ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸੁਣੀਆਂ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ
ਸਮਾਣਾ, 20 ਅਗਸਤ (ਹਰਵਿੰਦਰ ਸਿੰਘ ਟੋਨੀ)-ਹਲਕਾ ਸਮਾਣਾ ਦੇ ਪਿੰਡ ਹਾਜੀਮਾਜਰਾ ਵਿਖੇ ਲੋਕ ਮਿਲਣੀ ਕਰਵਾਈ ਗਈ, ਜਿਸ ਵਿਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵਲੋਂ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ ਅਤੇ ਇਲਾਕਾ ਵਾਸੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪਿੰਡ ਦੀ ਪੰਚਾਇਤ ਤੇ ਇਲਾਕਾ ਵਾਸੀਆਂ ਵਲੋਂ ਚੇਅਰਮੈਨ ਹਰਚੰਦ ਸਿੰਘ ਬਰਸਟ ਦਾ ਪਿੰਡ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ।
ਸਮਾਣਾ, 20 ਅਗਸਤ (ਹਰਵਿੰਦਰ ਸਿੰਘ ਟੋਨੀ)-ਹਲਕਾ ਸਮਾਣਾ ਦੇ ਪਿੰਡ ਹਾਜੀਮਾਜਰਾ ਵਿਖੇ ਲੋਕ ਮਿਲਣੀ ਕਰਵਾਈ ਗਈ, ਜਿਸ ਵਿਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵਲੋਂ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ ਅਤੇ ਇਲਾਕਾ ਵਾਸੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪਿੰਡ ਦੀ ਪੰਚਾਇਤ ਤੇ ਇਲਾਕਾ ਵਾਸੀਆਂ ਵਲੋਂ ਚੇਅਰਮੈਨ ਹਰਚੰਦ ਸਿੰਘ ਬਰਸਟ ਦਾ ਪਿੰਡ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਇਲਾਕਾ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਬਹੁਤ ਹੀ ਗੰਭੀਰਤਾ ਨਾਲ ਸੁਣਿਆ। ਇਸ ਲੋਕ ਮਿਲਣੀ ਦੌਰਾਨ ਇਲਾਕਾ ਵਾਸੀਆਂ ਵਲੋਂ ਆਪਣੇ ਮੁੱਦਿਆਂ ਤੇ ਸਮੱਸਿਆਵਾਂ ਨੂੰ ਸ. ਬਰਸਟ ਦੇ ਸਾਹਮਣੇ ਰੱਖੀਆਂ ਗਿਆ। ਚੇਅਰਮੈਨ ਨੇ ਮੌਕੇ ‘ਤੇ ਹੀ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਕਿਹਾ ਕਿ ਲੋਕਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਨਿਪਟਾਰਾ ਪਹਿਲ ਦੇ ਅਧਾਰ ‘ਤੇ ਕੀਤਾ ਜਾਵੇ। ਇਕੱਠ ਨੂੰ ਸੰਬੋਧਨ ਕਰਦਿਆਂ ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ। ਸਰਕਾਰ ਦਾ ਮੁੱਖ ਮਕਸਦ ਪ੍ਰਸ਼ਾਸਨ ਨੂੰ ਲੋਕਾਂ ਦੇ ਬੂਹੇ ਤੱਕ ਲੈ ਕੇ ਜਾਣਾ ਹੈ। ਪਿੰਡ ਹਾਜੀਮਾਜਰਾ ਤੇ ਹਲਕਾ ਸਮਾਣਾ ਦੇ ਵਿਕਾਸ ਦਾ ਜ਼ਿਕਰ ਕਰਦਿਆਂ ਸ. ਬਰਸਟ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੇਂਡੂ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਲਾਕਾ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਹਰਚੰਦ ਸਿੰਘ ਬਰਸਟ ਦਾ ਧੰਨਵਾਦ ਕੀਤਾ। ਇਸ ਮੌਕੇ ਮਨਦੀਪ ਸਿੰਘ ਸਰਪੰਚ ਹਾਜੀਮਾਜਰਾ, ਮਾਹਲ ਸਿੰਘ ਸਰਪੰਚ ਨੱਸੂਪੁਰ, ਗੁਰਪ੍ਰੀਤ ਸਿੰਘ ਸਰਪੰਚ ਅਸਰਪੁਰ, ਕੁਲਦੀਪ ਸਿੰਘ ਬਲਾਕ ਪ੍ਰਧਾਨ, ਗੁਰਬਿੰਦਰ ਸਿੰਘ, ਕੁਲਵੰਤ ਸਿੰਘ, ਬਬਲੀ, ਅਮਨ, ਪੂਰਨ ਸਿੰਘ ਨੱਸੂਪੁਰ, ਲਖਵਿੰਦਰ ਸਿੰਘ, ਲਵਲੀ ਜੇਬੀ ਟਰੇਡਰਜ਼, ਲਖਵਿੰਦਰ ਸਿੰਘ ਸੈਂਸਰਵਾਲ, ਸ਼ਾਮ ਲਾਲ ਦੱਤ, ਹਜ਼ਾਰੀ ਲਾਲ ਜੋਹਰੀ, ਜੈਂਕੀ ਮਹਿਰਾ, ਹੇਮਇੰਦਰ ਸਿੰਘ ਮਾਲੋਮਾਜਰਾ, ਸੋਨੂੰ ਕੋਰਜੀਵਾਲ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਮੌਜੂਦ ਰਹੇ।