ਆਗਾਮੀ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਜਿੱਤ ਯਕੀਨੀ ਬਣਾਉਣਗੀਆਂ ਬੂਥ ਪੱਧਰੀ ਕਮੇਟੀਆਂ-ਭੁੱਟਾ
ਫ਼ਤਹਿਗੜ੍ਹ ਸਾਹਿਬ, 20 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਿੰਡ ਬਰਾਸ ਵਿਖੇ ਗਠਿਤ ਬੂਥ ਪੱਧਰੀ ਕਮੇਟੀਆਂ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਬੂਥ ਪੱਧਰ ਦੀਆਂ ਕਮੇਟੀਆਂ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣਗੀਆਂ। ਉਨ੍ਹਾਂ ਕਿਹਾ ਕਿ ਬੂਥ ਪੱਧਰੀ ਕਮੇਟੀਆਂ ਦੇ ਅਹੁਦੇਦਾਰ ਹੁਣ ਤੋਂ ਹੀ ਲੋਕਾਂ ਦੇ ਘਰ-ਘਰ ਜਾ ਕੇ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਭਲਾਈ ਨੀਤੀਆਂ ਅਤੇ ਵਿਜ਼ਨ ਬਾਰੇ ਜਾਣੂ ਕਰਵਾ ਰਹੇ ਹਨ।
ਫ਼ਤਹਿਗੜ੍ਹ ਸਾਹਿਬ, 20 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਿੰਡ ਬਰਾਸ ਵਿਖੇ ਗਠਿਤ ਬੂਥ ਪੱਧਰੀ ਕਮੇਟੀਆਂ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਬੂਥ ਪੱਧਰ ਦੀਆਂ ਕਮੇਟੀਆਂ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣਗੀਆਂ। ਉਨ੍ਹਾਂ ਕਿਹਾ ਕਿ ਬੂਥ ਪੱਧਰੀ ਕਮੇਟੀਆਂ ਦੇ ਅਹੁਦੇਦਾਰ ਹੁਣ ਤੋਂ ਹੀ ਲੋਕਾਂ ਦੇ ਘਰ-ਘਰ ਜਾ ਕੇ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਭਲਾਈ ਨੀਤੀਆਂ ਅਤੇ ਵਿਜ਼ਨ ਬਾਰੇ ਜਾਣੂ ਕਰਵਾ ਰਹੇ ਹਨ। ਇਸ ਤੋਂ ਇਲਾਵਾ ਬੂਥ ਕਮੇਟੀਆਂ ਦੇ ਆਗੂ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਮਾੜੀਆਂ ਨੀਤੀਆਂ, ਘਪਲਿਆਂ, ਵਾਅਦਾ ਖ਼ਿਲਾਫ਼ੀ ਅਤੇ ਮਾੜੀ ਕਾਰਗੁਜ਼ਾਰੀ ਬਾਰੇ ਵੀ ਜਾਣਕਾਰੀ ਦੇਣਗੇ। ਭੁੱਟਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਿਛਲੇ ਲਗਪਗ ਸਾਢੇ ਚਾਰ ਸਾਲਾਂ ਤੋਂ ਜਿਸ ਤਰ੍ਹਾਂ ਪੰਜਾਬ ਨੂੰ ਲੁੱਟਿਆ ਤੇ ਕੁੱਟਿਆ ਜਾ ਰਿਹਾ ਹੈ, ਉਸ ਬਾਰੇ ਵੀ ਹਲਕੇ ਦੇ ਹਰੇਕ ਨਾਗਰਿਕ ਤੱਕ ਜਾਣਕਾਰੀ ਪਹੁੰਚਾਈ ਜਾਵੇਗੀ, ਕਿਉਂਕਿ ਸੱਤਾ ਵਿਚ ਆਉਣ ਪਹਿਲਾਂ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਵਲੋਂ ਇਹ ਦਾਅਵੇ ਕੀਤੇ ਜਾਂਦੇ ਰਹੇ ਹਨ ਕਿ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਵਿਚ ਕਿਸੇ ਵੀ ਵਰਗ ਨੂੰ ਆਪਣੇ ਹੱਕਾਂ ਤੇ ਮਸਲਿਆਂ ਦੇ ਹੱਲ ਲਈ ਧਰਨੇ ਨਹੀਂ ਲਗਾਉਣੇ ਪੈਣਗੇ ਪਰ ਉਨ੍ਹਾਂ ਦਾਅਵਿਆਂ ਦੇ ਉਲਟ ਅੱਜ ਹਰ ਵਰਗ ਦੇ ਲੋਕ ਆਪਣੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਸੜਕਾਂ ’ਤੇ ਧਰਨੇ ਮੁਜ਼ਾਹਰੇ ਕਰ ਰਹੇ ਹਨ। ਜਿਨ੍ਹਾਂ ਵਿਚ ਸਾਡੇ ਪੈਨਸ਼ਨਰ (ਬਜ਼ੁਰਗ) ਵੀ ਸ਼ਾਮਿਲ ਹਨ। ਇਸ ਮੌਕੇ ਐਡਵੋਕੇਟ ਅਮਨਦੀਪ ਸਿੰਘ ਚੀਮਾ, ਸੁਖਵਿੰਦਰ ਸਿੰਘ ਬਰਾਸ ਬਲਾਕ ਪ੍ਰਧਾਨ, ਬਲਜਿੰਦਰ ਸਿੰਘ ਮੈਂਬਰ ਬਲਾਕ ਸੰਮਤੀ, ਕਸ਼ਮੀਰ ਸਿੰਘ, ਹਰਭਜਨ ਸਿੰਘ, ਬਾਲ ਕ੍ਰਿਸ਼ਨ, ਅਵਤਾਰ ਸਿੰਘ, ਕਰਮ ਸਿੰਘ, ਕੁਲਵੰਤ ਸਿੰਘ, ਗੁਰਮੁਖ ਸਿੰਘ, ਗੁਰਚਰਨ ਸਿੰਘ, ਖੁਸ਼ਪ੍ਰੀਤ ਸਿੰਘ, ਪ੍ਰਿਤਪਾਲ ਸਿੰਘ ਨੰਬਰਦਾਰ, ਮਿਸਤਰੀ ਬਾਸੂਦੇਵ, ਧਰਮਿੰਦਰ ਸਿੰਘ ਮੂਲੇਪੁਰ ਵੀ ਹਾਜ਼ਰ ਸਨ।