21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਵਾਹਨਾਂ ਦੀ ਆਰ. ਸੀ. ਟਰਾਂਸਫ਼ਰ ਦੀਆਂ ਮੁਸ਼ਕਿਲਾਂ ਸੰਬੰਧੀ ਸਕੂਟਰ ਬਾਜ਼ਾਰ ਐਸੋਸੀਏਸ਼ਨ ਨੇ ਵਿਧਾਇਕ ਬੜਿੰਗ ਨੂੰ ਸੌਂਪਿਆ ਮੰਗ ਪੱਤਰ

ਅਮਲੋਹ, 20 ਅਗਸਤ (ਸ਼ੇਰਗਿੱਲ, ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨਾਲ ਪੰਜਾਬ ਸਕੂਟਰ ਬਾਜ਼ਾਰ ਐਸੋਸੀਏਸ਼ਨ ਦੇ ਵਫ਼ਦ ਨੇ ਮੀਟਿੰਗ ਕੀਤੀ। ਇਸ ਮੌਕੇ ਐਸੋਸੀਏਸ਼ਨ ਵਲੋਂ ਵਾਹਨਾਂ ਦੀ ਰਜਿਸਟਰੇਸ਼ਨ ਸਰਟੀਫਿਕੇਟ ਤੇ ਮਾਲਕੀ ਤਬਦੀਲੀ ਦੀ ਪ੍ਰਕਿਰਿਆ ਦੌਰਾਨ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਮੰਗ ਪੱਤਰ ਸੌਂਪਿਆ ਗਿਆ।

Ad Position 21
No active advertisement
ਅਜੀਤ ਡੈਸਕ 21-08-2026
ਅਮਲੋਹ, 20 ਅਗਸਤ (ਸ਼ੇਰਗਿੱਲ, ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨਾਲ ਪੰਜਾਬ ਸਕੂਟਰ ਬਾਜ਼ਾਰ ਐਸੋਸੀਏਸ਼ਨ ਦੇ ਵਫ਼ਦ ਨੇ ਮੀਟਿੰਗ ਕੀਤੀ। ਇਸ ਮੌਕੇ ਐਸੋਸੀਏਸ਼ਨ ਵਲੋਂ ਵਾਹਨਾਂ ਦੀ ਰਜਿਸਟਰੇਸ਼ਨ ਸਰਟੀਫਿਕੇਟ ਤੇ ਮਾਲਕੀ ਤਬਦੀਲੀ ਦੀ ਪ੍ਰਕਿਰਿਆ ਦੌਰਾਨ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਮੰਗ ਪੱਤਰ ਸੌਂਪਿਆ ਗਿਆ। ਵਿਧਾਇਕ ਗੈਰੀ ਬੜਿੰਗ ਨੇ ਦੱਸਿਆ ਕਿ ਵਾਹਨਾਂ ਦੀ ਆਰ. ਸੀ. ਤਬਦੀਲ ਕਰਨ ਲਈ ਸਿਰਫ਼ ਆਧਾਰ ਰਾਹੀਂ ਮਿਲਣ ਵਾਲਾ ਇਕ ਵਾਰ ਵਰਤੋਂ ਵਾਲਾ ਪਾਸਵਰਡ (ਓ. ਟੀ. ਪੀ.) ਲਾਜ਼ਮੀ ਹੋਣ ਕਾਰਨ ਖ਼ਰੀਦਦਾਰਾਂ, ਵੇਚਣ ਵਾਲਿਆਂ ਅਤੇ ਡੀਲਰਾਂ ਨੂੰ ਮੁਸ਼ਕਲਾਂ ਆ ਰਹੀਆਂ ਹਨ। ਕਈ ਲੋਕਾਂ ਦੇ ਮੋਬਾਈਲ ਨੰਬਰ ਆਧਾਰ ਨਾਲ ਜੁੜੇ ਨਾ ਹੋਣ ਜਾਂ ਪੁਰਾਣੇ ਵਾਹਨ ਮਾਲਕਾਂ ਦੇ ਦੂਰ ਰਹਿਣ ਕਾਰਨ ਤਬਦੀਲੀ ਦੀ ਪ੍ਰਕਿਰਿਆ ਪੂਰੀ ਨਹੀਂ ਹੋ ਰਹੀ। ਐਸੋਸੀਏਸ਼ਨ ਨੇ ਮੰਗ ਕੀਤੀ ਕਿ ਪਹਿਲਾਂ ਵਾਂਗ ਰਜਿਸਟਰਡ ਮੋਬਾਈਲ ਨੰਬਰ ’ਤੇ ਆਉਣ ਵਾਲੇ ਇਕ ਵਾਰ ਵਰਤੋਂ ਵਾਲੇ ਪਾਸਵਰਡ ਨੂੰ ਵੀ ਬਦਲਵੇਂ ਤਸਦੀਕੀ ਵਿਕਲਪ ਵਜੋਂ ਬਹਾਲ ਕੀਤਾ ਜਾਵੇ। ਵਿਧਾਇਕ ਬੜਿੰਗ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਇਹ ਮਾਮਲਾ ਪੰਜਾਬ ਸਰਕਾਰ, ਟਰਾਂਸਪੋਰਟ ਵਿਭਾਗ ਅਤੇ ਕੇਂਦਰੀ ਸੜਕ ਆਵਾਜਾਈ ਮੰਤਰਾਲੇ ਦੇ ਧਿਆਨ ਵਿਚ ਲਿਆ ਕੇ ਜਲਦ ਹੱਲ ਕਰਵਾਉਣ ਦੇ ਯਤਨ ਕੀਤੇ ਜਾਣਗੇ, ਤਾਂ ਜੋ ਲੋਕਾਂ ਤੇ ਵਾਹਨ ਵਪਾਰੀਆਂ ਦੀ ਖ਼ੱਜਲ-ਖ਼ੁਆਰੀ ਖ਼ਤਮ ਹੋ ਸਕੇ।
Ad Position 22
No active advertisement
ਪਿਛਲੀ ਖ਼ਬਰ ਪਿਮਟ ਦੇ ਬੀ. ਐਸ. ਸੀ. ਫੂਡ ਟੈਕਨਾਲੋਜੀ ਦੂਜੇ ਸਮੈਸਟਰ ਦੇ ਵਿਦਿਆਰਥੀਆਂ ਨੇ ਪ੍ਰੀਖਿਆਵਾਂ ਵਿਚ ਸੰਸਥਾ ਦਾ ਨਾਂਅ ਰੌਸ਼ਨ ਕੀਤ... ਅਗਲੀ ਖ਼ਬਰ ‘ ਆਪ’ ਆਗੂ ਸ਼ਾਮ ਸੁੰਦਰ ਵਧਵਾ ਡੇਰਾ ਬਾਬਾ ਬੁੱਧ ਦਾਸ ਜੀ ਵਿਖੇ ਹੋਏ ਨਤਮਸਤਕ
Ad Position 24