20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਵੱਖ-ਵੱਖ ਖੇਤਰਾਂ ’ਚ ਅੱਗੇ ਵਧਣਾ ਸਿੱਖਿਆ ਸੁਧਾਰ ਦਾ ਪ੍ਰਤੱਖ ਪ੍ਰਮਾਣ-ਐਡਵੋਕੇਟ ਲਖਵੀਰ ਸਿੰਘ ਰਾਏ

ਫ਼ਤਹਿਗੜ੍ਹ ਸਾਹਿਬ, 19 ਅਗਸਤ (ਮਨਪ੍ਰੀਤ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ (ਡਾਇਟ) ਫ਼ਤਹਿਗੜ੍ਹ ਸਾਹਿਬ ਨੂੰ ਸੈਂਟਰ ਆਫ਼ ਐਕਸੀਲੈਂਸ ਵਜੋਂ ਵਿਕਸਤ ਕਰਨ ਦੇ ਮੰਤਵ ਨਾਲ 1 ਕਰੋੜ 86 ਲੱਖ ਦੀ ਲਾਗਤ ਨਾਲ ਤਿਆਰ ਕੀਤੇ ਜਾਣ ਵਾਲੀ ਨਵੇਂ ਮਲਟੀਪਰਪਜ਼ ਹਾਲ ਦੀ ਉਸਾਰੀ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਵਿਧਾਇਕ ਐਡ.

Ad Position 21
No active advertisement
ਅਜੀਤ ਡੈਸਕ 20-08-2026
ਫ਼ਤਹਿਗੜ੍ਹ ਸਾਹਿਬ, 19 ਅਗਸਤ (ਮਨਪ੍ਰੀਤ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ (ਡਾਇਟ) ਫ਼ਤਹਿਗੜ੍ਹ ਸਾਹਿਬ ਨੂੰ ਸੈਂਟਰ ਆਫ਼ ਐਕਸੀਲੈਂਸ ਵਜੋਂ ਵਿਕਸਤ ਕਰਨ ਦੇ ਮੰਤਵ ਨਾਲ 1 ਕਰੋੜ 86 ਲੱਖ ਦੀ ਲਾਗਤ ਨਾਲ ਤਿਆਰ ਕੀਤੇ ਜਾਣ ਵਾਲੀ ਨਵੇਂ ਮਲਟੀਪਰਪਜ਼ ਹਾਲ ਦੀ ਉਸਾਰੀ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਵਿਧਾਇਕ ਐਡ.ਰਾਏ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਪੰਜਾਬ ਸਿੱਖਿਆ ਦੇ ਖੇਤਰ ਵਿਚ ਬੁਲੰਦੀਆਂ ਵੱਲ ਵੱਧ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਿੱਖਿਆ ਦੇ ਖੇਤਰ ਵਿਚ 27ਵੇਂ ਨੰਬਰ ਤੋਂ ਪਹਿਲੇ ਨੰਬਰ ਤੇ ਹੈ, ਅਤੇ ਡਾਇਟ ਫ਼ਤਹਿਗੜ੍ਹ ਸਾਹਿਬ ਨੂੰ ਸੈਂਟਰ ਆਫ਼ ਐਕਸੀਲੈਂਸ ਵਜੋਂ ਵਿਕਸਤ ਕਰਨਾ ਵੀ ਇਕ ਅਹਿਮ ਕਦਮ ਹੈ। ਡਾਇਟ ਦੀ ਨਵੀਂ ਇਮਾਰਤ ਵਿਚ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ, ਜਿਸ ਨਾਲ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਿੱਖਿਆ ਤੇ ਸਿਖਲਾਈ ਦੇ ਖੇਤਰ ਵਿਚ ਹੋਰ ਬਿਹਤਰ ਮੌਕੇ ਮਿਲਣਗੇ ਜਦਕਿ ਆਉਣ ਵਾਲੇ ਸਮੇਂ ਵਿਚ ਵੀ ਇਸ ਸੰਸਥਾ ਨਾਲ ਸਬੰਧਿਤ ਹੋਰ ਪ੍ਰੋਜੈਕਟ ਲਿਆਂਦੇ ਜਾਣਗੇ। ਵਿਧਾਇਕ ਨੇ ਇਹ ਵੀ ਕਿਹਾ ਕਿ ਅੱਜ ਦਾ ਯੁੱਗ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ) ਦਾ ਯੁੱਗ ਹੈ ਅਤੇ ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਬੱਚਿਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਨਵੀਂ ਤਕਨੀਕ ਅਤੇ ਹੁਨਰਾਂ ਦੀ ਸਿੱਖਿਆ ਦੇ ਕੇ ਉਨ੍ਹਾਂ ਨੂੰ ਭਵਿੱਖ ਦੀਆਂ ਚੁਨੌਤੀਆਂ ਲਈ ਤਿਆਰ ਕੀਤਾ ਜਾ ਰਿਹਾ ਹੈ। ਸਰਕਾਰੀ ਸਕੂਲਾਂ ਦੇ ਵਿਦਿਆਰਥੀ ਅੱਜ ਵੱਖ-ਵੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਨੀਟ ਪ੍ਰੀਖਿਆ ਦੇ ਨਤੀਜਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਤੋਂ ਪੜ੍ਹ ਕੇ ਵਿਦਿਆਰਥੀਆਂ ਦਾ ਮੈਡੀਕਲ, ਆਈ.ਏ.ਐਸ., ਪੀ.ਸੀ.ਐਸ. ਸਮੇਤ ਹੋਰ ਖੇਤਰਾਂ ਵਿਚ ਅੱਗੇ ਵਧਣਾ ਸਿੱਖਿਆ ਦੀ ਗੁਣਵੱਤਾ ਵਿਚ ਆ ਰਹੇ ਸੁਧਾਰ ਦਾ ਪ੍ਰਮਾਣ ਹੈ। ਵਿਧਾਇਕ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਨੂੰ ਆਪਣੇ ਪੈਰਾਂ ’ਤੇ ਖੜ੍ਹਾ ਕਰਨਾ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਮਰੱਥ ਬਣਾਉਣਾ ਹੈ, ਤਾਂ ਜੋ ਉਹ ਭਵਿੱਖ ਵਿਚ ਸਰਕਾਰੀ ਨੌਕਰੀਆਂ ਸਮੇਤ ਵੱਖ-ਵੱਖ ਖੇਤਰਾਂ ਵਿਚ ਆਪਣਾ ਯੋਗਦਾਨ ਪਾ ਸਕਣ। ਇਸ ਮੌਕੇ ਡਾਇਟ ਦੇ ਪ੍ਰਿੰਸੀਪਲ ਆਨੰਦ ਗੁਪਤਾ , ਐਸ.ਡੀ.ਓ. ਕ੍ਰਿਸ਼ਨ ਗੋਪਾਲ, ਕੌਂਸਲਰ ਬੰਟੀ ਸੈਣੀ, ਕੌਂਸਲਰ ਐਡ. ਹਰਕਮਲ ਸਿੰਘ, ਬਲਾਕ ਪ੍ਰਧਾਨ ਰਮੇਸ਼ ਕੁਮਾਰ ਸੋਨੂੰ ਤੇ ਡਾਇਟ ਦਾ ਸਟਾਫ਼ ਵੀ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਮੌਸਮੀ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਵਿਖੇ ਅਧਿਆਤਮਿਕ ਸ਼ਾਂਤੀ ਅਤੇ ਸਾਂਝੀ ਭਲਾਈ ਨੂੰ ਸਮਰਪਿਤ ਸਮਾਗਮ
Ad Position 24