20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

‘ ਇਕ ਦਿਨ ਮੇਰਾ ਪਿੰਡ’ ਤਹਿਤ ਡਾ. ਚੌਹਾਨ ਪਹੁੰਚੇ ਪਿੰਡ ਸੈਦਪੁਰਾ, ਪਿੰਡ ਵਾਸੀਆਂ ਨੇ ਦੱਸੀਆਂ ਪਿੰਡ ਦੀਆਂ ਸਮੱਸਿਆਵਾਂ

ਖਮਾਣੋਂ, 19 ਅਗਸਤ (ਜੋਗਿੰਦਰ ਪਾਲ)-ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਐਸ. ਐਮ.

Ad Position 21
No active advertisement
ਅਜੀਤ ਡੈਸਕ 20-08-2026
ਖਮਾਣੋਂ, 19 ਅਗਸਤ (ਜੋਗਿੰਦਰ ਪਾਲ)-ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਐਸ.ਐਮ.ਓ. ਡਾ. ਨਰੇਸ਼ ਚੌਹਾਨ ਵਲੋਂ ‘ਇਕ ਦਿਨ ਮੇਰਾ ਪਿੰਡ’ ਮੁਹਿੰਮ ਤਹਿਤ ਪਿੰਡ ਸੈਦਪੁਰਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਕਾਂਗਰਸ ਪਾਰਟੀ ਦੀਆਂ ਨੀਤੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਅਤੇ ਪਿੰਡ ਪਹੁੰਚਣ ’ਤੇ ਲੋਕਾਂ ਵਲੋਂ ਡਾ. ਚੌਹਾਨ ਦਾ ਨਿੱਘਾ ਸਵਾਗਤ ਕੀਤਾ ਗਿਆ। ਮੀਟਿੰਗ ਦੌਰਾਨ ਪਿੰਡ ਵਾਸੀਆਂ ਨੇ ਪਿੰਡ ਦੇ ਵਿਕਾਸ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਪ੍ਰਬੰਧਕ ਲਗਾਉਣ ਦੀ ਮੰਗ ਕਰਦਿਆਂ ਦੱਸਿਆ ਕਿ ਪਿੰਡ ਦਾ ਟੋਭਾ ਗੰਦਗੀ ਨਾਲ ਭਰਿਆ ਪਿਆ ਹੈ ਅਤੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸ ਮੌਕੇ ਡਾ. ਨਰੇਸ਼ ਚੌਹਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਦੇਸ਼ ਦੇ ਲੋਕਤੰਤਰ ਦੀ ਰੱਖਿਆ ਲਈ ਭਾਜਪਾ ਨਾਲ ਵੱਡੀ ਲੜਾਈ ਲੜ ਰਹੀ ਹੈ, ਇਸ ਲਈ ਲੋਕਾਂ ਨੂੰ ਕਾਂਗਰਸ ਪਾਰਟੀ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਦੇ ਵਿਕਾਸ ਨੂੰ ਪਿੱਛੇ ਧੱਕ ਦਿੱਤਾ ਹੈ। ਡਾ. ਚੌਹਾਨ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਹੈ ਅਤੇ ਫਿਰੌਤੀਆਂ ਤੇ ਨਸ਼ੇ ਦੀ ਸਮੱਸਿਆ ਨੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ‘ਆਪ’ ਸਰਕਾਰ ਦੀਆਂ ਨੀਤੀਆਂ ਕਾਰਨ ਸੂਬੇ ਸਿਰ ਭਾਰੀ ਕਰਜ਼ਾ ਚੜ੍ਹ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਕਾਂਗਰਸ ਨੂੰ ਸੱਤਾ ਵਿਚ ਲਿਆਉਣ ਦਾ ਮਨ ਬਣਾ ਚੁੱਕੇ ਹਨ। ਇਸ ਮੌਕੇ ਦਲਵੀਰ ਸਿੰਘ ਪੰਮਾ, ਅਵਤਾਰ ਸਿੰਘ ਤਾਰਾ, ਰਣਧੀਰ ਸਿੰਘ, ਪਰਮਜੀਤ ਸਿੰਘ, ਜਸਵਿੰਦਰ ਕੌਰ ਪੰਚ, ਰਜਨਦੀਪ ਕੌਰ, ਕਮਲਜੀਤ ਕੌਰ, ਹਰਜਿੰਦਰ ਕੌਰ, ਪ੍ਰੇਮਜੀਤ, ਪ੍ਰੇਮ ਕੌਰ, ਅਮਰਜੀਤ ਕੌਰ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਲੇਸ਼ੀਆ ਵਿਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਗੁਰਵੰਸ਼ਪ੍ਰੀਤ ਸਿੰਘ ਦਾ ਸਨਮਾਨ ਅਗਲੀ ਖ਼ਬਰ ਸਰਕਾਰੀ ਹਾਈ ਤੇ ਪ੍ਰਾਇਮਰੀ ਸਕੂਲ ਰੈਲੋਂ ਦੇ ਵਿਦਿਆਰਥੀਆਂ ਨੂੰ ਐਨ.ਆਰ.ਆਈ ਨੇ ਬੂਟ-ਜੁਰਾਬਾਂ ਵੰਡੀਆਂ
Ad Position 24