ਕਲੈਰੀਕਲ ਸਟਾਫ਼ ਸਬ ਡਵੀਜ਼ਨ ਖਮਾਣੋਂ ਦੇ ਜਸਪਾਲ ਸਿੰਘ ਪ੍ਰਧਾਨ ਬਣੇ
ਨਵੀਂ ਕਮੇਟੀ ਦੀ ਕੀਤੀ ਗਈ ਚੋਣ
ਖਮਾਣੋਂ, 20 ਅਗਸਤ (ਮਨਮੋਹਣ ਸਿੰਘ ਕਲੇਰ)-ਕਲੈਰੀਕਲ ਸਟਾਫ਼ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ, ਜਿਸ ’ਚ ਸਰਬਸੰਮਤੀ ਨਾਲ ਨਵੀਂ ਕਮੇਟੀ/ਇਕਾਈ ਕਲੈਰੀਕਲ ਸਟਾਫ਼ ਸਬ ਡਵੀਜ਼ਨ ਖਮਾਣੋਂ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਮੀਟਿੰਗ ਦੌਰਾਨ ਸਰਕਾਰੀ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਮੁਲਾਜ਼ਮਾਂ ਦੇ ਹਿਤਾਂ ਦੀ ਰਾਖੀ ਲਈ ਵੱਖ-ਵੱਖ ਅਹੁਦੇਦਾਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ।
ਖਮਾਣੋਂ, 20 ਅਗਸਤ (ਮਨਮੋਹਣ ਸਿੰਘ ਕਲੇਰ)-ਕਲੈਰੀਕਲ ਸਟਾਫ਼ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ, ਜਿਸ ’ਚ ਸਰਬਸੰਮਤੀ ਨਾਲ ਨਵੀਂ ਕਮੇਟੀ/ਇਕਾਈ ਕਲੈਰੀਕਲ ਸਟਾਫ਼ ਸਬ ਡਵੀਜ਼ਨ ਖਮਾਣੋਂ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਮੀਟਿੰਗ ਦੌਰਾਨ ਸਰਕਾਰੀ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਮੁਲਾਜ਼ਮਾਂ ਦੇ ਹਿਤਾਂ ਦੀ ਰਾਖੀ ਲਈ ਵੱਖ-ਵੱਖ ਅਹੁਦੇਦਾਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਨਵੀਂ ਚੁਣੀ ਗਈ ਕਮੇਟੀ ਦੀ ਸੂਚੀ ਵਿਚ ਪ੍ਰਧਾਨ ਜਸਪਾਲ ਸਿੰਘ ਸੀਨੀਅਰ ਸਹਾਇਕ, ਸਕੱਤਰ ਮੇਜਰ ਸਿੰਘ ਜੂਨੀਅਰ ਸਹਾਇਕ, ਖ਼ਜ਼ਾਨਚੀ ਦਵਿੰਦਰ ਸਿੰਘ ਜੂਨੀਅਰ ਸਹਾਇਕ, ਕੋਆਰਡੀਨੇਟਰ ਰਾਜਵੰਤ ਕੌਰ ਕਲਰਕ, ਕੋਆਰਡੀਨੇਟਰ ਤਰਸੇਮ ਸਿੰਘ ਕਲਰਕ, ਤਹਿਸੀਲ ਦਫ਼ਤਰ ਖਮਾਣੋਂ ਚੁਣੇ ਗਏ। ਨਵੇਂ ਚੁਣੇ ਗਏ ਅਹੁਦੇਦਾਰਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।