜ਼ਿਲ੍ਹੇ ਭਰ ਵਿਚ ਸ਼ੁਰੂ ਕੀਤੀ ਜਨ ਸੰਪਰਕ ਮੁਹਿੰਮ ਤਹਿਤ ਪਿੰਡ ਰੈਲੋਂ ਵਿਖੇ ਅਜੈਬ ਸਿੰਘ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਪਾਰਟੀ ਨੂੰ ਪਿੰਡ ਪੱਧਰ ’ਤੇ ਹੋਰ ਮਜ਼ਬੂਤ ਕਰਨ, ਵਰਕਰਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਵਰਕਰਾਂ ਵਿਚ ਭਾਰੀ ਉਤਸ਼ਾਹ ਅਤੇ ਜੋਸ਼ ਦੇਖਣ ਨੂੰ ਮਿਲਿਆ। ਇਸ ਮੌਕੇ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਭ ਤੋਂ ਵੱਡੀ ਤਾਕਤ ਇਸ ਦੇ ਮਿਹਨਤੀ, ਨਿਧੜਕ ਅਤੇ ਸਮਰਪਿਤ ਵਰਕਰ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਪਿੰਡ-ਪਿੰਡ ਵਰਕਰਾਂ ਨਾਲ ਰਾਬਤਾ ਕਾਇਮ ਕਰਨਾ ਅਤੇ ਉਨ੍ਹਾਂ ਦੇ ਵਿਚਾਰ ਸੁਣਨਾ ਬੇਹੱਦ ਜ਼ਰੂਰੀ ਹੈ ਜੋ ਕਿ ਵਰਕਰਾਂ ਵਿਚ ਜੋਸ਼, ਉਤਸ਼ਾਹ ਅਤੇ ਪਾਰਟੀ ਪ੍ਰਤੀ ਸਮਰਪਣ ਹਮੇਸ਼ਾ ਨਵੀਂ ਤਾਕਤ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਵਰਕਰਾਂ ਦੀਆਂ ਭਾਵਨਾਵਾਂ ਅਤੇ ਜਨਤਕ ਮੁੱਦਿਆਂ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਤਿਆਰ ਕੀਤੇ ਜਾਣ ਵਾਲੇ ਚੋਣ ਮੈਨੀਫੈਸਟੋ ਵਿਚ ਉਕਤ ਮੁੱਦਿਆਂ ਨੂੰ ਸ਼ਾਮਿਲ ਕੀਤਾ ਜਾ ਸਕੇ ਅਤੇ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਉਨ੍ਹਾਂ ਨੂੰ ਅਮਲੀ ਰੂਪ ਵਿਚ ਲਾਗੂ ਕੀਤਾ ਜਾ ਸਕੇ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਹਮੇਸ਼ਾ ਇਸ ਦੇ ਜ਼ਮੀਨੀ ਪੱਧਰ ’ਤੇ ਸਰਗਰਮ ਵਰਕਰਾਂ ਨਾਲ ਜੁੜੀ ਰਹੀ ਹੈ ਅਤੇ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ, ਉਨ੍ਹਾਂ ਦੀ ਮਿਹਨਤ ਸਦਕਾ ਹੀ ਜਥੇਬੰਦੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਉਨ੍ਹਾਂ ਵਰਕਰਾਂ ਨੂੰ ਆਪਸੀ ਤਾਲਮੇਲ ਨਾਲ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਹਰਿੰਦਰ ਸਿੰਘ, ਗੁਰਿੰਦਰ ਸਿੰਘ, ਭਰਪੂਰ ਸਿੰਘ ਭੂਰਾ, ਹਰਜੀਤ ਸਿੰਘ ਪੰਚ, ਗੁਰਿੰਦਰ ਸਿੰਘ ਪੰਚ, ਸਵਰਨ ਸਿੰਘ ਪੰਚ, ਦਲਜੀਤ ਸਿੰਘ, ਕੁਲਵੰਤ ਸਿੰਘ, ਸੁਰਿੰਦਰ ਸਿੰਘ, ਹਰਪ੍ਰੀਤ ਸਿੰਘ, ਦਲਵੀਰ ਸਿੰਘ, ਅਤਰਵੀਰ ਸਿੰਘ, ਅਵਤਾਰ ਸਿੰਘ, ਕਾਕਾ ਖ਼ਾਨ, ਜੁਝਾਰ ਸਿੰਘ, ਅਵਤਾਰ ਤਾਰੀ ਅਤੇ ਸੋਮਾ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ 528 ਗਰਾਮ ਹੈਰੋਇਨ ਸਮੇਤ ਇੱਕ ਮੁਲਜ਼ਮ ਨੂੰ ਕੀਤਾ ਕਾਬੂ ਅਗਲੀ ਖ਼ਬਰ ਪਟਵਾਰੀਆਂ ਤੇ ਕਾਨੂੰਗੋਆਂ ਨੇ ਲੰਬਿਤ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਦਿੱਤਾ ਰੋਸ ਧਰਨਾ
Ad Position 24