ਅਰਜ਼ਮੀਤ ਕੌਰ ਨੇ ਜੂਡੋ-ਖਰਾਟੇ ਮੁਕਾਬਲੇ ’ਚ ਜਿੱਤਿਆ ਸੋਨ ਤਗਮਾ
ਸਨੌਰ, 19 ਅਗਸਤ (ਸੋਖਲ)-ਜ਼ਿਲ੍ਹਾ ਪਟਿਆਲਾ ਅਧੀਨ ਕਸਬਾ ਸਨੌਰ ਦੇ ਪਿੰਡ ਜਲਾਲਪੁਰ ਦੀ ਹੋਣਹਾਰ ਖਿਡਾਰਨ ਅਰਜ਼ਮੀਤ ਕੌਰ ਨੇ ਲੁਧਿਆਣਾ ਵਿਖੇ ਕਰਵਾਏ ਗਏ ਜੂਡੋ-ਖਰਾਟੇ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮਾ ਜਿੱਤਿਆ ਹੈ। ਅਰਜ਼ਮੀਤ ਕੌਰ ਦੀ ਇਸ ਪ੍ਰਾਪਤੀ ਨਾਲ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਅਰਜ਼ਮੀਤ ਕੌਰ ਨੇ ਜੂਡੋ-ਖਰਾਟੇ ਮੁਕਾਬਲੇ ’ਚ ਜਿੱਤਿਆ ਸੋਨ ਤਗਮਾ ਦਿਖਉਂਦੇ ਹੋਏ। ਅਜੀਤ ਤਸਵੀਰ
20-08-2026