20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਟਕਸਾਲੀ ਆਗੂ ਚੰਦਰਪਾਲ ਦਰਜਨਾਂ ਸਾਥੀਆਂ ਸਮੇਤ ‘ਆਪ’ ’ਚ ਸ਼ਾਮਿਲ

ਸਨੌਰ, 20 ਅਗਸਤ (ਸੋਖਲ)-ਸਨੌਰ ਵਿਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਪਾਰਟੀ ਦੇ ਸੀਨੀਅਰ ਤੇ ਟਕਸਾਲੀ ਕਾਂਗਰਸੀ ਆਗੂ ਚੰਦਰਪਾਲ ਨੇ ਆਪਣੇ ਦਰਜਨਾਂ ਸਾਥੀਆਂ ਸਮੇਤ ਕਾਂਗਰਸ ਨੂੰ ਅਲਵਿਦਾ ਆਖ ਦਿੱਤਾ। ਚੰਦਰਪਾਲ ਤੇ ਉਨ੍ਹਾਂ ਦੇ ਸਾਥੀਆਂ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਕੇ ਪਾਰਟੀ ਦਾ ਪੱਲਾ ਫੜ ਲਿਆ।

Ad Position 21
No active advertisement
ਅਜੀਤ ਡੈਸਕ 21-08-2026
ਸਨੌਰ, 20 ਅਗਸਤ (ਸੋਖਲ)-ਸਨੌਰ ਵਿਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਪਾਰਟੀ ਦੇ ਸੀਨੀਅਰ ਤੇ ਟਕਸਾਲੀ ਕਾਂਗਰਸੀ ਆਗੂ ਚੰਦਰਪਾਲ ਨੇ ਆਪਣੇ ਦਰਜਨਾਂ ਸਾਥੀਆਂ ਸਮੇਤ ਕਾਂਗਰਸ ਨੂੰ ਅਲਵਿਦਾ ਆਖ ਦਿੱਤਾ। ਚੰਦਰਪਾਲ ਤੇ ਉਨ੍ਹਾਂ ਦੇ ਸਾਥੀਆਂ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਕੇ ਪਾਰਟੀ ਦਾ ਪੱਲਾ ਫੜ ਲਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਹਾਜ਼ਰੀ ਵਿਚ ਹੋਏ ਇਸ ਪ੍ਰੋਗਰਾਮ ਦੌਰਾਨ ਕਸਬਾ ਸਨੌਰ ਵਿਖੇ ਪਹੁੰਚੇ ਭਾਰੀ ਇਕੱਠ ਨੇ ‘ਹਡਾਣਾ ਜ਼ਿੰਦਾਬਾਦ’ ਅਤੇ ‘ਆਮ ਆਦਮੀ ਪਾਰਟੀ ਜ਼ਿੰਦਾਬਾਦ’ ਦੇ ਨਾਅਰੇ ਲਗਾਏ। ਹਲਕਾ ਇੰਚਾਰਜ ਨੇ ਪਾਰਟੀ ਵਿਚ ਸ਼ਾਮਿਲ ਹੋਏ ਚੰਦਰਪਾਲ ਤੇ ਉਨ੍ਹਾਂ ਦੇ ਸਮੁੱਚੇ ਸਾਥੀਆਂ ਨੂੰ ਸਿਰੋਪਾਓ ਭੇਟ ਕਰਕੇ ਜੀ ਆਇਆਂ ਆਖਿਆ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਪ੍ਰਦੀਪ ਜੋਸਨ, ਸੀਨੀਅਰ ਮੀਤ ਪ੍ਰਧਾਨ ਯੁਵਰਾਜ ਸਿੰਘ, ਭੁਪਿੰਦਰ ਸਿੰਘ ਸਰਪੰਚ, ਹਰਪਿੰਦਰ ਸਿੰਘ ਚੀਮਾ, ਗੁਰਿੰਦਰਪਾਲ ਸਿੰਘ ਅਦਾਲਤੀਵਾਲਾ ਮੈਂਬਰ ਬਲਾਕ ਸੰਮਤੀ, ਸਥਾਨਕ ਕੌਂਸਲਰ, ‘ਆਪ’ ਦੇ ਸੀਨੀਅਰ ਆਗੂ, ਪਾਰਟੀ ਵਰਕਰ ਤੇ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ। ਇਸ ਮੌਕੇ ‘ਆਪ’ ਵਿਚ ਸ਼ਾਮਿਲ ਹੋਏ ਆਗੂਆਂ ਤੇ ਵਾਰਡ ਵਾਸੀਆਂ ਨੇ ਇੱਕਸੁਰ ਵਿਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਰਵਾਏ ਬੇਮਿਸਾਲ ਵਿਕਾਸ ਕਾਰਜਾਂ ਤੇ ਰਣਜੋਧ ਸਿੰਘ ਹਡਾਣਾ ਦੀ ਜ਼ਮੀਨੀ ਪੱਧਰ ‘ਤੇ ਦਿਨ-ਰਾਤ ਕੀਤੀ ਜਾ ਰਹੀ ਲੋਕ-ਸੇਵਾ ਨੂੰ ਵੇਖਦਿਆਂ ਹਲਕਾ ਸਨੌਰ ਵਾਸੀ ਹੁਣ ਹਡਾਣਾ ਨੂੰ ਆਪਣਾ ਸੱਚਾ ਲੀਡਰ ਮੰਨ ਚੁੱਕੇ ਹਨ। ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਆਖਿਆ ਕਿ ਕਸਬਾ ਸਨੌਰ ਵਿਚੋਂ ਟਕਸਾਲੀ ਕਾਂਗਰਸੀ ਆਗੂਆਂ ਦਾ ‘ਆਪ’ ਵਿਚ ਸ਼ਾਮਿਲ ਹੋਣਾ ਇਸ ਗੱਲ ਦਾ ਪ੍ਰਮਾਣ ਹੈ ਕਿ ਲੋਕ ਹੁਣ ਰਵਾਇਤੀ ਪਾਰਟੀਆਂ ਨੂੰ ਨਕਾਰ ਕੇ ਵਿਕਾਸ ਦੀ ਰਾਜਨੀਤੀ ਦੇ ਨਾਲ ਖੜ੍ਹ ਚੁੱਕੇ ਹਨ।
Ad Position 22
No active advertisement
ਪਿਛਲੀ ਖ਼ਬਰ ਸੇਂਟ ਕਬੀਰ ਕਾਲਜ ਆਫ ਐਜੂਕੇਸ਼ਨ ਕੌਲੀ ਵਿਖੇ ਸਦਭਾਵਨਾ ਦਿਵਸ ਮਨਾਇਆ ਅਗਲੀ ਖ਼ਬਰ ਸੁਖਬੀਰ ’ਤੇ ਹੋਏ ਹਮਲੇ ਦੀ ਜੁਗਰਾਜ ਸਿੰਘ ਵਰ੍ਹੇ ਵਲੋਂ ਨਿਖੇਧੀ
Ad Position 24