21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਬਿਜਲੀ ਦੀ ਨਾਕਸ ਸਪਲਾਈ ਤੋਂ ਖਮਾਣੋਂ ਤੇ ਆਸ-ਪਾਸ ਦੇ ਪਿੰਡਾਂ ਦੇ ਲੋਕ ਪ੍ਰੇਸ਼ਾਨ

ਖਮਾਣੋਂ, 20 ਅਗਸਤ (ਜੋਗਿੰਦਰ ਪਾਲ)-ਖਮਾਣੋਂ ਸ਼ਹਿਰ ਤੇ ਆਸ-ਪਾਸ ਦੇ ਪਿੰਡਾਂ ਵਿਚ ਪਿਛਲੇ ਕੁਝ ਦਿਨਾਂ ਤੋਂ ਬਿਜਲੀ ਦੀ ਨਾਕਸ ਸਪਲਾਈ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਾਰ-ਵਾਰ ਬਿਜਲੀ ਦੇ ਕੱਟ ਲੱਗਣ ਕਾਰਨ ਦੁਕਾਨਦਾਰਾਂ ਦੇ ਕਾਰੋਬਾਰ ਪ੍ਰਭਾਵਿਤ ਹੋ ਰਹੇ ਹਨ, ਜਦਕਿ ਘਰਾਂ ਵਿਚ ਬੱਚਿਆਂ ਦੀ ਪੜ੍ਹਾਈ ਵੀ ਪ੍ਰਭਾਵਿਤ ਹੋ ਰਹੀ ਹੈ।

Ad Position 21
No active advertisement
ਕਿਸਾਨ ਆਗੂ ਰਜਿੰਦਰ ਸਿੰਘ ਰੰਧਾਵਾ ਤੇ ਅਵਤਾਰ ਸਿੰਘ ਭਾਂਬਰੀ ਜਾਣਕਾਰੀ ਦਿੰਦੇ ਹੋਏ। ਤਸਵੀਰ: ਜੋਗਿੰਦਰ ਪਾਲ 21-08-2026
ਖਮਾਣੋਂ, 20 ਅਗਸਤ (ਜੋਗਿੰਦਰ ਪਾਲ)-ਖਮਾਣੋਂ ਸ਼ਹਿਰ ਤੇ ਆਸ-ਪਾਸ ਦੇ ਪਿੰਡਾਂ ਵਿਚ ਪਿਛਲੇ ਕੁਝ ਦਿਨਾਂ ਤੋਂ ਬਿਜਲੀ ਦੀ ਨਾਕਸ ਸਪਲਾਈ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਾਰ-ਵਾਰ ਬਿਜਲੀ ਦੇ ਕੱਟ ਲੱਗਣ ਕਾਰਨ ਦੁਕਾਨਦਾਰਾਂ ਦੇ ਕਾਰੋਬਾਰ ਪ੍ਰਭਾਵਿਤ ਹੋ ਰਹੇ ਹਨ, ਜਦਕਿ ਘਰਾਂ ਵਿਚ ਬੱਚਿਆਂ ਦੀ ਪੜ੍ਹਾਈ ਵੀ ਪ੍ਰਭਾਵਿਤ ਹੋ ਰਹੀ ਹੈ। ਬਿਜਲੀ ਦੇ ਲੰਬੇ ਕੱਟਾਂ ਕਾਰਨ ਘਰਾਂ ਤੇ ਦੁਕਾਨਾਂ ਵਿਚ ਲੱਗੇ ਇਨਵਰਟਰ ਵੀ ਜਵਾਬ ਦੇ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਬਿਜਲੀ ਦੀ ਸਪਲਾਈ ਸਬੰਧੀ ਸਮੱਸਿਆ ਵੱਲ ਸੰਬੰਧਿਤ ਵਿਭਾਗ ਵਲੋਂ ਤੁਰੰਤ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਕਿਸਾਨ ਆਗੂ ਰਜਿੰਦਰ ਸਿੰਘ ਰੰਧਾਵਾ ਤੇ ਅਵਤਾਰ ਸਿੰਘ ਭਾਂਬਰੀ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਖਮਾਣੋਂ ਅਤੇ ਆਸ-ਪਾਸ ਦੇ ਪਿੰਡਾਂ ਵਿਚ ਬਿਜਲੀ ਦੀ ਸਪਲਾਈ ਨੂੰ ਨਿਰਵਿਘਨ ਤੇ ਨਿਯਮਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਮੱਸਿਆ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਲੋਕਾਂ ਨੂੰ ਸੰਘਰਸ਼ ਲਈ ਮਜਬੂਰ ਹੋਣਾ ਪਵੇਗਾ।
Ad Position 22
No active advertisement
ਪਿਛਲੀ ਖ਼ਬਰ ਪਟਵਾਰੀ ਪ੍ਰੀਤਇੰਦਰ ਸਿੰਘ ਬਦਲੀ ਰੱਦ ਕੀਤੀ ਜਾਵੇ-ਮੋਹਨ ਸਿੰਘ ਭੇਡਪੁਰਾ ਤਹਿਸੀਲ ਫ਼ਤਹਿਗੜ੍ਹ ਸਾਹਿਬ ਦੇ 175 ਪਿੰਡਾਂ ਦਾ ਰ... ਅਗਲੀ ਖ਼ਬਰ ਖੇੜੀ ਨੌਧ ਸਿੰਘ-ਬਸੀ ਪਠਾਣਾਂ ਸੜਕ ਦੀ ਹਾਲਤ ਹੋਈ ਖਸਤਾ
Ad Position 24