20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਅੱਜ ਤੋਂ ਜ਼ਿਲ੍ਹੇੇ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਸਫ਼ਾਈ ਮੁਹਿੰਮ ਚਲਾਈ ਜਾਵੇਗੀ-ਡੀ. ਈ. ਓ. ਰਵਿੰਦਰ ਕੌਰ

ਫ਼ਤਹਿਗੜ੍ਹ ਸਾਹਿਬ, 20 ਅਗਸਤ (ਰਾਜਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਵਲੋਂ ਆਪਣੀ ਟੀਮ ਸਮੇਤ ਸਮੂਹ ਬਲਾਕ ਨੋਡਲ ਅਫ਼ਸਰ ਸੈਕੰਡਰੀ ਤੇ ਸਮੂਹ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨਾਲ ਮੀਟਿੰਗ ਕੀਤੀ, ਜਿਸ ਵਿਚ ਉਨ੍ਹਾਂ ਬਲਾਕ ਦੇ ਸਾਰੇ ਸਕੂਲਾਂ ਵਿਚ ਕੱਲ੍ਹ ਤੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕਰਨ ਬਾਰੇ ਹਦਾਇਤਾਂ ਜਾਰੀ ਕੀਤੀਆਂ, ਤਾਂ ਜੋ ਬਰਸਾਤ ਦੇ ਮੌਸਮ ਵਿਚ ਸਕੂਲਾਂ ਦੀ ਸਫ਼ਾਈ ਹੋ ਸਕੇ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਵਧੀਆ ਤੇ ਸੁਖਾਵਾਂ ਮਾਹੌਲ ਮਿਲ ਸਕੇ। ਉਨ੍ਹਾਂ ਵਲੋਂ ਖ਼ਾਸ ਤੌਰ ’ਤੇ ਮਿਡ-ਡੇ-ਮੀਲ ਰਸੋਈ, ਕਣਕ-ਚਾਵਲ, ਕਲਾਸ ਰੂਮ, ਪਖਾਨੇ, ਪਾਣੀ ਵਾਲੀ ਟੈਂਕੀ, ਛੱਤਾਂ ਆਦਿ ਦੀ ਸਫ਼ਾਈ ਕਰਵਾਉਣ ਅਤੇ ਸਕੂਲ ਕੈਂਪਸ, ਗਰਾਊਂਡ ਵਿਚ ਘਾਹ ਬੂਟੀ ਦੀ ਕਟਾਈ, ਵਾਧੂ ਪਿਆ ਮਲਵਾ ਚੁਕਵਾਉਣ ਲਈ ਆਦੇਸ਼ ਦਿੱਤੇ ਗਏ।

Ad Position 21
No active advertisement
ਅਜੀਤ ਡੈਸਕ 21-08-2026
ਫ਼ਤਹਿਗੜ੍ਹ ਸਾਹਿਬ, 20 ਅਗਸਤ (ਰਾਜਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਵਲੋਂ ਆਪਣੀ ਟੀਮ ਸਮੇਤ ਸਮੂਹ ਬਲਾਕ ਨੋਡਲ ਅਫ਼ਸਰ ਸੈਕੰਡਰੀ ਤੇ ਸਮੂਹ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨਾਲ ਮੀਟਿੰਗ ਕੀਤੀ, ਜਿਸ ਵਿਚ ਉਨ੍ਹਾਂ ਬਲਾਕ ਦੇ ਸਾਰੇ ਸਕੂਲਾਂ ਵਿਚ ਕੱਲ੍ਹ ਤੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕਰਨ ਬਾਰੇ ਹਦਾਇਤਾਂ ਜਾਰੀ ਕੀਤੀਆਂ, ਤਾਂ ਜੋ ਬਰਸਾਤ ਦੇ ਮੌਸਮ ਵਿਚ ਸਕੂਲਾਂ ਦੀ ਸਫ਼ਾਈ ਹੋ ਸਕੇ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਵਧੀਆ ਤੇ ਸੁਖਾਵਾਂ ਮਾਹੌਲ ਮਿਲ ਸਕੇ। ਉਨ੍ਹਾਂ ਵਲੋਂ ਖ਼ਾਸ ਤੌਰ ’ਤੇ ਮਿਡ-ਡੇ-ਮੀਲ ਰਸੋਈ, ਕਣਕ-ਚਾਵਲ, ਕਲਾਸ ਰੂਮ, ਪਖਾਨੇ, ਪਾਣੀ ਵਾਲੀ ਟੈਂਕੀ, ਛੱਤਾਂ ਆਦਿ ਦੀ ਸਫ਼ਾਈ ਕਰਵਾਉਣ ਅਤੇ ਸਕੂਲ ਕੈਂਪਸ, ਗਰਾਊਂਡ ਵਿਚ ਘਾਹ ਬੂਟੀ ਦੀ ਕਟਾਈ, ਵਾਧੂ ਪਿਆ ਮਲਵਾ ਚੁਕਵਾਉਣ ਲਈ ਆਦੇਸ਼ ਦਿੱਤੇ ਗਏ। ਉਨ੍ਹਾਂ ਨੇ ਸਮੂਹ ਬਲਾਕ ਅਫ਼ਸਰਾਂ ਨੂੰ ਸਿੱਖਿਆ ਵਿਭਾਗ ਵਲੋਂ ਚਲਾਏ ਜਾ ਰਹੇ ਸਾਰੇ ਪ੍ਰਾਜੈਕਟਾਂ ਦੇ ਪੈਂਡਿੰਗ ਕਾਰਜ ਸਮੇਂ ਨਾਲ ਮੁਕੰਮਲ ਕਰਵਾਉਣ ਲਈ ਕਿਹਾ। ਇਸ ਮੌਕੇ ਕਮਲਜੀਤ ਕੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ( ਐਲੀਮੈਂਟਰੀ), ਦੀਦਾਰ ਸਿੰਘ ਮਾਂਗਟ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਪਰਮਿੰਦਰ ਸਿੰਘ, ਨੀਤੂ ਸ਼ਰਮਾ, ਅਮਨ ਮੱਟੂ, ਰਕਿੰਦਰ ਸਿੰਘ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਜਿੱਤ ਯਕੀਨੀ ਬਣਾਉਣਗੀਆਂ ਬੂਥ ਪੱਧਰੀ ਕਮੇਟੀਆਂ-ਭੁੱਟਾ ਅਗਲੀ ਖ਼ਬਰ ਧਰਨੇ ਦੀਆਂ ਤਿਆਰੀਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ
Ad Position 24