ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵਲੋਂ ਐਂਟੀ-ਰੈਗਿੰਗ ਮੁਹਿੰਮ ਦਾ ਆਯੋਜਨ
ਫ਼ਤਹਿਗੜ੍ਹ ਸਾਹਿਬ, 19 ਅਗਸਤ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵਲੋਂ ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਰੈਗਿੰਗ ਦੇ ਮਾੜੇ ਪ੍ਰਭਾਵਾਂ ਅਤੇ ਇਸ ਨਾਲ ਸਬੰਧਿਤ ਕਾਨੂੰਨੀ ਪ੍ਰਬੰਧਾਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਐਂਟੀ-ਰੈਗਿੰਗ ਮੁਹਿੰਮ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਮੁਹਿੰਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਰੈਗਿੰਗ ਦੇ ਵੱਖ-ਵੱਖ ਰੂਪਾਂ, ਇਸ ਦੇ ਵਿਅਕਤੀਗਤ ਅਤੇ ਸਮਾਜਿਕ ਪ੍ਰਭਾਵਾਂ ਅਤੇ ਇਸ ਦੇ ਗੰਭੀਰ ਨਤੀਜਿਆਂ ਬਾਰੇ ਜਾਣੂ ਕਰਵਾਉਣਾ ਸੀ।
ਫ਼ਤਹਿਗੜ੍ਹ ਸਾਹਿਬ, 19 ਅਗਸਤ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵਲੋਂ ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਰੈਗਿੰਗ ਦੇ ਮਾੜੇ ਪ੍ਰਭਾਵਾਂ ਅਤੇ ਇਸ ਨਾਲ ਸਬੰਧਿਤ ਕਾਨੂੰਨੀ ਪ੍ਰਬੰਧਾਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਐਂਟੀ-ਰੈਗਿੰਗ ਮੁਹਿੰਮ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਮੁਹਿੰਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਰੈਗਿੰਗ ਦੇ ਵੱਖ-ਵੱਖ ਰੂਪਾਂ, ਇਸ ਦੇ ਵਿਅਕਤੀਗਤ ਅਤੇ ਸਮਾਜਿਕ ਪ੍ਰਭਾਵਾਂ ਅਤੇ ਇਸ ਦੇ ਗੰਭੀਰ ਨਤੀਜਿਆਂ ਬਾਰੇ ਜਾਣੂ ਕਰਵਾਉਣਾ ਸੀ। ਇਸ ਮੌਕੇ ਵਿਭਾਗ ਵਿਖੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਦੀ ਰੈਗਿੰਗ ਸੰਬੰਧੀ ਜਾਣਕਾਰੀ ਦਾ ਮੁਲਾਂਕਣ ਕਰਨ ਲਈ ਪੋਸਟਰ ਬਣਾਉਣ, ਸਲੋਗਨ ਲੇਖਣ ਅਤੇ ਹੋਰ ਵੱਖ-ਵੱਖ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਵਿਭਾਗ ਦੇ ਵਿਦਿਆਰਥੀਆਂ ਕੋਮਲ ਨੇ ਪਹਿਲਾ, ਸੁਖਪ੍ਰੀਤ ਕੌਰ ਨੇ ਦੂਸਰਾ ਅਤੇ ਰਵਨੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਮਾਤਾ ਗੁਜਰੀ ਕਾਲਜ ਦਾ ਕੈਂਪਸ ਰੈਗਿੰਗ ਮੁਕਤ ਕੈਂਪਸ ਹੈ ਅਤੇ ਕਾਲਜ ਵਿਦਿਆਰਥੀਆਂ ਨੂੰ ਇੱਕ ਸ਼ਾਂਤ ਅਤੇ ਸੁਰੱਖਿਆਤਮਿਕ ਅਕਾਦਮਿਕ ਵਾਤਾਵਰਨ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪਹਿਲੇ ਸਾਲ ਦੇ ਵਿਦਿਆਰਥੀ ਵੀ ਕਾਲਜ ਦੀ ਇਸ ਅਨੁਸ਼ਾਸਨ ਪੂਰਨ ਅਤੇ ਸਨਮਾਨਜਨਕ ਪਰੰਪਰਾ ਨੂੰ ਕਾਇਮ ਰੱਖਣ ਵਿਚ ਆਪਣਾ ਯੋਗਦਾਨ ਪਾਉਣਗੇ। ਮੈਨੇਜਮੈਂਟ ਸਟੱਡੀਜ਼ ਵਿਭਾਗ ਦੀ ਮੁਖੀ ਡਾ. ਕਮਲਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਰੈਗਿੰਗ ਨਾਲ ਸਬੰਧਿਤ ਘਟਨਾਵਾਂ ਦੀ ਗੰਭੀਰਤਾ ਅਤੇ ਇਸ ਦੀ ਰੋਕਥਾਮ ਲਈ ਨਵੇਂ ਵਿਦਿਆਰਥੀਆਂ ਦੀ ਸਮੂਹਿਕ ਜ਼ਿੰਮੇਵਾਰੀ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਇਸ ਮੌਕੇ ਹਾਜ਼ਰ ਵਿਦਿਆਰਥੀਆਂ ਨੇ ਰੈਗਿੰਗ ਤੋਂ ਦੂਰ ਰਹਿਣ ਅਤੇ ਇਸ ਵਿਰੁੱਧ ਸਰਗਰਮੀ ਨਾਲ ਜਾਗਰੂਕਤਾ ਪੈਦਾ ਕਰਨ ਦੀ ਸਹੁੰ ਚੁੱਕੀ। ਇਸ ਉਪਰੰਤ ਇਕ ਇੰਟਰੈਕਟਿਵ ਸੈਸ਼ਨ ਕਰਵਾਇਆ ਗਿਆ ਜਿਸ ਦੌਰਾਨ ਵਿਦਿਆਰਥੀਆਂ ਵਲੋਂ ਪੁੱਛੇ ਗਏ ਵੱਖ-ਵੱਖ ਸਵਾਲਾਂ ਦੇ ਤਸੱਲੀਬਖ਼ਸ਼ ਜਵਾਬ ਦਿੱਤੇ ਗਏ। ਸਮਾਗਮ ਵਿਚ ਐਂਟੀ-ਰੈਗਿੰਗ ਕਮੇਟੀ ਦੇ ਕਨਵੀਨਰ ਡਾ. ਜਗਦੀਸ਼ ਸਿੰਘ, ਕਮੇਟੀ ਮੈਂਬਰ ਡਾ. ਸ਼ਿਵਾਨੀ ਬੈਕਟਰ, ਡਾ. ਰਤਨੇਸ਼ਪਾਲ ਸਿੰਘ ਸਮੇਤ ਹੋਰ ਸਟਾਫ਼ ਮੈਂਬਰ ਅਤੇ ਵਿਦਿਆਰਥੀ ਮੌਜੂਦ ਸਨ।