ਐਸ. ਆਈ. ਆਰ. 2026 ਤਹਿਤ ਅਨਾਮਲੀ ਤੇ ਅਨਮੈਪ ਵੋਟਰਾਂ ਨੂੰ ਨੋਟਿਸ ਜਾਰੀ ਕਰਨ ਦਾ ਕੰਮ ਸ਼ੁਰੂ-ਜ਼ਿਲ੍ਹਾ ਚੋਣ ਅਫ਼ਸਰ
ਫ਼ਤਹਿਗੜ੍ਹ ਸਾਹਿਬ, 20 ਅਗਸਤ (ਮਨਪ੍ਰੀਤ ਸਿੰਘ)-ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਵਿਚ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਅਨਾਮਲੀ ਤੇ ਅਨਮੈਪ ਵੋਟਰਾਂ ਨੂੰ ਨੋਟਿਸ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸੰਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ.
ਫ਼ਤਹਿਗੜ੍ਹ ਸਾਹਿਬ, 20 ਅਗਸਤ (ਮਨਪ੍ਰੀਤ ਸਿੰਘ)-ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਵਿਚ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਅਨਾਮਲੀ ਤੇ ਅਨਮੈਪ ਵੋਟਰਾਂ ਨੂੰ ਨੋਟਿਸ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸੰਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ’ਚ ਕੁੱਲ 56, 222 ਅਨਾਮਲੀ ਤੇ ਅਨਮੈਪ ਵੋਟਰ ਹਨ, ਜਿਨ੍ਹਾਂ ਨੂੰ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਵਲੋਂ ਨੋਟਿਸ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਅਨਾਮਲੀ ਵੋਟਰਾਂ ਵਿਚ ਉਹ ਵੋਟਰ ਸ਼ਾਮਿਲ ਹਨ, ਜਿਨ੍ਹਾਂ ਦੇ ਵੇਰਵਿਆਂ ਵਿਚ ਨਾਂਅ, ਪਿਤਾ ਦਾ ਨਾਂਅ, ਉਮਰ, ਰਿਸ਼ਤਾ ਜਾਂ ਪਿਤਾ/ਮਾਤਾ ਤੇ ਪੁੱਤਰ/ਪੁੱਤਰੀ ਦੀ ਉਮਰ ਦਾ ਅੰਤਰ ਆਦਿ ਸੰਬੰਧੀ ਅਸੰਗਤਤਾ ਪਾਈ ਗਈ ਹੈ। ਇਸੇ ਤਰ੍ਹਾਂ ਅਨਮੈਪ ਵੋਟਰਾਂ ਦੇ ਵੇਰਵਿਆਂ ਦੀ ਵੀ ਤਸਦੀਕ ਕੀਤੀ ਜਾ ਰਹੀ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ 20 ਅਗਸਤ ਤੱਕ ਕਰੀਬ 4,955 ਤੋਂ ਵੱਧ ਵੋਟਰਾਂ ਨੂੰ ਬੂਥ ਲੈਵਲ ਅਫ਼ਸਰਾਂ ਵਲੋਂ ਨੋਟਿਸ ਦੇ ਦਿੱਤੇ ਗਏ ਹਨ ਅਤੇ ਬਾਕੀ ਵੋਟਰਾਂ ਨੂੰ ਵੀ ਨਿਰਧਾਰਿਤ ਪ੍ਰਕਿਰਿਆ ਅਨੁਸਾਰ ਨੋਟਿਸ ਦੇਣ ਦਾ ਕੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਸੰਬੰਧਿਤ ਵੋਟਰ ਆਪਣੇ ਵੋਟ ਸੰਬੰਧੀ ਦਸਤਾਵੇਜ਼ ਨੋਟਿਸ ਅਨੁਸਾਰ ਪੇਸ਼ ਕਰ ਸਕਣਗੇ। ਉਨ੍ਹਾਂ ਜ਼ਿਲ੍ਹੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਵਲੋਂ ਨਿਰਧਾਰਿਤ ਪ੍ਰਕਿਰਿਆ ਵਿਚ ਸਹਿਯੋਗ ਕਰਨ ਅਤੇ ਆਪਣੇ ਵੋਟ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਤਸਦੀਕ ਜਾਂ ਸੁਧਾਰ ਲਈ ਸਮੇਂ ਸਿਰ ਲੋੜੀਂਦੇ ਦਸਤਾਵੇਜ਼ ਪੇਸ਼ ਕਰਨ।