20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਵਿਸ਼ਵ ਯੂਨੀਵਰਸਿਟੀ ਵਿਖੇ ਅਧਿਆਤਮਿਕ ਸ਼ਾਂਤੀ ਅਤੇ ਸਾਂਝੀ ਭਲਾਈ ਨੂੰ ਸਮਰਪਿਤ ਸਮਾਗਮ

ਫ਼ਤਹਿਗੜ੍ਹ ਸਾਹਿਬ, 19 ਅਗਸਤ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਮਹਿਲਾ ਵਿਕਾਸ ਤੇ ਸ਼ਿਕਾਇਤ ਨਿਵਾਰਨ ਸੈੱਲ ਵਲੋਂ ਯੂਨੀਵਰਸਿਟੀ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਉਂਦਿਆਂ ਅਧਿਆਤਮਿਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦਾ ਉਦੇਸ਼ ਯੂਨੀਵਰਸਿਟੀ ਭਾਈਚਾਰੇ ਵਿਚ ਅਧਿਆਤਮਿਕ ਸੁਖ-ਸ਼ਾਂਤੀ, ਆਪਸੀ ਸਦਭਾਵਨਾ, ਨਿਮਰਤਾ ਅਤੇ ਸਕਾਰਾਤਮਿਕ ਮਾਹੌਲ ਨੂੰ ਉਤਸ਼ਾਹਿਤ ਕਰਨਾ ਸੀ।

Ad Position 21
No active advertisement
ਅਜੀਤ ਡੈਸਕ 20-08-2026
ਫ਼ਤਹਿਗੜ੍ਹ ਸਾਹਿਬ, 19 ਅਗਸਤ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਮਹਿਲਾ ਵਿਕਾਸ ਤੇ ਸ਼ਿਕਾਇਤ ਨਿਵਾਰਨ ਸੈੱਲ ਵਲੋਂ ਯੂਨੀਵਰਸਿਟੀ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਉਂਦਿਆਂ ਅਧਿਆਤਮਿਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦਾ ਉਦੇਸ਼ ਯੂਨੀਵਰਸਿਟੀ ਭਾਈਚਾਰੇ ਵਿਚ ਅਧਿਆਤਮਿਕ ਸੁਖ-ਸ਼ਾਂਤੀ, ਆਪਸੀ ਸਦਭਾਵਨਾ, ਨਿਮਰਤਾ ਅਤੇ ਸਕਾਰਾਤਮਿਕ ਮਾਹੌਲ ਨੂੰ ਉਤਸ਼ਾਹਿਤ ਕਰਨਾ ਸੀ। ਇਸ ਮੌਕੇ ਉਪ ਕੁਲਪਤੀ ਡਾ. ਪਰਿਤ ਪਾਲ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਨੇ ਸੈੱਲ ਵਲੋਂ ਅਜਿਹੇ ਅਰਥਪੂਰਨ ਧਾਰਮਿਕ ਅਤੇ ਅਧਿਆਤਮਿਕ ਸਮਾਗਮ ਕਰਵਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਮਨੁੱਖ ਨੂੰ ਨਿਮਰਤਾ, ਸ਼ੁਕਰਾਨੇ ਅਤੇ ਸਾਂਝੀ ਭਲਾਈ ਵਰਗੀਆਂ ਜੀਵਨ-ਮੁੱਲਾਂ ਨਾਲ ਜੋੜਦੇ ਹਨ ਅਤੇ ਯੂਨੀਵਰਸਿਟੀ ਭਾਈਚਾਰੇ ਵਿਚ ਏਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਡਾ. ਸੁਖਵਿੰਦਰ ਸਿੰਘ ਬਿਲਿੰਗ ਡੀਨ ਅਕਾਦਮਿਕ ਮਾਮਲੇ ਨੇ ਵੀ ਸਮਾਗਮ ਵਿਚ ਸ਼ਿਰਕਤ ਕੀਤੀ ਅਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਪ੍ਰੋ. ਤੇਜਬੀਰ ਸਿੰਘ ਰਜਿਸਟਰਾਰ, ਪ੍ਰੋ. ਨਵਦੀਪ ਕੌਰ ਡੀਨ ਰਿਸਰਚ, ਡਾ. ਸਿਕੰਦਰ ਸਿੰਘ, ਡੀਨ ਵਿਦਿਆਰਥੀ ਭਲਾਈ ਅਤੇ ਡਾ. ਅੰਕਦੀਪ ਕੌਰ ਅਟਵਾਲ ਡਾਇਰੈਕਟਰ ਅੰਦਰੂਨੀ ਗੁਣਵੱਤਾ ਵਧਾਊ ਸੈੱਲ ਨੇ ਵੀ ਹਾਜ਼ਰੀ ਭਰੀ। ਇਹ ਸਮਾਗਮ ਡਾ. ਕਿਰਨਦੀਪ ਕੌਰ ਕਨਵੀਨਰ ਮਹਿਲਾ ਵਿਕਾਸ ਤੇ ਸ਼ਿਕਾਇਤ ਨਿਵਾਰਨ ਸੈੱਲ ਦੀ ਅਗਵਾਈ ਹੇਠ ਕਰਵਾਇਆ ਗਿਆ ਜਦਕਿ ਸੈੱਲ ਮੈਂਬਰ ਡਾ. ਕੰਚਨ ਅਤੇ ਡਾ. ਰਿਚਾ ਬਰਾੜ ਨੇ ਵੀ ਸਰਗਰਮ ਭੂਮਿਕਾ ਨਿਭਾਈ। ਯੂਨੀਵਰਸਿਟੀ ਭਾਈਚਾਰੇ ਦੇ ਮੈਂਬਰਾਂ ਨੇ ਸ਼ਰਧਾ ਨਾਲ ਭਾਗ ਲਿਆ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਵੱਖ-ਵੱਖ ਖੇਤਰਾਂ ’ਚ ਅੱਗੇ ਵਧਣਾ ਸਿੱਖਿਆ ਸੁਧਾਰ ਦਾ ਪ੍ਰਤੱਖ ਪ੍ਰਮਾਣ-ਐਡਵੋਕੇਟ ਲਖਵ... ਅਗਲੀ ਖ਼ਬਰ ਖੰਡ ਦੀਆਂ ਵਧ ਰਹੀਆਂ ਕੀਮਤਾਂ ਤੇ ਕੰਟਰੋਲ ਲਈ ਪੰਜਾਬ ਸਰਕਾਰ ਫ਼ੌਰੀ ਕਦਮ ਚੁੱਕੇ -ਦਵਿੰਦਰ ਸਿੰਘ ਮਾਜਰੀ
Ad Position 24