20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਨੇ ਪੰਜਾਬ ਬੰਦ ਦਾ ਕੀਤਾ ਸਮਰਥਨ

ਫ਼ਤਹਿਗੜ੍ਹ ਸਾਹਿਬ, 20 ਅਗਸਤ (ਬਲਜਿੰਦਰ ਸਿੰਘ)-ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਹਰਦੇਵ ਸਿੰਘ ਪਮੋਰ ਨੇ ਦੱਸਿਆ ਕਿ ਕੌਮੀ ਇਨਸਾਫ਼ ਮੋਰਚੇ ਵਲੋਂ 21 ਅਗਸਤ ਨੂੰ ਸਵੇਰੇ 7 ਤੋਂ ਦੁਪਹਿਰ 2 ਵਜੇ ਪੰਜਾਬ ਬੰਦ ਦੇ ਦਿੱਤੇ ਸੱਦੇ ਦਾ ਸਾਡੀ ਜਥੇਬੰਦੀ ਪੂਰਨ ਸਮਰਥਨ ਕਰਦੀ ਹੈ। ‘ਅਜੀਤ’ ਉਪ ਦਫ਼ਤਰ ਵਿਖੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਉਦਯੋਗਿਕ, ਵਪਾਰਕ, ਸਿੱਖਿਆ ਅਦਾਰੇ ਬੰਦ ਰੱਖ ਕੇ ਕੌਮੀ ਇਨਸਾਫ਼ ਮੋਰਚੇ ਵਲੋਂ 21 ਅਗਸਤ ਨੂੰ ਪੰਜਾਬ ਬੰਦ ਦੇ ਦਿੱਤੇ ਸੱਦੇ ਨੂੰ ਸਫਲ ਬਣਾਉਣ।

Ad Position 21
No active advertisement
ਅਜੀਤ ਡੈਸਕ 21-08-2026
ਫ਼ਤਹਿਗੜ੍ਹ ਸਾਹਿਬ, 20 ਅਗਸਤ (ਬਲਜਿੰਦਰ ਸਿੰਘ)-ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਹਰਦੇਵ ਸਿੰਘ ਪਮੋਰ ਨੇ ਦੱਸਿਆ ਕਿ ਕੌਮੀ ਇਨਸਾਫ਼ ਮੋਰਚੇ ਵਲੋਂ 21 ਅਗਸਤ ਨੂੰ ਸਵੇਰੇ 7 ਤੋਂ ਦੁਪਹਿਰ 2 ਵਜੇ ਪੰਜਾਬ ਬੰਦ ਦੇ ਦਿੱਤੇ ਸੱਦੇ ਦਾ ਸਾਡੀ ਜਥੇਬੰਦੀ ਪੂਰਨ ਸਮਰਥਨ ਕਰਦੀ ਹੈ। ‘ਅਜੀਤ’ ਉਪ ਦਫ਼ਤਰ ਵਿਖੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਉਦਯੋਗਿਕ, ਵਪਾਰਕ, ਸਿੱਖਿਆ ਅਦਾਰੇ ਬੰਦ ਰੱਖ ਕੇ ਕੌਮੀ ਇਨਸਾਫ਼ ਮੋਰਚੇ ਵਲੋਂ 21 ਅਗਸਤ ਨੂੰ ਪੰਜਾਬ ਬੰਦ ਦੇ ਦਿੱਤੇ ਸੱਦੇ ਨੂੰ ਸਫਲ ਬਣਾਉਣ। ਕਿਉਂਕਿ ਪੰਜਾਬ ਬੰਦ ਦਾ ਸੱਦਾ ਕਿਸੇ ਨਿੱਜੀ ਮਸਲੇ ਨੂੰ ਲੈ ਕੇ ਨਹੀਂ ਦਿੱਤਾ ਗਿਆ, ਸਗੋਂ ਮਨੁੱਖੀ ਅਧਿਕਾਰਾਂ ਤੇ ਪੰਥਕ ਹਿਤਾਂ ਦੀ ਰਾਖੀ ਲਈ ਦਿੱਤਾ ਗਿਆ ਹੈ। ਉਨ੍ਹਾਂ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਾਂਤਮਈ ਢੰਗ ਅਤੇ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਪੰਜਾਬ ਬੰਦ ਦਾ ਸਮਰਥਨ ਕਰਨ। ਇਸ ਮੌਕੇ ’ਤੇ ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਪਮੋਰ, ਪਰਮਜੀਤ ਸਿੰਘ, ਜਸਵਿੰਦਰ ਸਿੰਘ ਅਤੇ ਬਲਕਾਰ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੈ ਮਾਂ ਨੈਣਾ ਦੇਵੀ ਲੰਗਰ ਕਮੇਟੀ ਵਲੋਂ ਵਿਸ਼ਾਲ ਕੰਜਕ ਪੂਜਨ ਤੇ ਮਾਤਾ ਦੀ ਚੌਂਕੀ ਦਾ ਆਯੋਜਨ ਅਗਲੀ ਖ਼ਬਰ ਪਿੰਡ ਰੱਤੋਂ ਵਿਖੇ ਮਾਤਾ ਦੇ ਭੰਡਾਰੇ ਵਿਚ ਡਾ. ਨਰੇਸ਼ ਚੌਹਾਨ ਤੇ ਰਣਜੀਤ ਸਿੰਘ ਨੇ ਹਾਜ਼ਰੀ ਲਗਵਾਈ
Ad Position 24