21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਨਗਰ ਕੌਂਸਲ ਪ੍ਰਧਾਨ ਆਸ਼ਾ ਰਾਣੀ ਵਲੋਂ ਫਾਇਰ ਬ੍ਰਿਗੇਡ ਦਫ਼ਤਰ ਦੀ ਅਚਨਚੇਤ ਚੈਕਿੰਗ ਗੈਰ-ਹਾਜ਼ਰ ਮੁਲਾਜ਼ਮਾਂ ਨੂੰ ਦਿੱਤੀ ਚਿਤਾਵਨੀ

ਫ਼ਤਹਿਗੜ੍ਹ ਸਾਹਿਬ, 20 ਅਗਸਤ (ਮਨਪ੍ਰੀਤ ਸਿੰਘ)-ਨਗਰ ਕੌਂਸਲ ਸਰਹਿੰਦ ਦੀ ਪ੍ਰਧਾਨ ਆਸ਼ਾ ਰਾਣੀ ਵਲੋਂ ਸਥਾਨਕ ਕੌਂਸਲਰਾਂ ਦੇ ਨਾਲ ਸਰਹਿੰਦ ਦੇ ਫਾਇਰ ਬ੍ਰਿਗੇਡ ਦਫ਼ਤਰ ਦੀ ਦੇਰ ਰਾਤ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਪ੍ਰਧਾਨ ਆਸ਼ਾ ਰਾਣੀ ਨੇ ਪੱਤਰਕਾਰਾਂ ਨੂੰ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ ਕੁਝ ਸਮੇਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਫਾਇਰ ਬ੍ਰਿਗੇਡ ਦਫ਼ਤਰ ਦੇ ਕੰਮਕਾਜ ਵਿਚ ਕੁਝ ਅਣਗਹਿਲੀ ਵਰਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 21-08-2026
ਫ਼ਤਹਿਗੜ੍ਹ ਸਾਹਿਬ, 20 ਅਗਸਤ (ਮਨਪ੍ਰੀਤ ਸਿੰਘ)-ਨਗਰ ਕੌਂਸਲ ਸਰਹਿੰਦ ਦੀ ਪ੍ਰਧਾਨ ਆਸ਼ਾ ਰਾਣੀ ਵਲੋਂ ਸਥਾਨਕ ਕੌਂਸਲਰਾਂ ਦੇ ਨਾਲ ਸਰਹਿੰਦ ਦੇ ਫਾਇਰ ਬ੍ਰਿਗੇਡ ਦਫ਼ਤਰ ਦੀ ਦੇਰ ਰਾਤ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਪ੍ਰਧਾਨ ਆਸ਼ਾ ਰਾਣੀ ਨੇ ਪੱਤਰਕਾਰਾਂ ਨੂੰ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ ਕੁਝ ਸਮੇਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਫਾਇਰ ਬ੍ਰਿਗੇਡ ਦਫ਼ਤਰ ਦੇ ਕੰਮਕਾਜ ਵਿਚ ਕੁਝ ਅਣਗਹਿਲੀ ਵਰਤੀ ਜਾ ਰਹੀ ਹੈ। ਇਨ੍ਹਾਂ ਸ਼ਿਕਾਇਤਾਂ ਦੇ ਮੱਦੇਨਜ਼ਰ ਹੀ ਇਹ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਡਿਊਟੀ ’ਤੇ ਤਾਇਨਾਤ ਮੁਲਾਜ਼ਮਾਂ ’ਚੋਂ 1-2 ਕਰਮਚਾਰੀ ਗੈਰ-ਹਾਜ਼ਰ ਪਾਏ ਗਏ। ਇਸ ’ਤੇ ਤੁਰੰਤ ਕਾਰਵਾਈ ਕਰਦਿਆਂ ਪ੍ਰਧਾਨ ਨੇ ਮੌਕੇ ’ਤੇ ਮੌਜੂਦ ਸਟਾਫ਼ ਨੂੰ ਸਖ਼ਤ ਹਦਾਇਤ ਕੀਤੀ ਕਿ ਅਣਗਹਿਲੀ ਕਰਨ ਵਾਲੇ ਗੈਰ-ਹਾਜ਼ਰ ਮੁਲਾਜ਼ਮਾਂ ਨੂੰ ਤੁਰੰਤ ਡਿਊਟੀ ’ਤੇ ਬੁਲਾਇਆ ਜਾਵੇ। ਉਨ੍ਹਾਂ ਸਮੂਹ ਸਟਾਫ਼ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ। ਪ੍ਰਧਾਨ ਆਸ਼ਾ ਰਾਣੀ ਨੇ ਫਾਇਰ ਬ੍ਰਿਗੇਡ ਦੇ ਅਮਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਫਾਇਰ ਫਾਈਟਰਾਂ ’ਤੇ ਬਹੁਤ ਮਾਣ ਹੈ। ਜਿਸ ਤਰ੍ਹਾਂ ਦੇਸ਼ ਦੇ ਜਵਾਨ ਸਰਹੱਦਾਂ ’ਤੇ ਦਿਨ-ਰਾਤ ਪਹਿਰਾ ਦਿੰਦੇ ਹਨ, ਓਵੇਂ ਹੀ ਫਾਇਰ ਬ੍ਰਿਗੇਡ ਦਾ ਸਟਾਫ਼ ਦੀਵਾਲੀ ਵਰਗੇ ਤਿਉਹਾਰਾਂ ’ਤੇ ਵੀ ਆਪਣੇ ਪਰਿਵਾਰਾਂ ਨੂੰ ਛੱਡ ਕੇ ਰਾਤ ਵੇਲੇ ਦਫ਼ਤਰਾਂ ’ਚ ਤਿਆਰ ਬੈਠਦਾ ਹੈ ਤਾਂ ਜੋ ਕਿਸੇ ਵੀ ਹੰਗਾਮੀ ਸਥਿਤੀ ਜਾਂ ਹਾਦਸੇ ਸਮੇਂ ਲੋਕਾਂ ਦੀ ਮਦਦ ਲਈ ਤੁਰੰਤ ਪਹੁੰਚਿਆ ਜਾ ਸਕੇ। ਉਨ੍ਹਾਂ ਸਪਸ਼ਟ ਕੀਤਾ ਕਿ ਫ਼ਿਲਹਾਲ ਪਹਿਲੀ ਵਾਰ ਲਈ ਸੰਬੰਧਿਤ ਮੁਲਾਜ਼ਮਾਂ ਨੂੰ ਸਿਰਫ਼ ਚਿਤਾਵਨੀ ਦੇ ਕੇ ਛੱਡਿਆ ਜਾ ਰਿਹਾ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਜੋ ਮਸਲਾ ਪਿਆਰ ਨਾਲ ਸਮਝਾ ਕੇ ਹੱਲ ਹੋ ਸਕਦਾ ਹੈ, ਉਸ ਨੂੰ ਸੁਲਝਾਉਣ ਲਈ ਪਹਿਲਾਂ ਪਿਆਰ ਦਾ ਰਸਤਾ ਹੀ ਅਪਣਾਇਆ ਜਾਣਾ ਚਾਹੀਦਾ ਹੈ। ਇਸ ਮੌਕੇ ਬਲਾਕ ਪ੍ਰਧਾਨ ਰਮੇਸ਼ ਕੁਮਾਰ ਸੋਨੂੰ, ਕੌਂਸਲਰ ਜਸਬੀਰ ਸਿੰਘ ਬੰਟੀ ਤੇ ਬੀਰਦਵਿੰਦਰ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਸ. ਆਈ. ਆਰ. 2026 ਤਹਿਤ ਅਨਾਮਲੀ ਤੇ ਅਨਮੈਪ ਵੋਟਰਾਂ ਨੂੰ ਨੋਟਿਸ ਜਾਰੀ ਕਰਨ ਦਾ ਕੰਮ ਸ਼ੁਰੂ-ਜ਼ਿਲ੍ਹਾ ਚੋਣ ਅਫ਼ਸਰ ਅਗਲੀ ਖ਼ਬਰ ਇੰਸਪੈਕਟਰ ਖ਼ੁਰਾਕ ਸਪਲਾਈ ਵਿਭਾਗ ਯੂਨੀਅਨ ਵਲੋਂ ਮੰਗਾਂ ਨਾ ਮੰਨੇ ਜਾਣ ਤੱਕ ਅਣਮਿੱਥੇ ਸਮੇਂ ਲਈ ਕੰਮ ਛੋੜ ਹੜਤਾਲ ਸ਼ੁਰੂ
Ad Position 24