20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਪੰਜਾਬ ਸਰਕਾਰ ਕਿਸਾਨੀ ਨੂੰ ਆਧੁਨਿਕ ਤਕਨੀਕਾਂ ਮੁਹੱਈਆ ਕਰਵਾ ਕੇ ਆਰਥਿਕ ਪੱਖੋਂ ਮਜ਼ਬੂਤ ਕਰਨ ਲਈ ਵਚਨਬੱਧ-ਗੈਰੀ ਬੜਿੰਗ

ਅਮਲੋਹ, 19 ਅਗਸਤ (ਗਿੱਲ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਕਿਸਾਨੀ ਨੂੰ ਆਧੁਨਿਕ ਅਤੇ ਆਰਥਿਕ ਪੱਖੋਂ ਮਜ਼ਬੂਤ ਕਰਨ ਲਈ ਲਗਾਤਾਰ ਕਦਮ ਚੁੱਕ ਰਹੀ ਹੈ। ਇਸੇ ਲੜੀ ਤਹਿਤ ਅੱਜ ਹਲਕਾ ਅਮਲੋਹ ਦੇ ਪਿੰਡ ਸਲਾਣਾ ਦੂਲਾ ਸਿੰਘ ਵਾਲਾ ਦੀ ਸਹਿਕਾਰੀ ਸਭਾ ਨੂੰ ਆਧੁਨਿਕ ਖੇਤੀਬਾੜੀ ਸੰਦ ਸੌਂਪੇ ਗਏ।

Ad Position 21
No active advertisement
ਅਜੀਤ ਡੈਸਕ 20-08-2026
ਅਮਲੋਹ, 19 ਅਗਸਤ (ਗਿੱਲ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਕਿਸਾਨੀ ਨੂੰ ਆਧੁਨਿਕ ਅਤੇ ਆਰਥਿਕ ਪੱਖੋਂ ਮਜ਼ਬੂਤ ਕਰਨ ਲਈ ਲਗਾਤਾਰ ਕਦਮ ਚੁੱਕ ਰਹੀ ਹੈ। ਇਸੇ ਲੜੀ ਤਹਿਤ ਅੱਜ ਹਲਕਾ ਅਮਲੋਹ ਦੇ ਪਿੰਡ ਸਲਾਣਾ ਦੂਲਾ ਸਿੰਘ ਵਾਲਾ ਦੀ ਸਹਿਕਾਰੀ ਸਭਾ ਨੂੰ ਆਧੁਨਿਕ ਖੇਤੀਬਾੜੀ ਸੰਦ ਸੌਂਪੇ ਗਏ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਦੱਸਿਆ ਕਿ ਸਰਕਾਰ ਦੇ ਇਸ ਕਦਮ ਨਾਲ ਪਿੰਡ ਦੇ ਕਿਸਾਨਾਂ ਨੂੰ ਸਹੂਲਤ ਮਿਲੇਗੀ ਅਤੇ ਖੇਤੀਬਾੜੀ ਖ਼ਰਚਿਆਂ ਵਿਚ ਕਟੌਤੀ ਆਵੇਗੀ। ਵਿਧਾਇਕ ਗੈਰੀ ਬੜਿੰਗ ਨੇ ਦੱਸਿਆ ਕਿ ਸਭਾ ਲਈ ਕੁੱਲ 30 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਖੇਤੀਬਾੜੀ ਸੰਦ ਖ਼ਰੀਦੇ ਗਏ ਹਨ, ਜਿਨ੍ਹਾਂ ’ਤੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਸਹੂਲਤ ਲਈ 80 ਫ਼ੀਸਦੀ ਦੀ ਸਬਸਿਡੀ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸੁਸਾਇਟੀ ਨੂੰ 1 ਟਰੈਕਟਰ, 2 ਐਮ.ਬੀ. ਪਲਾਊ, 2 ਮਲਚਰ ਅਤੇ 2 ਸੁਪਰ ਸੀਡਰ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਸ਼ੀਨਾਂ ਨਾਲ ਫ਼ਸਲ ਦੀ ਬਿਜਾਈ ਆਸਾਨ ਹੋਵੇਗੀ ਅਤੇ ਪਰਾਲੀ ਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਵਿਚ ਵੀ ਮਦਦ ਮਿਲੇਗੀ, ਜਿਸ ਨਾਲ ਵਾਤਾਵਰਨ ਨੂੰ ਸ਼ੁੱਧ ਰੱਖਣ ਵਿਚ ਸਹਾਇਤਾ ਮਿਲੇਗੀ। ਇਸ ਮੌਕੇ ਵਿਧਾਇਕ ਬੜਿੰਗ ਨੇ ਪਿੰਡ ਸਲਾਣਾ ਦੂਲਾ ਸਿੰਘ ਵਾਲਾ ਦੇ ਸਮੂਹ ਨਗਰ ਨਿਵਾਸੀਆਂ ਅਤੇ ਕਿਸਾਨਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਸਹਿਕਾਰੀ ਸਭਾਵਾਂ ਨੂੰ ਮਜ਼ਬੂਤ ਕਰਨਾ ਮਾਨ ਸਰਕਾਰ ਦਾ ਮੁੱਖ ਟੀਚਾ ਹੈ ਤਾਂ ਜੋ ਪੰਜਾਬ ਦਾ ਕਿਸਾਨ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਛੂਹ ਸਕੇ ਅਤੇ ਸੂਬਾ ਮੁੜ ਤੋਂ ‘ਰੰਗਲਾ ਪੰਜਾਬ’ ਬਣ ਸਕੇ।
Ad Position 22
No active advertisement
ਪਿਛਲੀ ਖ਼ਬਰ ਮਹੰਤ ਡਾ.ਆਫ਼ਤਾਬ ਸਿੰਘ ਨੇ ਬਰਸੀ ਸਮਾਗਮ ’ਚ ਸਹਿਯੋਗ ਕਰਨ ਲਈ ਸਮੂਹ ਸੰਗਤਾਂ ਦਾ ਧੰਨਵਾਦ ਅਗਲੀ ਖ਼ਬਰ ਖਾਦਾਂ ਦੀਆਂ ਕੀਮਤਾਂ ਵਿਚ ਵਾਧੇ ਨੇ ਪੰਜਾਬ ਦੇ ਕਿਸਾਨਾਂ ਤੇ ਵਾਧੂ ਬੋਝ ਪਾਇਆ-ਰਾਜੂ ਖੰਨਾ
Ad Position 24