ਜ਼ਿਲੇ ’ਚ ਕਾਰਗਿਲ ਸ਼ਹੀਦਾਂ ਦੇ ਪਰਿਵਾਰਾਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ-ਡਾ. ਲਾਲ
ਫ਼ਤਹਿਗੜ੍ਹ ਸਾਹਿਬ, 19 ਅਗਸਤ (ਬਲਜਿੰਦਰ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਦੀ ਅਗਵਾਈ ਹੇਠ ਵੀਰਵਾਰ ਨੂੰ ਸਵੇਰੇ ਸਾਢੇ 10 ਵਜੇ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿਚ ਬੀ.
ਫ਼ਤਹਿਗੜ੍ਹ ਸਾਹਿਬ, 19 ਅਗਸਤ (ਬਲਜਿੰਦਰ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਦੀ ਅਗਵਾਈ ਹੇਠ ਵੀਰਵਾਰ ਨੂੰ ਸਵੇਰੇ ਸਾਢੇ 10 ਵਜੇ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿਚ ਬੀ.ਐਸ.ਐਫ ਅਤੇ ਸੀ.ਆਰ.ਪੀ ਦੇ ਸਾਰੇ ਸੇਵਾ ਮੁਕਤ ਸੈਨਿਕਾਂ ਦੀ ਬਿਹਤਰ ਖ਼ੁਸ਼ਹਾਲੀ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਮੁਸ਼ਕਲਾਂ ਨੂੰ ਲੈ ਕੇ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਜਿਸ ਦੌਰਾਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨਾਲ ਸਬੰਧੰਤ ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਇਸ ਸਮਾਗਮ ਵਿਚ ਸਾਰੇ ਸਾਬਕਾ ਸੈਨਿਕਾਂ ਨੂੰ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਮੀਟਿੰਗ ਸਾਬਕਾ ਸੈਨਿਕਾਂ ਦੇ ਵਿਚਾਰੇ ਜਾਣ ਵਾਲੇ ਮਸਲਿਆਂ ਤੋਂ ਬਾਅਦ ਅਗਲੀ ਰਣਨੀਤੀ ਤਿਆਰ ਕਰਕੇ ਉਨ੍ਹਾਂ ਦੇ ਹੱਕ ਹਕੂਕ ਲਈ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਹਾਅ ਦਾ ਨਾਅਰਾ ਚੇਤਨਾ ਮੰਚ ਵਲੋਂ ਸੈਨਿਕਾਂ ਦੀ ਬਿਹਤਰ ਖ਼ੁਸ਼ਹਾਲੀ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਮੁਸ਼ਕਲਾਂ ਦੇ ਹੱਲ ਸਬੰਧੀ ਮਤਾ ਪਾਸ ਕਰਕੇ ਪੰਜਾਬ ਸਰਕਾਰ ਨੂੰ ਭੇਜਿਆ ਜਾਵੇਗਾ ਤਾਂ ਜੋ ਸਾਰੇ ਸਾਬਕਾ ਸੈਨਿਕਾਂ ਨੂੰ ਬੁਢਾਪਾ ਪੈਨਸ਼ਨ ਤੇ ਹੋਰ ਸਾਰੀ ਸਹੂਲਤਾਂ ਦੇ ਲਾਭ ਮਿਲ ਸਕਣ।