21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

‘ ਆਪ’ ਆਗੂ ਸ਼ਾਮ ਸੁੰਦਰ ਵਧਵਾ ਡੇਰਾ ਬਾਬਾ ਬੁੱਧ ਦਾਸ ਜੀ ਵਿਖੇ ਹੋਏ ਨਤਮਸਤਕ

ਬਸੀ ਪਠਾਣਾਂ, 20 ਅਗਸਤ (ਰਾਜਿੰਦਰ ਸ਼ਰਮਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ਼ਾਮ ਸੁੰਦਰ ਵਧਵਾ ਤੇ ਕਾਂਤਾ ਵਧਵਾ ਡੇਰਾ ਬਾਬਾ ਬੁੱਧ ਦਾਸ ਜੀ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਡੇਰੇ ’ਚ ਮੱਥਾ ਟੇਕ ਕੇ ਸੰਤ-ਮਹਾਂਪੁਰਖਾਂ ਦੀਆਂ ਸਿੱਖਿਆਵਾਂ ਤੇ ਬਾਬਾ ਜੀ ਦੀ ਅਧਿਆਤਮਿਕ ਵਿਚਾਰਧਾਰਾ ਨੂੰ ਨਮਨ ਕਰਦੇ ਹੋਏ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

Ad Position 21
No active advertisement
ਅਜੀਤ ਡੈਸਕ 21-08-2026
ਬਸੀ ਪਠਾਣਾਂ, 20 ਅਗਸਤ (ਰਾਜਿੰਦਰ ਸ਼ਰਮਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ਼ਾਮ ਸੁੰਦਰ ਵਧਵਾ ਤੇ ਕਾਂਤਾ ਵਧਵਾ ਡੇਰਾ ਬਾਬਾ ਬੁੱਧ ਦਾਸ ਜੀ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਡੇਰੇ ’ਚ ਮੱਥਾ ਟੇਕ ਕੇ ਸੰਤ-ਮਹਾਂਪੁਰਖਾਂ ਦੀਆਂ ਸਿੱਖਿਆਵਾਂ ਤੇ ਬਾਬਾ ਜੀ ਦੀ ਅਧਿਆਤਮਿਕ ਵਿਚਾਰਧਾਰਾ ਨੂੰ ਨਮਨ ਕਰਦੇ ਹੋਏ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਡੇਰਾ ਬਾਬਾ ਬੁੱਧ ਦਾਸ ਜੀ ਦੇ ਮਹੰਤ ਡਾ. ਆਫ਼ਤਾਬ ਸਿੰਘ ਵਲੋਂ ‘ਆਪ’ ਆਗੂ ਸ਼ਾਮ ਸੁੰਦਰ ਵਧਵਾ ਦਾ ਨਿੱਘਾ ਸਵਾਗਤ ਕੀਤਾ ਅਤੇ ਡੇਰੇ ਦੀ ਧਾਰਮਿਕ ਮਰਿਆਦਾ ਅਨੁਸਾਰ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਮਹੰਤ ਡਾ. ਆਫ਼ਤਾਬ ਸਿੰਘ ਨੇ ਕਿਹਾ ਕਿ ਡੇਰਾ ਬਾਬਾ ਬੁੱਧ ਦਾਸ ਹਮੇਸ਼ਾ ਧਾਰਮਿਕ, ਸਮਾਜਿਕ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੰਦਾ ਆ ਰਿਹਾ ਹੈ। ਸ਼ਾਮ ਸੁੰਦਰ ਵਧਵਾ ਨੇ ਡੇਰੇ ਦੀਆਂ ਧਾਰਮਿਕ ਤੇ ਸਮਾਜ ਸੇਵੀ ਗਤੀਵਿਧੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪਵਿੱਤਰ ਅਸਥਾਨ ਮਨੁੱਖ ਨੂੰ ਸੇਵਾ, ਸਿਮਰਨ, ਨਿਮਰਤਾ ਤੇ ਆਪਸੀ ਭਾਈਚਾਰੇ ਦੀ ਪੇ੍ਰਰਨਾ ਦਿੰਦੇ ਹਨ। ਇਸ ਮੌਕੇ ਕਾਂਤਾ ਵਧਵਾ, ਵਿਜੇ ਕੁਮਾਰ ਬਤਰਾਨਾ, ਸ਼ਾਮ ਸਿੰਘ ਭਲਵਾਨ, ਵੀਰ ਗੋਸਾਈ, ਏ. ਐਸ. ਆਈ. ਸੁਖਵੰਤ ਸਿੰਘ ਆਦਿ ਦਾ ਵੀ ਸਨਮਾਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਵਾਹਨਾਂ ਦੀ ਆਰ. ਸੀ. ਟਰਾਂਸਫ਼ਰ ਦੀਆਂ ਮੁਸ਼ਕਿਲਾਂ ਸੰਬੰਧੀ ਸਕੂਟਰ ਬਾਜ਼ਾਰ ਐਸੋਸੀਏਸ਼ਨ ਨੇ ਵਿਧਾਇਕ ਬੜਿੰਗ ਨੂੰ ਸੌਂਪਿਆ ਮੰਗ ਪ... ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਦਾ ਆਯੋਜਨ
Ad Position 24