20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਮੰਡੀ ਗੋਬਿੰਦਗੜ੍ਹ ਵਿਖੇ 21 ਤੋਂ 26 ਅਗਸਤ ਤੱਕ ਲੱਗੇਗਾ ਪੰਜਾਬ ਸਖੀ ਸ਼ਕਤੀ ਮੇਲਾ-ਡਾ. ਸੋਨਾ ਥਿੰਦ

ਫ਼ਤਹਿਗੜ੍ਹ ਸਾਹਿਬ, 19 ਅਗਸਤ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਮਹਿਲਾ ਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਲਈ ਅਹਿਮ ਕਦਮ ਚੁੱਕਦੇ ਹੋਏ 21 ਤੋਂ 26 ਅਗਸਤ ਤੱਕ ਐੱਸ. ਜੀ.

Ad Position 21
No active advertisement
ਅਜੀਤ ਡੈਸਕ 20-08-2026
ਫ਼ਤਹਿਗੜ੍ਹ ਸਾਹਿਬ, 19 ਅਗਸਤ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਮਹਿਲਾ ਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਲਈ ਅਹਿਮ ਕਦਮ ਚੁੱਕਦੇ ਹੋਏ 21 ਤੋਂ 26 ਅਗਸਤ ਤੱਕ ਐੱਸ.ਜੀ.ਐੱਚ.ਜੀ.ਸੀਨੀਅਰ ਸੈਕੰਡਰੀ ਸਕੂਲ ਮੰਡੀ ਗੋਬਿੰਦਗੜ੍ਹ ਵਿਖੇ ਪੰਜਾਬ ਸਖੀ ਸ਼ਕਤੀ ਮੇਲਾ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਸਖੀ ਸ਼ਕਤੀ ਮੇਲੇ ਦੀਆਂ ਤਿਆਰੀ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦਿੱਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਧਾਲੀਵਾਲ ਵੀ ਹਾਜ਼ਰ ਸਨ। ਡੀ.ਸੀ ਨੇ ਦੱਸਿਆ ਕਿ ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ ਅਤੇ ਉਦਯੋਗ ਤੇ ਵਣਜ ਵਿਭਾਗ ਪੰਜਾਬ ਵਲੋਂ ਇਹ ਮੇਲਾ ਸਾਂਝੇ ਤੌਰ ਤੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਇਕ ਉੱਚ ਪੱਧਰੀ ਉਪਰਾਲਾ ਹੈ ਜਿੱਥੇ ਘਰਾਂ ਵਿਚ ਤਿਆਰ ਕੀਤੇ ਗਏ ਉਤਪਾਦ, ਰਵਾਇਤੀ ਕਲਾ ਅਤੇ ਆਧੁਨਿਕ ਦਸਤਕਾਰੀ ਡਿਜਾਇਨ ਖਿੱਚ ਦਾ ਕੇਂਦਰ ਬਣਨਗੇ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਖਾਣ ਪੀਣ ਦੀਆਂ ਵਸਤਾਂ ਸਬੰਧੀ ਵਿਸ਼ੇਸ਼ ਸਟਾਲਾਂ ਵੀ ਲਗਾਈਆਂ ਜਾਣਗੀਆਂ ਅਤੇ ਮੇਲੇ ਦਾ ਆਰੰਭ ਰੋਜ਼ਾਨਾ ਸਵੇਰੇ 10 ਵਜੇ ਤੋਂ ਹੋਵੇਗਾ। ਉਨ੍ਹਾਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਮੇਲੇ ਵਿਚ ਆਉਣ ਵਾਲੇ ਸ਼ਿਲਪਕਾਰਾਂ ਅਤੇ ਕਲਾਕਾਰਾਂ ਸਮੇਤ ਸਾਰੇ ਲੋਕਾਂ ਲਈ ਲੋੜੀਂਦੇ ਪ੍ਰਬੰਧ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣੇ ਯਕੀਨੀ ਬਣਾਏ ਜਾਣ। ਡਿਪਟੀ ਕਮਿਸ਼ਨਰ ਨੇ ਸੁਰੱਖਿਆ ਪ੍ਰਬੰਧਾਂ, ਆਵਾਜਾਈ ਵਿਵਸਥਾ, ਪੀਣ ਵਾਲੇ ਸਾਫ਼ ਪਾਣੀ ਦੇ ਪ੍ਰਬੰਧ, ਸਾਫ਼ ਸਫ਼ਾਈ, ਮੈਡੀਕਲ ਟੀਮਾਂ ਦੀ ਤਾਇਨਾਤੀ ਸਮੇਤ ਹੋਰ ਪ੍ਰਬੰਧਾਂ ਬਾਰੇ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੇਲੇ ਦਾ ਆਨੰਦ ਮਾਨਣ ਲਈ ਆਪਣੇ ਪਰਿਵਾਰਾਂ ਸਮੇਤ ਜ਼ਰੂਰ ਪਹੁੰਚਣ। ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਜਸਪ੍ਰੀਤ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਵਿੰਦਰ ਕੌਰ, ਡੀ.ਪੀ.ਐਮ. ਸ਼ੌਰਵ ਬਾਂਸਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵਲੋਂ ਐਂਟੀ-ਰੈਗਿੰਗ ਮੁਹਿੰਮ ਦਾ ਆਯੋਜਨ ਅਗਲੀ ਖ਼ਬਰ ਮਹੰਤ ਡਾ.ਆਫ਼ਤਾਬ ਸਿੰਘ ਨੇ ਬਰਸੀ ਸਮਾਗਮ ’ਚ ਸਹਿਯੋਗ ਕਰਨ ਲਈ ਸਮੂਹ ਸੰਗਤਾਂ ਦਾ ਧੰਨਵਾਦ
Ad Position 24