20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਐਸ.ਪੀ. ਡੀ ਰਾਕੇਸ਼ ਯਾਦਵ ਦਾ ਬਲਵਿੰਦਰ ਸਿੱਧੂ ਅਤੇ ਲੱਖਾ ਧਨੋਆ ਨੇ ਕੀਤਾ ਸਵਾਗਤ

ਅਮਲੋਹ, 19 ਅਗਸਤ (ਕੇਵਲ ਸਿੰਘ)-ਪੁਲਿਸ ਜ਼ਿਲ੍ਹਾ ਖੰਨਾ ਦੇ ਨਵਨਿਯੁਕਤ ਐਸ. ਪੀ.

Ad Position 21
No active advertisement
ਅਜੀਤ ਡੈਸਕ 20-08-2026
ਅਮਲੋਹ, 19 ਅਗਸਤ (ਕੇਵਲ ਸਿੰਘ)-ਪੁਲਿਸ ਜ਼ਿਲ੍ਹਾ ਖੰਨਾ ਦੇ ਨਵਨਿਯੁਕਤ ਐਸ.ਪੀ.ਡੀ ਰਾਕੇਸ਼ ਕੁਮਾਰ ਯਾਦਵ ਦਾ ਮਨੁੱਖੀ ਅਧਿਕਾਰ ਕਮਿਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਕੋਰ ਗਰੁੱਪ ਮੈਂਬਰ ਬਲਵਿੰਦਰ ਸਿੰਘ ਸਿੱਧੂ ਅਤੇ ਪੀਬੀ 23 ਰੈਸਟੋਰੈਂਟ ਅਮਲੋਹ ਦੇ ਐਮ.ਡੀ. ਲਖਵੀਰ ਸਿੰਘ ਲੱਖਾ ਧਨੋਆ ਵਲੋਂ ਬੁੱਕਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਲੋਂ ਪੁਲਿਸ ਅਧਿਕਾਰੀ ਨਾਲ ਵੱਖ-ਵੱਖ ਸਮਾਜਿਕ ਅਤੇ ਲੋਕ ਹਿਤ ਦੇ ਮੁੱਦਿਆਂ ਸਬੰਧੀ ਅਹਿਮ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਬਲਵਿੰਦਰ ਸਿੰਘ ਸਿੱਧੂ ਅਤੇ ਲਖਵੀਰ ਸਿੰਘ ਲੱਖਾ ਧਨੋਆ ਨੇ ਭਰੋਸਾ ਦਿਵਾਇਆ ਕਿ ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਵਿਚ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਐਸ.ਪੀ. ਡੀ ਰਾਕੇਸ਼ ਕੁਮਾਰ ਯਾਦਵ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਨਸ਼ਿਆਂ ਵਿਰੁੱਧ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਜੜ੍ਹੋਂ ਖ਼ਾਤਮੇ ਲਈ ਉਹ ਬੇਝਿਜਕ ਪੁਲਿਸ ਨੂੰ ਸੂਚਨਾ ਦੇਣ ਅਤੇ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲਿਆਂ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ ਅਤੇ ਪੁਲਿਸ ਵਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਈਡੀ ਵਲੋਂ ਡੀ.ਜੀ.ਪੀ. ਪੰਜਾਬ ਨੂੰ ਲਿਖੀ ਚਿੱਠੀ ਦਾ ਸੱਚ ਸਾਹਮਣੇ ਲਿਆ ਕੇ ‘ਆਪ’ ਸਰਕਾਰ ਸਥਿਤੀ ਸਪੱਸ਼ਟ ਕਰੇ-ਅਕਾਲੀ ਆਗੂ ਅਗਲੀ ਖ਼ਬਰ ਮਲੇਸ਼ੀਆ ਵਿਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਗੁਰਵੰਸ਼ਪ੍ਰੀਤ ਸਿੰਘ ਦਾ ਸਨਮਾਨ
Ad Position 24