21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਬਸੀ ਪਠਾਣਾਂ ਕਾਂਗਰਸ ਕਮੇਟੀ ਨੇ ਰਾਜੀਵ ਗਾਂਧੀ ਦੀ ਜੈਅੰਤੀ ਮਨਾਈ

ਬਸੀ ਪਠਾਣਾਂ, 20 ਅਗਸਤ (ਰਾਜਿੰਦਰ ਸ਼ਰਮਾ)-ਬਸੀ ਪਠਾਣਾਂ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਕ੍ਰਿਸ਼ਨ ਵਧਵਾ ਦੀ ਅਗਵਾਈ ਹੇਠ ਮਰਹੂਮ ਪ੍ਰਧਾਨ ਮੰਤਰੀ ਸਵ. ਰਾਜੀਵ ਗਾਂਧੀ ਦੀ ਜਨਮ ਜੈਅੰਤੀ ਸ਼ਰਧਾ ਨਾਲ ਮਨਾਈ ਗਈ।

Ad Position 21
No active advertisement
ਅਜੀਤ ਡੈਸਕ 21-08-2026
ਬਸੀ ਪਠਾਣਾਂ, 20 ਅਗਸਤ (ਰਾਜਿੰਦਰ ਸ਼ਰਮਾ)-ਬਸੀ ਪਠਾਣਾਂ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਕ੍ਰਿਸ਼ਨ ਵਧਵਾ ਦੀ ਅਗਵਾਈ ਹੇਠ ਮਰਹੂਮ ਪ੍ਰਧਾਨ ਮੰਤਰੀ ਸਵ. ਰਾਜੀਵ ਗਾਂਧੀ ਦੀ ਜਨਮ ਜੈਅੰਤੀ ਸ਼ਰਧਾ ਨਾਲ ਮਨਾਈ ਗਈ। ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਰਾਜੀਵ ਗਾਂਧੀ ਦੀ ਤਸਵੀਰ ’ਤੇ ਫੁੱਲਾਂ ਦੀ ਮਾਲਾ ਭੇਟ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਨਾਲ ਯਾਦ ਕੀਤਾ। ਦੇਸ਼ ਪ੍ਰਤੀ ਉਨ੍ਹਾਂ ਵਲੋਂ ਨਿਭਾਈਆਂ ਸੇਵਾਵਾਂ ਨੂੰ ਯਾਦ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਰਾਜੀਵ ਗਾਂਧੀ ਨੇ ਦੇਸ਼ ਨੂੰ ਆਧੁਨਿਕਤਾ ਤੇ ਤਕਨਾਲੋਜੀ ਦੇ ਖੇਤਰ ’ਚ ਅੱਗੇ ਲਿਜਾਣ ਲਈ ਅਹਿਮ ਕਦਮ ਚੁੱਕੇ ਅਤੇ ਨੌਜਵਾਨਾਂ ਦੀ ਭੂਮਿਕਾ ਨੂੰ ਮਜ਼ਬੂਤ ਕਰਨ ਤੇ ਦੇਸ਼ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਲਈ ਮਹੱਤਵਪੂਰਨ ਯੋਗਦਾਨ ਪਾਇਆ, ਜਿਸ ਨੂੰ ਦੇਸ਼ ਵਾਸੀ ਹਮੇਸ਼ਾ ਯਾਦ ਰੱਖਣਗੇ। ਸ਼ਹਿਰੀ ਕਾਂਗਰਸ ਪ੍ਰਧਾਨ ਕ੍ਰਿਸ਼ਨ ਵਧਵਾ ਨੇ ਕਿਹਾ ਕਿ ਰਾਜੀਵ ਗਾਂਧੀ ਦੀ ਸੋਚ, ਦੇਸ਼ ਪ੍ਰਤੀ ਸਮਰਪਣ ਨੌਜਵਾਨ ਪੀੜ੍ਹੀ ਲਈ ਪੇ੍ਰਰਨਾ ਦਾ ਸਰੋਤ ਹੈ। ਸਮਾਗਮ ’ਚ ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ ਹਰਸੇਵਕ ਸਿੰਘ, ਮੀਤ ਪ੍ਰਧਾਨ ਪਰਮਿੰਦਰ ਸਿੰਘ ਵਸ਼ਿਸ਼ਟ, ਗੁਰਪਾਲ ਸਿੰਘ ਵੈਦਵਾਨ, ਡਾ. ਨਰੇਸ਼ ਚੌਹਾਨ, ਇਕਬਾਲ ਸਿੰਘ ਬਲਾਕ ਪ੍ਰਧਾਨ, ਰੁਪਿੰਦਰ ਰੁਪਾਲ ਜੋਨੀ, ਅਸ਼ੋਕ ਗੌਤਮ, ਤਿਲਕ ਰਾਜ ਸ਼ਰਮਾ, ਰਾਜ ਕੁਮਾਰ ਧਵਨ, ਦਮਨਜੀਤ ਸਿੰਘ, ਹਰਦੀਪ ਸਿੰਘ ਬਦੇਸ਼ਾਂ ਆਦਿ ਆਗੂਆਂ ਅਤੇ ਵਰਕਰਾਂ ਵਲੋਂ ਲੱਡੂ ਵੰਡ ਕੇ ਰਾਜੀਵ ਗਾਂਧੀ ਦੀ ਜਨਮ ਜੈਅੰਤੀ ਦੀ ਖ਼ੁਸ਼ੀ ਸਾਂਝੀ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਦਾ ਆਯੋਜਨ ਅਗਲੀ ਖ਼ਬਰ ਅਦਾਰਾ ‘ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ ਜਨਮ ਦਿਨ ਮੌਕੇ ਘੋੜਾ ਅਕੈਡਮੀ ਵਿਚ ਲਗਾਏ...
Ad Position 24